ਅਬੋਹਰ, 16 ਅਪ੍ਰੈਲ (ਸੁਖਜੀਤ ਸਿੰਘ ਬਰਾੜ)-ਥਾਣਾ ਖੂਈਆਂ ਸਰਵਰ ਪੁਲਿਸ ਵਲੋਂ ਹੈਰੋਇਨ ਸਮੇਤ ਇਕ ਵਿਅਕਤੀ ਅਤੇ ਇਕ ਔਰਤ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਥਾਣਾ ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਮਹਿਲਾ ਹੌਲਦਾਰ ਰਾਜਪਾਲ ਕੌਰ ਪੁਲਿਸ ਪਾਰਟੀ ਸਮੇਤ ਪਿੰਡ ਤੂਤ ਵਾਲਾ ਨੇੜੇ ਗਸ਼ਤ ਉੱਪਰ ਜਾ ਰਹੇ ਸਨ | ਇਸ ਦੌਰਾਨ ਇਕ ਵਿਅਕਤੀ ਅਤੇ ਇਕ ਔਰਤ ਮੋਟਰਸਾਈਕਲ 'ਤੇ ਆ ਰਹੇ ਸਨ | ਜੋ ਕਿ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਗਏ | ਜਦੋਂ ਪੁਲਿਸ ਪਾਰਟੀ ਨੇ ਸ਼ੱਕ ਦੇ ਆਧਾਰ 'ਤੇ ਉਨ੍ਹਾਂ ਦੀ ਤਲਾਸ਼ੀ ਲਈ ਤਾਂ 20 ਗਰਾਮ ਹੈਰੋਇਨ ਬਰਾਮਦ ਹੋਈ | ਗਿ੍ਫ਼ਤਾਰ ਕੀਤੇ ਵਿਅਕਤੀ ਦੀ ਪਹਿਚਾਣ ਜੋਗਿੰਦਰ ਸਿੰਘ ਪੁੱਤਰ ਹਰਨਾਮ ਸਿੰਘ ਅਤੇ ਸੁਖਵਿੰਦਰ ਕੌਰ ਪਤਨੀ ਸੁਰਿੰਦਰ ਸਿੰਘ ਵਾਸੀ ਪਿੰਡ ਤੂਤ ਵਾਲਾ ਵਜੋਂ ਹੋਈ | ਥਾਣਾ ਖੂਈਆਂ ਸਰਵਰ ਪੁਲਿਸ ਵਲੋਂ ਉਕਤ ਵਿਅਕਤੀ ਅਤੇ ਔਰਤ ਖ਼ਿਲਾਫ਼ ਵੱਖ-ਵੱਖ ਧਰਾਵਾਂ ਦੇ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ |