11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਵਿਸਾਖੀ ਨੂੰ ਸਮਰਪਿਤ ਕਰਵਾਏ ਸਮਾਗਮ

Ad Position 21
No active advertisement
ਅਜੀਤ ਡੈਸਕ 17-04-2026
ਫ਼ਾਜ਼ਿਲਕਾ, 16 ਅਪ੍ਰੈਲ (ਦਵਿੰਦਰ ਪਾਲ ਸਿੰਘ)-ਸ੍ਰੀ ਸੁਖਮਣੀ ਸਾਹਿਬ ਸੇਵਾ ਸੁਸਾਇਟੀ ਫ਼ਾਜ਼ਿਲਕਾ ਵਲੋਂ ਖ਼ਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਰਾਤਰੀ ਦੇ ਸਮਾਗਮ ਕੀਤੇ ਗਏ | ਸੰਧਿਆ ਵੇਲੇ ਸ੍ਰੀ ਰਹਿਰਾਸ ਸਾਹਿਬ ਦੇ ਪਾਠ ਉਪਰੰਤ ਹਜ਼ੂਰੀ ਰਾਗੀ ਭਾਈ ਜਸਪ੍ਰੀਤ ਸਿੰਘ, ਕਥਾ ਵਾਚਕ ਭਾਈ ਹਰਸਿਮਰਨਜੀਤ ਸਿੰਘ, ਬੀਬੀ ਤਿ੍ਪਤ ਕੌਰ ਦੇ ਜਥੇ ਨੇ ਗੁਰਬਾਣੀ ਦੀ ਅੰਮਿ੍ਤ ਵਰਖਾ ਕੀਤੀ ਉਪਰੰਤ ਵਿਸ਼ੇਸ਼ ਤੌਰ 'ਤੇ ਪੁੱਜੇ ਭਾਈ ਸਾਹਿਬ ਭਾਈ ਰਣਧੀਰ ਸਿੰਘ ਹਜ਼ੂਰੀ ਰਾਗੀ ਹੋਰਾਂ ਦੇ ਜਥੇ ਨੇ ਕਥਾ ਕੀਰਤਨ ਦਾ ਪ੍ਰਵਾਹ ਚਲਾਉਂਦਿਆਂ ਵਿਸਾਖੀ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ | ਉਨ੍ਹਾਂ ਦਸਮ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ ਬਖ਼ਸ਼ੇ ਖੰਡੇ ਬਾਟੇ ਦੀ ਪਹੁਲ਼ ਛਕਣ ਲਈ ਵੀ ਸੰਗਤਾਂ ਨੂੰ ਪ੍ਰੇਰਿਤ ਕੀਤਾ | ਇਸ ਮੌਕੇ 'ਤੇ ਸੁਸਾਇਟੀ ਦੇ ਪ੍ਰਧਾਨ ਅਮਰੀਕ ਸਿੰਘ, ਗੁਰਜਿੰਦਰ ਸਿੰਘ ਬੰਟੀ, ਪਰਮਜੀਤ ਸਿੰਘ ਪਟਵਾਰੀ, ਰਘੁਬੀਰ ਸਿੰਘ ਸ਼ਾਹ, ਤੇਜਿੰਦਰ ਸਿੰਘ, ਭਾਈ ਕੰਵਲਜੀਤ ਸਿੰਘ, ਹਰਦੀਪ ਸਿੰਘ, ਹਰਮਿੰਦਰ ਸਿੰਘ ਆਦਿ ਨੇ ਪੂਰਨ ਸੇਵਾ ਨਿਭਾਈ | ਸਮਾਪਤੀ ਉਪਰੰਤ ਗੁਰੂ ਦੇ ਲੰਗਰ ਅਤੁੱਟ ਵਰਤੇ |
Ad Position 22
No active advertisement
ਪਿਛਲੀ ਖ਼ਬਰ ਲੜਕੀ ਨਾਲ ਛੇੜਛਾੜ ਕਰਨ ਤੇ ਤੰਗ ਕਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਵੱਡੇ ਵੱਡੇ ਖੱਡਿਆਂ ਕਾਰਨ ਗੁਰੂਹਰਸਹਾਏ, ਕੋਹਰ ਸਿੰਘ ਵਾਲਾ ਵਾਲਾ ਲਿੰਕ ਸੜਕ ਦੀ ਹਾਲਤ ਖਸਤਾ
Ad Position 24