ਅਬੋਹਰ, 16 ਅਪ੍ਰੈਲ (ਸੁਖਜੀਤ ਸਿੰਘ ਬਰਾੜ)-ਕਾਂਗਰਸ ਪਾਰਟੀ ਵਲੋਂ ਸੇਵਾ ਮੁਕਤ ਐੱਸ.ਡੀ.ਓ.ਬਲਦੇਵ ਸਿੰਘ ਨੂੰ ਕਾਂਗਰਸ ਪਾਰਟੀ ਦਾ ਜ਼ਿਲ੍ਹਾ ਉਪ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਪਾਰਟੀ ਵਲੋਂ ਇਹ ਜ਼ਿੰਮੇਵਾਰੀ ਸੌਂਪੇ ਜਾਣ 'ਤੇ ਨਵ ਨਿਯੁਕਤ ਜ਼ਿਲ੍ਹਾ ਉਪ ਪ੍ਰਧਾਨ ਬਲਦੇਵ ਸਿੰਘ ਨੇ ਪਾਰਟੀ ਦੇ ਪਾਰਟੀ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜ ਵੜਿੰਗ, ਕਾਂਗਰਸ ਜ਼ਿਲ੍ਹਾ ਪ੍ਰਧਾਨ ਹਰਪ੍ਰੀਤ ਸਿੰਘ ਸਿੱਧੂ ਸਮੇਤ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਵਲੋਂ ਸੌਂਪੀ ਗਈ ਇਹ ਜ਼ਿੰਮੇਵਾਰੀ ਪੂਰੀ ਮਿਹਨਤ ਕਰ ਨਿਭਾਉਣਗੇ ਅਤੇ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਪੂਰੀ ਵਾਹ ਲਗਾਉਣਗੇ | ਇੱਥੇ ਇਹ ਵੀ ਦੱਸਣਯੋਗ ਹੈ ਕਿ ਜ਼ਿਲ੍ਹਾ ਉਪ ਪ੍ਰਧਾਨ ਬਲਦੇਵ ਸਿੰਘ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਬੱਲੂਆਣਾ (ਐੱਸ.ਸੀ.) ਰਿਜ਼ਰਵ ਹਲਕੇ ਤੋਂ ਕਾਂਗਰਸ ਪਾਰਟੀ ਦੀ ਟਿਕਟ ਲਈ ਵੀ ਦਾਅਵੇਦਾਰੀ ਜਿਤਾ ਰਹੇ ਹਨ |