12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਹਰਦੀਪ ਸਿੰਘ ਸੋਖਲ ਕਾਂਗਰਸ ਜ਼ਿਲ੍ਹਾ ਉਪ ਪ੍ਰਧਾਨ ਨਿਯੁਕਤ

Ad Position 21
No active advertisement
ਅਜੀਤ ਡੈਸਕ 17-04-2026
ਅਬੋਹਰ, 16 ਅਪ੍ਰੈਲ (ਸੁਖਜੀਤ ਸਿੰਘ ਬਰਾੜ)-ਕਾਂਗਰਸ ਪਾਰਟੀ ਦੇ ਨੌਜਵਾਨ ਆਗੂ ਅਤੇ ਕਾਂਗਰਸ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਨਜ਼ਦੀਕੀ ਹਰਦੀਪ ਸਿੰਘ ਸੋਖਲ ਵਾਸੀ ਪਿੰਡ ਬਹਾਵਵਾਲਾ ਨੰੂ ਕਾਂਗਰਸ ਪਾਰਟੀ ਵਲੋਂ ਜ਼ਿਲ੍ਹਾ ਉਪ ਪ੍ਰਧਾਨ ਨਿਯੁਕਤ ਕੀਤਾ ਗਿਆ ਗਿਆ ਹੈ | ਪਾਰਟੀ ਵਲੋਂ ਇਹ ਜ਼ਿੰਮੇਵਾਰੀ ਸੌਂਪੇ ਜਾਣ 'ਤੇ ਨਵ ਨਿਯੁਕਤ ਜ਼ਿਲ੍ਹਾ ਉਪ ਪ੍ਰਧਾਨ ਹਰਦੀਪ ਸਿੰਘ ਸੋਖਲ ਨੇ ਪਾਰਟੀ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਜ਼ਿਲ੍ਹਾ ਪ੍ਰਧਾਨ ਹਰਪ੍ਰੀਤ ਸਿੰਘ ਸਿੱਧੂ, ਪਾਰਟੀ ਦੇ ਮੁੱਖ ਸਲਾਹਕਾਰ ਅਮਨ ਸਿੱਧੂ ਸਮੇਤ ਸਮੁੱਚੀ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਵਲੋਂ ਸੌਂਪੀ ਗਈ ਇਹ ਜ਼ਿੰਮੇਵਾਰੀ ਪੂਰੀ ਮਿਹਨਤ ਕਰ ਨਿਭਾਉਣਗੇ ਅਤੇ ਕਾਂਗਰਸ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਵੀ ਡਟ ਕੇ ਮਿਹਨਤ ਕਰਨਗੇ ਤਾਂ 2027 'ਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਈ ਜਾ ਸਕੇ |
Ad Position 22
No active advertisement
ਪਿਛਲੀ ਖ਼ਬਰ ਬਲਦੇਵ ਸਿੰਘ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਉਪ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਆਧਾਰਸ਼ਿਲਾ ਸਕੂਲ ਵਿਖੇ ਮਨਾਇਆ ਗਿਆ ਵਿਸ਼ਵ ਕਲਾ ਦਿਵਸ
Ad Position 24