11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਫਿਰੋਜ਼ਪੁਰ ਮੰਡਲ ਵਿਖੇ ਡਾ. ਭੀਮ ਰਾਓ ਅੰਬੇਡਕਰ ਜਯੰਤੀ ਮਨਾਈ

Ad Position 21
No active advertisement
ਅਜੀਤ ਡੈਸਕ 17-04-2026
ਫਿਰੋਜ਼ਪੁਰ, 16 ਅਪ੍ਰੈਲ(ਰਾਕੇਸ਼ ਚਾਵਲਾ)-ਮੰਡਲ ਦਫ਼ਤਰ ਫਿਰੋਜ਼ਪੁਰ ਦੇ ਵਿਹੜੇ ਵਿਚ ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ ਦੀ 135ਵੀਂ ਜਯੰਤੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਈ ਗਈ | ਇਸ ਮੌਕੇ ਮੰਡਲ ਰੇਲ ਪ੍ਰਬੰਧਕ ਸੰਜੀਵ ਕੁਮਾਰ, ਵਧੀਕ ਮੰਡਲ ਰੇਲ ਪ੍ਰਬੰਧਕ ਨਿਤਿਨ ਗਰਗ, ਸੀਨੀਅਰ ਮੰਡਲ ਕਰਮਚਾਰੀ ਅਧਿਕਾਰੀ ਸਾਕਸ਼ੀ ਸਿੰਘ ਸਮੇਤ ਹੋਰਨਾਂ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਜੋਤ ਜਗਾ ਕੇ ਬਾਬਾ ਸਾਹਿਬ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ | ਮੰਡਲ ਰੇਲ ਪ੍ਰਬੰਧਕ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਡਾ. ਭੀਮ ਰਾਓ ਅੰਬੇਡਕਰ ਆਜ਼ਾਦ ਭਾਰਤ ਦੇ ਸੰਵਿਧਾਨ ਨਿਰਮਾਤਾ, ਮਹਾਨ ਸਮਾਜ ਸੁਧਾਰਕ ਅਤੇ ਦਲਿਤਾਂ ਦੇ ਸ਼ਕਤੀਸ਼ਾਲੀ ਆਗੂ ਸਨ | ਉਨ੍ਹਾਂ ਦੇ ਯੋਗਦਾਨ ਸਦਕਾ ਹੀ ਦੇਸ਼ ਦੇ ਸਾਰੇ ਨਾਗਰਿਕਾਂ ਨੂੰ ਬਰਾਬਰ ਦੇ ਅਧਿਕਾਰ ਪ੍ਰਾਪਤ ਹੋਏ ਹਨ | ਜੋ ਕਿ ਭਾਰਤੀ ਲੋਕਤੰਤਰ ਦੀ ਮਜ਼ਬੂਤ ਨੀਂਹ ਹੈ | ਉਨ੍ਹਾਂ ਨੇ ਇਸ ਦਿਨ ਨੂੰ ਸਮਾਜਿਕ ਬਰਾਬਰੀ, ਸਿੱਖਿਆ ਅਤੇ ਨਿਆਂ ਨੂੰ ਸਮਰਪਿਤ ਕੀਤਾ | ਜਿਸ ਵਿਚ ਰੇਲਵੇ ਪਰਿਵਾਰ ਨੇ ਭੇਦਭਾਵ ਰਹਿਤ ਅਤੇ ਇੱਕਜੁੱਟ ਭਾਰਤ ਦੇ ਨਿਰਮਾਣ ਦਾ ਸੰਕਲਪ ਲਿਆ | ਇਸ ਮੌਕੇ ਐੱਸ.ਸੀ.ਐੱਸ.ਟੀ. ਮੰਡਲ ਸਕੱਤਰ ਸਤੀਸ਼ ਕੁਮਾਰ ਅਤੇ ਕੇਂਦਰੀ ਉਪ ਪ੍ਰਧਾਨ ਪ੍ਰਵੀਨ ਕੁਮਾਰ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਬਾਬਾ ਸਾਹਿਬ ਨੂੰ ਸ਼ਰਧਾਂਜਲੀ ਭੇਟ ਕੀਤੀ |
Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਦਾ ਨਸ਼ਾ ਕਰਦੇ 2 ਵਿਅਕਤੀ ਕਾਬੂ, ਨਾਮਜ਼ਦ ਅਗਲੀ ਖ਼ਬਰ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਹਰਿਆਵਲ ਸੱਥ ਵਲੋਂ 500 ਬੂਟੇ ਵੰਡੇ ਗਏ
Ad Position 24