11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਲੜਕੀ ਨਾਲ ਛੇੜਛਾੜ ਕਰਨ ਤੇ ਤੰਗ ਕਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 17-04-2026
ਫ਼ਾਜ਼ਿਲਕਾ, 16 ਅਪ੍ਰੈਲ (ਦਵਿੰਦਰ ਪਾਲ ਸਿੰਘ)- ਥਾਣਾ ਖੂਈ ਖੇੜਾ ਪੁਲਿਸ ਨੇ ਇਕ ਲੜਕੀ ਨੂੰ ਤੰਗ ਪਰੇਸ਼ਾਨ ਕਰਨ ਅਤੇ ਉਸ ਨਾਲ ਛੇੜਛਾੜ ਕਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਐਲ.ਐੱਸ.ਆਈ. ਸੁਨੀਤਾ ਰਾਣੀ ਨੇ ਦੱਸਿਆ ਕਿ ਉਨ੍ਹਾਂ ਨੂੰ ਰਮਨਦੀਪ ਪੁੱਤਰੀ ਜਗਦੀਸ਼ ਚੰਦ ਵਾਸੀ ਪਿੰਡ ਜੰਡਵਾਲਾ ਮੀਰਾਸਾਂਗਲਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਗੁਰਪ੍ਰੀਤ ਕੁਮਾਰ ਉਰਫ਼ ਗੋਰੀ ਪੁੱਤਰ ਜਗਦੀਸ਼ ਚੰਦ ਵਾਸੀ ਪਿੰਡ ਜੰਡਵਾਲਾ ਮੀਰਾਸਾਂਗਲਾ ਉਸ ਨੂੰ ਨੰਬਰ ਬਦਲ-ਬਦਲ ਕੇ ਕਾਲਾਂ ਕਰਕੇ ਤੰਗ ਕਰਦਾ ਸੀ | 2 ਅਪ੍ਰੈਲ ਨੂੰ ਬੱਸ ਸਟੈਂਡ ਜੰਡਵਾਲਾ ਮੀਰਾਸਾਂਗਲਾ ਨੇੜੇ ਉਸ ਵਿਅਕਤੀ ਨੇ ਉਸ ਦਾ ਗੁੱਟ ਫੜ ਲਿਆ ਅਤੇ ਛੇੜਛਾੜ ਕੀਤੀ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
Ad Position 22
No active advertisement
ਪਿਛਲੀ ਖ਼ਬਰ ਗਾਡਵਿਨ ਪਬਲਿਕ ਸਕੂਲ ਘੱਲੂ ਦਾ ਦਸਵੀਂ ਦਾ ਨਤੀਜਾ ਰਿਹਾ ਸੌ ਫ਼ੀਸਦੀ ਅਗਲੀ ਖ਼ਬਰ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਵਿਸਾਖੀ ਨੂੰ ਸਮਰਪਿਤ ਕਰਵਾਏ ਸਮਾਗਮ
Ad Position 24