ਫ਼ਾਜ਼ਿਲਕਾ, 16 ਅਪ੍ਰੈਲ (ਦਵਿੰਦਰ ਪਾਲ ਸਿੰਘ)-ਕਾਂਗਰਸ ਪਾਰਟੀ ਵਲੋਂ ਸੰਗਠਨ ਨੂੰ ਮਜ਼ਬੂਤ ਕਰਨ ਦੇ ਮਕਸਦ ਨਾਲ ਪਿੰਡ ਟਾਹਲੀ ਵਾਲਾ ਬੋਦਲਾ ਦੇ ਸੀਨੀਅਰ ਆਗੂ ਰਿੰਕੂ ਕੰਬੋਜ ਨੂੰ ਵੱਡੀ ਜ਼ਿੰਮੇਵਾਰੀ ਸੌਂਪਦਿਆਂ ਜ਼ਿਲਾ ਕਾਂਗਰਸ ਕਮੇਟੀ ਫ਼ਾਜ਼ਿਲਕਾ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ | ਇਸ ਨਿਯੁਕਤੀ ਨਾਲ ਇਲਾਕੇ ਦੇ ਕਾਂਗਰਸੀ ਵਰਕਰਾਂ ਅਤੇ ਸਮਰਥਕਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ | ਆਪਣੀ ਨਿਯੁਕਤੀ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਰਿੰਕੂ ਕੰਬੋਜ ਨੇ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਂਵਲਾ, ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਕੈਪਟਨ ਸੰਦੀਪ ਸਿੰਘ ਸੰਧੂ ਜਨਰਲ ਸਕੱਤਰ ਸੰਗਠਨ ਇੰਚਾਰਜ ਸਮੇਤ ਸਮੁੱਚੀ ਜ਼ਿਲਾ ਲੀਡਰਸ਼ਿਪ ਦਾ ਤਹਿ ਦਿਲੋਂ ਧੰਨਵਾਦ ਕੀਤਾ | ਉਨਾਂ ਕਿਹਾ ਕਿ ਪਾਰਟੀ ਨੇ ਇੱਕ ਮਿਹਨਤੀ ਵਰਕਰ 'ਤੇ ਭਰੋਸਾ ਜਤਾ ਕੇ ਜੋ ਜ਼ਿੰਮੇਵਾਰੀ ਦਿੱਤੀ ਹੈ, ਉਹ ਉਸ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਉਣਗੇ | ਇਸ ਮੌਕੇ ਵੱਡੀ ਗਿਣਤੀ ਵਿਚ ਪਹੁੰਚੇ ਪਾਰਟੀ ਵਰਕਰਾਂ ਨੇ ਰਿੰਕੂ ਕੰਬੋਜ ਦਾ ਮੂੰਹ ਮਿੱਠਾ ਕਰਵਾਇਆ ਅਤੇ ਹਾਈਕਮਾਂਡ ਦੇ ਇਸ ਫ਼ੈਸਲੇ ਦੀ ਸ਼ਲਾਘਾ ਕੀਤੀ |