12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਸਿੱਖਿਆ ਕ੍ਰਾਂਤੀ ਤਹਿਤ ਦੁਤਾਰਾਂਵਾਲੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਹਲਕਾ ਵਿਧਾਇਕ ਨੇ ਕੀਤਾ ਸਾਇੰਸ ਲੈਬ ਦਾ ਉਦਘਾਟਨ

Ad Position 21
No active advertisement
ਅਜੀਤ ਡੈਸਕ 17-04-2026
ਬੱਲੂਆਣਾ, 16 ਅਪ੍ਰੈਲ (ਜਸਮੇਲ ਸਿੰਘ ਢਿੱਲੋਂ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਸਿੱਖਿਆ ਦੇ ਖੇਤਰ ਵਿਚ ਵੱਡੀ ਕ੍ਰਾਂਤੀ ਤਹਿਤ ਹਰ ਰੋਜ਼ ਸਕੂਲਾਂ ਵਿਚ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ | ਜਿਸ ਤਹਿਤ ਹਲਕਾ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੁਤਾਰਾਂਵਾਲੀ ਵਿਖੇ ਸਾਇੰਸ ਲੈਬ ਦਾ ਉਦਘਾਟਨ ਕੀਤਾ | ਇਸ ਸਮੇਂ ਸਕੂਲ ਦੇ ਵਾਈਸ ਪਿ੍ੰਸੀਪਲ ਅਮਨਦੀਪ ਸਿੰਘ ਨੇ ਹਲਕਾ ਵਿਧਾਇਕ ਅਤੇ ਪਿੰਡ ਦੇ ਪਤਵੰਤੇ ਸੱਜਣਾਂ ਨੂੰ ਜੀ ਆਇਆ ਕਿਹਾ | ਉਦਘਾਟਨ ਸਮੇਂ ਸਕੂਲ ਬੱਚਿਆਂ ਵਲੋਂ ਰੰਗਾ ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ | ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਹਲਕਾ ਵਿਧਾਇਕ ਗੋਲਡੀ ਮੁਸਾਫਿਰ ਲਈ 20 ਲੱਖ ਰੁਪਏ ਦੇਣ ਦਾ ਐਲਾਨ ਕੀਤਾ | ਵਿਧਾਇਕ ਗੋਲਡੀ ਮੁਸਾਫਿਰ ਨੇ ਕਿਹਾ ਕਿ ਉਹ ਜਲਦੀ ਹੀ ਇਕ ਕਰੋੜ ਰੁਪਏ ਦੀ ਗਰਾਂਟ ਹਲਕੇ ਦੇ ਸਮੂਹ ਪ੍ਰਾਇਮਰੀ ਸਕੂਲਾਂ ਨੂੰ ਦੇ ਰਹੇ ਹਨ | ਜਿਨ੍ਹਾਂ ਪੈਸਿਆਂ ਨਾਲ ਪ੍ਰਾਇਮਰੀ ਸਕੂਲ ਵਿਚ 5 ਏ.ਸੀ ਲਗਾਏ ਜਾਣਗੇ | ਉਨ੍ਹਾਂ ਕਿਹਾ ਕਿ 2 ਮਹੀਨਿਆਂ ਬਾਅਦ ਕਰੀਬ ਢਾਣੀ ਕਰੋੜ ਦੀ ਗਰਾਂਟ ਹਲਕੇ ਦੇ ਸਮੂਹ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਨੂੰ ਦਿੱਤੀ ਜਾਵੇਗੀ ਅਤੇ ਸਾਰੇ ਸਕੂਲਾਂ ਨੂੰ ਏ.ਸੀ ਦਿੱਤੇ ਜਾਣਗੇ | ਇਸ ਸਮੇਂ ਸਕੂਲ ਪਿ੍ੰਸੀਪਲ ਮੈਡਮ ਕਮਲੇਸ਼ ਰਾਣੀ ਨੇ ਸੰਬੋਧਨ ਕਰਦਿਆਂ ਹਲਕਾ ਵਿਧਾਇਕ ਗੋਲਡੀ ਮੁਸਾਫਿਰ ਅਤੇ ਸਮੁੱਚੀ ਆਪ ਲੀਡਰਸ਼ਿਪ ਦਾ ਦਿਲੋਂ ਧੰਨਵਾਦ ਕੀਤਾ | ਇਸ ਸਮੇਂ ਮੌਜੂਦਾ ਸਰਪੰਚ ਸੁਭਾਸ਼ ਕੁਮਾਰ, ਪ੍ਰਵੀਨ ਕੁਮਾਰ ਬਾਗੜੀਆ ਸੀਨੀਅਰ ਆਪ ਆਗੂ, ਸੁਰਿੰਦਰ ਕੁਮਾਰ ਸਾਬਕਾ ਸਰਪੰਚ, ਅਜੈ ਛਾਬੜਾ ਬੀ.ਡੀ.ਪੀ.ਓ ਅਬੋਹਰ 1, ਅਭੀਜੀਤ ਵਧਵਾ ਸੈਂਟਰ ਹੈੱਡ ਟੀਚਰ ਹਿੰਮਤਪੁਰਾ ਸਕੂਲ, ਰਾਜਵਿੰਦਰ ਸਿੰਘ, ਵਿਸ਼ਾਲ ਭਠੇਜਾ ਤੋਂ ਇਲਾਵਾ ਦੁਤਾਰਾਂਵਾਲੀ ਸਕੂਲ ਦਾ ਸਮੂਹ ਸਟਾਫ਼ ਹਾਜ਼ਰ ਸੀ |
Ad Position 22
No active advertisement
ਪਿਛਲੀ ਖ਼ਬਰ ਅਕਾਲ ਅਕੈਡਮੀ ਖੂਈਆਂ ਸਰਵਰ ਦਾ ਦਸਵੀਂ ਦਾ ਨਤੀਜਾ ਰਿਹਾ ਸੌ ਫ਼ੀਸਦੀ ਅਗਲੀ ਖ਼ਬਰ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਪਿੰਡ ਬੁੱਧੋਕਾ ਵਿਖੇ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ
Ad Position 24