ਫ਼ਾਜ਼ਿਲਕਾ, 16 ਅਪ੍ਰੈਲ (ਦਵਿੰਦਰ ਪਾਲ ਸਿੰਘ)-ਗਾਡਵਿਨ ਪਬਲਿਕ ਸਕੂਲ ਘੱਲੂ ਦੇ ਵਿਦਿਆਰਥੀਆਂ ਨੇ ਸੀ.ਬੀ.ਐੱਸ.ਈ ਵਲੋਂ ਐਲਾਨੇ ਦਸਵੀਂ ਕਲਾਸ ਦੇ ਨਤੀਜਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਇਲਾਕੇ ਅਤੇ ਸਕੂਲ ਦਾ ਨਾਂ ਰੌਸ਼ਨ ਕੀਤਾ ਹੈ | ਸਕੂਲ ਦਾ ਨਤੀਜਾ ਸੌ ਫ਼ੀਸਦੀ ਰਿਹਾ ਹੈ, ਜਿਸ ਵਿਚ ਵਿਦਿਆਰਥੀਆਂ ਦੀ ਸਖ਼ਤ ਮਿਹਨਤ ਅਤੇ ਅਧਿਆਪਕਾਂ ਦੇ ਮਾਰਗਦਰਸ਼ਨ ਦੀ ਝਲਕ ਸਾਫ਼ ਦਿਖਾਈ ਦੇ ਰਹੀ ਹੈ | ਪਿ੍ੰਸੀਪਲ ਅਭਿਲੇਖ ਸ਼ਰਮਾ ਨੇ ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਦਿਆਰਥਣ ਚੰਚਲ ਨੇ 98.4 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ ਹੈ | ਕਿ੍ਤਿਕਾ ਨੇ 97.2 ਪ੍ਰਤੀਸ਼ਤ ਅੰਕਾਂ ਨਾਲ ਦੂਜਾ, ਜਦਕਿ ਜੈਮਿਨ ਅਤੇ ਮਨੀਸ਼ ਨੇ 94.8 ਪ੍ਰਤੀਸ਼ਤ ਅੰਕ ਲੈ ਕੇ ਸਾਂਝੇ ਤੌਰ 'ਤੇ ਤੀਜਾ ਸਥਾਨ ਪ੍ਰਾਪਤ ਕੀਤਾ | ਇਸ ਤੋਂ ਇਲਾਵਾ ਰਕਸ਼ਿਤਾ, ਅਮਾਨਤ ਕੌਰ, ਗੀਤਕ, ਦੀਪ ਸ਼ਿਖਾ, ਖੁਸ਼ਵੀਨ ਕੌਰ, ਜੈਸਮੀਨ ਕੌਰ ਅਤੇ ਸੁਹਾਨੀ ਨੇ ਵੀ 90 ਫ਼ੀਸਦੀ ਤੋਂ ਵੱਧ ਅੰਕ ਹਾਸਲ ਕਰਕੇ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਇਆ | ਸਕੂਲ ਲਈ ਮਾਣ ਵਾਲੀ ਗੱਲ ਇਹ ਰਹੀ ਕਿ 8 ਵਿਦਿਆਰਥੀਆਂ ਕਿ੍ਤਿਕਾ, ਰਕਸ਼ਿਤਾ, ਅਮਾਨਤ ਕੌਰ, ਚੰਚਲ, ਦੀਪ ਸ਼ਿਖਾ, ਸਿਧਾਰਥ ਭਾਂਬੂ, ਖੁਸ਼ਵੀਨ ਕੌਰ ਅਤੇ ਸੁਹਾਨੀ ਨੇ ਇੱਕ ਜਾਂ ਇਕ ਤੋਂ ਵੱਧ ਵਿਸ਼ਿਆਂ ਵਿਚ 100 ਵਿਚੋਂ 100 ਅੰਕ ਪ੍ਰਾਪਤ ਕਰਕੇ ਵਿਸ਼ੇਸ਼ ਉਪਲਬਧੀ ਹਾਸਲ ਕੀਤੀ | ਇਸ ਤੋਂ ਇਲਾਵਾ ਵੱਡੀ ਗਿਣਤੀ ਵਿਦਿਆਰਥੀਆਂ ਨੇ 80 ਫ਼ੀਸਦੀ ਤੋਂ ਵੱਧ ਅੰਕ ਹਾਸਲ ਕੀਤੇ ਹਨ | ਮੈਨੇਜਿੰਗ ਕਮੇਟੀ ਮੈਂਬਰ ਮੈਡਮ ਲਖਵਿੰਦਰ ਕੌਰ ਬਰਾੜ ਅਤੇ ਐਡਵੋਕੇਟ ਮਨਿੰਦਰ ਸਿੰਘ ਸਰਾਂ ਨੇ ਜੇਤੂ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਸਟਾਫ਼ ਨੂੰ ਵਧਾਈ ਦਿੱਤੀ | ਉਨ੍ਹਾਂ ਕਿਹਾ ਕਿ ਇਹ ਨਤੀਜਾ ਬੱਚਿਆਂ ਦੇ ਅਨੁਸ਼ਾਸਨ ਅਤੇ ਅਧਿਆਪਕਾਂ ਦੀ ਸਮਰਪਿਤ ਭਾਵਨਾ ਦਾ ਸਿੱਟਾ ਹੈ | ਉਨ੍ਹਾਂ ਸਮੂਹ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ |