11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਅਬੋਹਰ ਵਿਚ ਡੇਂਗੂ 'ਤੇ ਮਲੇਰੀਆ ਤੋਂ ਬਚਾਅ ਲਈ ਫੌਗਿੰਗ ਸ਼ੁਰੂ

Ad Position 21
No active advertisement
ਅਜੀਤ ਡੈਸਕ 17-04-2026
ਅਬੋਹਰ, 16 ਅਪ੍ਰੈਲ (ਵਿਵੇਕ ਹੂੜੀਆ)-ਸ਼ਹਿਰ ਵਿਚ ਵਧਦੇ ਮੱਛਰਾਂ ਦੇ ਪ੍ਰਕੋਪ ਅਤੇ ਆਗਾਮੀ ਬਰਸਾਤੀ ਮੌਸਮ ਦੇ ਮੱਦੇਨਜ਼ਰ ਡੇਂਗੂ ਅਤੇ ਮਲੇਰੀਆ ਵਰਗੀਆਂ ਬਿਮਾਰੀਆਂ ਤੋਂ ਬਚਾਅ ਲਈ ਫੌਗਿੰਗ ਮੁਹਿੰਮ ਦਾ ਆਗਾਜ਼ ਕੀਤਾ ਗਿਆ | ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਅਰੁਣ ਨਾਰੰਗ ਨੇ ਨਗਰ ਨਿਗਮ ਦੀ ਫੌਗਿੰਗ ਮਸ਼ੀਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ | ਇਸ ਮੌਕੇ ਉਨ੍ਹਾਂ ਦੇ ਨਾਲ ਕੋਆਰਡੀਨੇਟਰ ਰਣਧੀਰ ਗਾਬਾ ਵਿਸ਼ੇਸ਼ ਤੌਰ 'ਤੇ ਮੌਜੂਦ ਸਨ | ਅਰੁਣ ਨਾਰੰਗ ਨੇ ਦੱਸਿਆ ਕਿ ਬਦਲਦੇ ਮੌਸਮ ਕਾਰਨ ਮੱਛਰਾਂ ਦੀ ਪੈਦਾਵਾਰ ਵਧਣ ਲੱਗੀ ਹੈ | ਪਿਛਲੇ ਸਾਲਾਂ ਦੇ ਰਿਕਾਰਡ ਨੂੰ ਦੇਖਦਿਆਂ, ਸਭ ਤੋਂ ਪਹਿਲਾਂ ਉਨ੍ਹਾਂ ਇਲਾਕਿਆਂ ਵਿਚ ਫੌਗਿੰਗ ਕਰਵਾਈ ਜਾ ਰਹੀ ਹੈ ਜੋ ਡੇਂਗੂ ਤੋਂ ਵੱਧ ਪ੍ਰਭਾਵਿਤ ਰਹੇ ਹਨ | ਇਨ੍ਹਾਂ ਵਿਚ ਮੁੱਖ ਤੌਰ 'ਤੇ ਗੁਰੂ ਕਿਰਪਾ ਕਾਲੋਨੀ, ਨਵੀਂ ਆਬਾਦੀ, ਧਰਮ ਨਗਰੀ ਅਤੇ ਜੈਨ ਨਗਰੀ ਸ਼ਾਮਲ ਹਨ | ਇਹ ਮੁਹਿੰਮ ਨਗਰ ਨਿਗਮ ਅਤੇ ਸਿਹਤ ਵਿਭਾਗ ਦੇ ਸਾਂਝੇ ਸਹਿਯੋਗ ਨਾਲ ਪੂਰੇ ਸ਼ਹਿਰ ਵਿਚ ਚਲਾਈ ਜਾਵੇਗੀ | ਸ਼ਹਿਰ ਵਾਸੀਆਂ ਨੂੰ ਰਾਹਤ ਦਿੰਦਿਆਂ ਹਲਕਾ ਇੰਚਾਰਜ ਨੇ ਦੱਸਿਆ ਕਿ ਅਬੋਹਰ ਦੀ ਮੁੱਖ ਸੀਵਰੇਜ ਲਾਈਨ ਦੇ ਟੈਂਡਰ ਜਲਦੀ ਹੀ ਲਗਾਏ ਜਾ ਰਹੇ ਹਨ | ਅਗਲੇ ਇੱਕ ਤੋਂ ਡੇਢ ਮਹੀਨੇ ਦੇ ਅੰਦਰ ਇਸ ਲਾਈਨ ਦਾ ਕੰਮ ਸ਼ੁਰੂ ਹੋ ਜਾਵੇਗਾ, ਜਿਸ ਨਾਲ ਸ਼ਹਿਰ ਵਿਚ ਗੰਦੇ ਪਾਣੀ ਦੀ ਨਿਕਾਸੀ ਦੀ ਪੁਰਾਣੀ ਸਮੱਸਿਆ ਦਾ ਪੱਕਾ ਹੱਲ ਹੋ ਜਾਵੇਗਾ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਦੇ ਆਲੇ-ਦੁਆਲੇ ਪਾਣੀ ਜਮਾਂ ਨਾ ਹੋਣ ਦੇਣ ਤਾਂ ਜੋ ਮੱਛਰਾਂ ਦੇ ਲਾਰਵੇ ਨੂੰ ਪੈਦਾ ਹੋਣ ਤੋਂ ਰੋਕਿਆ ਜਾ ਸਕੇ |
Ad Position 22
No active advertisement
ਪਿਛਲੀ ਖ਼ਬਰ ਲੋਰੀਅਲ ਇੰਟਰਨੈਸ਼ਨਲ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਪੰਜਾਬ ਭਰ 'ਚ ਚਮਕਾਇਆ ਨਾਂਅ ਅਗਲੀ ਖ਼ਬਰ ਕੁੱਟਮਾਰ ਕਰਨ ਵਾਲੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
Ad Position 24