11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਆਤਮ ਵੱਲਭ ਪਬਲਿਕ ਸਕੂਲ ਦਾ ਸੀ.ਬੀ.ਐਸ.ਈ. ਦਸਵੀਂ ਦਾ ਨਤੀਜਾ ਰਿਹਾ ਸ਼ਾਨਦਾਰ

Ad Position 21
No active advertisement
ਅਜੀਤ ਡੈਸਕ 17-04-2026
ਫ਼ਾਜ਼ਿਲਕਾ, 16 ਅਪ੍ਰੈਲ (ਦਵਿੰਦਰ ਪਾਲ ਸਿੰਘ)-ਸਥਾਨਕ ਆਤਮ ਵੱਲਭ ਪਬਲਿਕ ਸਕੂਲ ਨੇ ਆਪਣੀ ਉੱਤਮ ਅਕਾਦਮਿਕ ਪਰੰਪਰਾ ਨੂੰ ਬਰਕਰਾਰ ਰੱਖਦੇ ਹੋਏ ਸੈਸ਼ਨ 2025-26 ਦੀ ਸੀ.ਬੀ.ਐੱਸ.ਈ.ਦਸਵੀਂ ਦੀ ਪ੍ਰੀਖਿਆ ਵਿਚ ਸ਼ਾਨਦਾਰ ਸਫਲਤਾ ਹਾਸਲ ਕੀਤੀ ਹੈ | ਸਕੂਲ ਦੇ ਕੁੱਲ 109 ਵਿਦਿਆਰਥੀਆਂ ਨੇ ਇਹ ਪ੍ਰੀਖਿਆ ਦਿੱਤੀ ਸੀ ਅਤੇ ਸਾਰੇ ਹੀ ਵਿਦਿਆਰਥੀ ਚੰਗੇ ਅੰਕਾਂ ਨਾਲ ਪਾਸ ਹੋਏ ਹਨ | ਸਕੂਲ ਦੀ ਵਿਦਿਆਰਥਣ ਕਿ੍ਤਿਕਾ ਕੰਬੋਜ ਨੇ 98.8 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਸਕੂਲ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ | ਇਸੇ ਤਰ੍ਹਾਂ ਹਰਿਤਵਿਕ ਸਿੰਘ 98.6 ਪ੍ਰਤੀਸ਼ਤ ਅੰਕ ਨਾਲ ਦੂਜੇ, ਅਦਿੱਤਿਆ ਕਾਠਪਾਲ 98.4 ਪ੍ਰਤੀਸ਼ਤ ਅੰਕ ਨਾਲ ਤੀਜੇ, ਰਾਜ ਕਮਲ 98 ਪ੍ਰਤੀਸ਼ਤ ਅੰਕ ਨਾਲ ਚੌਥੇ ਅਤੇ ਸ਼ਿਵਮ ਵਰਮਾ 97.6 ਪ੍ਰਤੀਸ਼ਤ ਅੰਕ ਲੈ ਕੇ ਪੰਜਵੇਂ ਸਥਾਨ 'ਤੇ ਰਹੇ | ਇਸ ਸਾਲ ਦੀ ਵਿਸ਼ੇਸ਼ ਪ੍ਰਾਪਤੀ ਇਹ ਰਹੀ ਕਿ ਕਈ ਵਿਦਿਆਰਥੀਆਂ ਨੇ ਵੱਖ-ਵੱਖ ਵਿਸ਼ਿਆਂ ਵਿਚੋਂ 100 ਵਿਚੋਂ 100 ਅੰਕ ਹਾਸਲ ਕੀਤੇ | ਇਸ ਤੋਂ ਇਲਾਵਾ ਦਿਵਾਂਸ਼ੀ 97.2 ਪ੍ਰਤੀਸ਼ਤ ਅੰਕ, ਅਭਿਸ਼ੇਕ ਅਤੇ ਸ਼ਗੁਨ ਨੇ 96.4 ਪ੍ਰਤੀਸ਼ਤ, ਜਸਲੀਨ ਅਤੇ ਸ਼ਿਵਾਂਸ਼ ਨੇ 96 ਪ੍ਰਤੀਸ਼ਤ, ਅਰਮਾਨ ਨੇ 95.8 ਪ੍ਰਤੀਸ਼ਤ, ਮਾਧਵ ਅਤੇ ਉੱਜਵਲ ਨੇ 95.6ਪ੍ਰਤੀਸ਼ਤ, ਸਾਕਸ਼ੀ ਨੇ 95.2 ਪ੍ਰਤੀਸ਼ਤ, ਕਨਿਕਾ ਨੇ 95 ਪ੍ਰਤੀਸ਼ਤ ਅਤੇ ਹੋਰ ਕਈ ਵਿਦਿਆਰਥੀਆਂ ਨੇ 80 ਪ੍ਰਤੀਸ਼ਤ ਤੋਂ ਵੱਧ ਅੰਕ ਪ੍ਰਾਪਤ ਕਰਕੇ ਸਕੂਲ ਦਾ ਮਾਣ ਵਧਾਇਆ ਹੈ | ਸਕੂਲ ਦੇ ਚੇਅਰਮੈਨ ਰਮਨ ਵਾਟਸ, ਪਿ੍ੰਸੀਪਲ ਸ਼੍ਰੀਮਤੀ ਸੰਗੀਤਾ ਤਿੰਨਾ, ਵਾਈਸ ਪਿ੍ੰਸੀਪਲ ਸ਼੍ਰੀਮਤੀ ਸੀਮਾ ਢੀਂਗਰਾ, ਐਗਜ਼ੀਕਿਊਟਿਵ ਡਾਇਰੈਕਟਰ ਦੀਪਕ ਸ਼ਰਮਾ ਅਤੇ ਪੀ.ਟੀ.ਏ. ਪ੍ਰਧਾਨ ਨਰਿੰਦਰ ਕੁਮਾਰ ਸਚਦੇਵਾ ਨੇ ਇਸ ਸ਼ਾਨਦਾਰ ਪ੍ਰਾਪਤੀ 'ਤੇ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਨੂੰ ਮੁਬਾਰਕਬਾਦ ਦਿੱਤੀ | ਉਨ੍ਹਾਂ ਕਿਹਾ ਕਿ ਇਹ ਸਫਲਤਾ ਵਿਦਿਆਰਥੀਆਂ ਦੀ ਸਖ਼ਤ ਮਿਹਨਤ ਅਤੇ ਅਧਿਆਪਕਾਂ ਦੇ ਸਹੀ ਮਾਰਗਦਰਸ਼ਨ ਦਾ ਨਤੀਜਾ ਹੈ |
Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਸਮੇਤ ਦੋ ਗਿ੍ਫ਼ਤਾਰ ਅਗਲੀ ਖ਼ਬਰ ਗਾਡਵਿਨ ਪਬਲਿਕ ਸਕੂਲ ਘੱਲੂ ਦਾ ਦਸਵੀਂ ਦਾ ਨਤੀਜਾ ਰਿਹਾ ਸੌ ਫ਼ੀਸਦੀ
Ad Position 24