14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਬਿਜਲੀ ਮੁਲਾਜ਼ਮਾਂ ਨੇ ਫ਼ਾਜ਼ਿਲਕਾ ਵਿਖੇ ਬਿਜਲੀ ਮੰਤਰੀ ਦਾ ਫੂਕਿਆ ਪੁਤਲਾ

Ad Position 21
repet_subhas-goyals [Copy P29]
ਅਜੀਤ ਡੈਸਕ 18-04-2026
ਫ਼ਾਜ਼ਿਲਕਾ, 17 ਅਪ੍ਰੈਲ (ਦਵਿੰਦਰ ਪਾਲ ਸਿੰਘ)-ਪੀ.ਐੱਸ.ਈ.ਬੀ. ਇੰਪਲਾਈਜ਼ ਜੁਆਇੰਟ ਫੋਰਮ ਅਤੇ ਬਿਜਲੀ ਮੁਲਾਜ਼ਮ ਏਕਤਾ ਮੰਚ ਮੰਡਲ ਫ਼ਾਜ਼ਿਲਕਾ ਵਲੋਂ ਸੂਬਾ ਕਮੇਟੀ ਦੇ ਸੱਦੇ 'ਤੇ ਪੰਜਾਬ ਸਰਕਾਰ ਵਿਰੁੱਧ ਮੋਰਚਾ ਖੋਲ੍ਹਦਿਆਂ ਬਿਜਲੀ ਮੰਤਰੀ ਦਾ ਪੁਤਲਾ ਫੂਕਿਆ ਗਿਆ | ਜ਼ਿਕਰਯੋਗ ਹੈ ਕਿ ਪਾਵਰ ਕੌਮ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਦੇ ਨੁਮਾਇੰਦਿਆਂ ਨਾਲ ਚੰਡੀਗੜ੍ਹ ਵਿਖੇ ਹੋਈ ਮੀਟਿੰਗ ਬਿਨਾਂ ਕਿਸੇ ਨਤੀਜੇ ਦੇ ਖ਼ਤਮ ਹੋਣ ਕਾਰਨ ਮੁਲਾਜ਼ਮਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਇਸ ਮੌਕੇ ਮੁਲਾਜ਼ਮ ਆਗੂਆਂ ਨੇ ਦੱਸਿਆ ਕਿ ਮੀਟਿੰਗ ਦੌਰਾਨ ਵਿਭਾਗ ਦੀਆਂ ਜ਼ਮੀਨਾਂ ਅਤੇ ਜਾਇਦਾਦਾਂ ਨੂੰ ਵੇਚਣ ਤੋਂ ਰੋਕਣ, 16 ਫ਼ੀਸਦੀ ਡੀ.ਏ.ਬਹਾਲ ਕਰਨ, ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਅਤੇ 17 ਜੁਲਾਈ 2020 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ 'ਤੇ ਛੇਵਾਂ ਪੇ-ਕਮਿਸ਼ਨ ਲਾਗੂ ਕਰਨ ਵਰਗੀਆਂ ਅਹਿਮ ਮੰਗਾਂ 'ਤੇ ਚਰਚਾ ਕੀਤੀ ਗਈ | ਆਗੂਆਂ ਨੇ ਦੋਸ਼ ਲਾਇਆ ਕਿ ਬਿਜਲੀ ਮੰਤਰੀ ਸੰਜੀਵ ਅਰੋੜਾ ਦਾ ਵਤੀਰਾ ਜਥੇਬੰਦੀਆਂ ਪ੍ਰਤੀ ਅੜੀਅਲ ਰਿਹਾ, ਜਿਸ ਕਾਰਨ ਕੋਈ ਸਹਿਮਤੀ ਨਹੀਂ ਬਣ ਸਕੀ | ਮੁਲਾਜ਼ਮ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਜਲਦ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ | ਇਸ ਸਬੰਧੀ 21 ਅਪ੍ਰੈਲ ਨੂੰ ਲੁਧਿਆਣਾ ਵਿਖੇ ਸਾਂਝੇ ਮੋਰਚੇ ਦੀ ਮੀਟਿੰਗ ਹੋਵੇਗੀ, ਜਿਸ ਵਿਚ ਅਗਲੇ ਤਿੱਖੇ ਅੰਦੋਲਨ ਦੀ ਰੂਪ-ਰੇਖਾ ਤੈਅ ਕੀਤੀ ਜਾਵੇਗੀ | ਅੱਜ ਦੇ ਰੋਸ ਪ੍ਰਦਰਸ਼ਨ ਨੂੰ ਵਿਨੋਦ ਕੁਮਾਰ, ਰਾਕੇਸ਼ ਕੁਮਾਰ, ਦੀਪ ਸਿੰਘ, ਨਰਿੰਦਰ ਕੁਮਾਰ, ਨਟਵਰ ਸਿੰਘ, ਮਲਕੀਤ ਸਿੰਘ, ਮੰਗਲ ਸਿੰਘ, ਮਨਿੰਦਰ ਸਿੰਘ ਅਤੇ ਪੈਨਸ਼ਨਰ ਆਗੂ ਓਮ ਪ੍ਰਕਾਸ਼ ਤੇ ਪੂਰਨ ਸਿੰਘ ਨੇ ਵੀ ਸੰਬੋਧਨ ਕੀਤਾ |
Ad Position 22
No active advertisement
ਪਿਛਲੀ ਖ਼ਬਰ ਫ਼ਾਜ਼ਿਲਕਾ ਦੇ ਸਰਹੱਦੀ ਪਿੰਡ 'ਚ 8 ਏਕੜ ਕਣਕ ਦਾ ਨਾੜ ਸੜਿਆ ਅਗਲੀ ਖ਼ਬਰ ਨਹਿਰਾਂ ਵਿਚ ਆ ਰਹੇ ਕਾਲੇ ਪਾਣੀ ਨੇ ਲੋਕਾਂ ਦੀ ਚਿੰਤਾ ਵਧਾਈ
Ad Position 24