ਅਬੋਹਰ,16 ਅਪ੍ਰੈਲ (ਸੁਖਜੀਤ ਸਿੰਘ ਬਰਾੜ)-ਸਿਹਤ ਵਿਭਾਗ ਵਲੋਂ ਕਮਿਊਨਿਟੀ ਹੈਲਥ ਸੈਂਟਰ ਵਹਾਬਵਾਲਾ ਵਿਖੇ ਆਉਣ ਵਾਲੇ ਮਰੀਜ਼ਾਂ ਨੂੰ ਐਨਕਾਂ ਵੰਡੀਆਂ ਗਈਆਂ | ਜਾਣਕਾਰੀ ਦਿੰਦਿਆਂ ਡਾ. ਗਗਨਦੀਪ ਨੇ ਦੱਸਿਆ ਕਿ ਦਿ੍ਸ਼ਟੀ ਸਬੰਧੀ ਸਮੱਸਿਆ ਨਾਲ ਪੀੜਤ 45 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਮੁਫ਼ਤ ਐਨਕਾਂ ਵੰਡੀਆਂ ਗਈਆਂ ਹਨ | ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਪ੍ਰੈਸਬਾਇਓਪੀਆ ਤੋਂ ਪੀੜਤ ਲੋਕਾਂ ਨੂੰ ਮੁਫ਼ਤ ਐਨਕਾਂ ਮੁਹੱਈਆ ਕਰਵਾਉਣ ਲਈ ਇਹ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਅੰਨ੍ਹੇਪਣ ਅਤੇ ਦਿ੍ਸ਼ਟੀਹੀਣਤਾ ਦੇ ਨਿਯੰਤਰਣ ਲਈ ਰਾਸ਼ਟਰੀ ਪ੍ਰੋਗਰਾਮ ਤਹਿਤ ਵਹਾਬਵਾਲਾ ਅਤੇ ਨੇੜਲੇ ਪਿੰਡਾਂ ਦੇ 102 ਲੋਕਾਂ ਨੂੰ ਐਨਕਾਂ ਵੰਡੀਆਂ ਗਈਆਂ | ਮੈਡੀਕਲ ਅਫਸਰ ਡਾ. ਸਿਮਰਨ ਅਤੇ ਓਪਥੈਲਮਿਕ ਅਫਸਰ ਮਨਦੀਪ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਵਲੋਂ ਅੱਖਾਂ ਦੀ ਦੇਖਭਾਲ ਲਈ ਜਾਗਰੂਕਤਾ ਅਤੇ ਸਕ੍ਰੀਨਿੰਗ ਕੈਂਪ ਲਗਾਏ ਜਾ ਰਹੇ ਹਨ ਅਤੇ ਲੋੜਵੰਦ ਵਿਅਕਤੀਆਂ ਦਾ ਮੁਫਤ ਆਪਰੇਸ਼ਨ ਵੀ ਕੀਤਾ ਜਾ ਰਿਹਾ ਹੈ | ਇਸ ਮੌਕੇ ਕੁਲਜੀਤ ਕੁਮਾਰ, ਸੰਦੀਪ ਕੁਮਾਰ ਅਤੇ ਲੋਕ ਮੌਜੂਦ ਸਨ |