14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਫ਼ਾਜ਼ਿਲਕਾ ਦੇ ਸਰਹੱਦੀ ਪਿੰਡ 'ਚ 8 ਏਕੜ ਕਣਕ ਦਾ ਨਾੜ ਸੜਿਆ

Ad Position 21
repet_subhas-goyals [Copy P29]
ਅਜੀਤ ਡੈਸਕ 18-04-2026
ਫ਼ਾਜ਼ਿਲਕਾ, 17 ਅਪ੍ਰੈਲ (ਦਵਿੰਦਰ ਪਾਲ ਸਿੰਘ)-ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ਦੇ ਨਜ਼ਦੀਕ ਵਸੇ ਪਿੰਡ ਮੁਹੰਮਦ ਪੀਰਾ ਵਿਖੇ ਖੇਤਾਂ ਵਿਚ ਅਚਾਨਕ ਅੱਗ ਲੱਗਣ ਕਾਰਨ ਕਰੀਬ 8 ਏਕੜ ਕਣਕ ਦਾ ਨਾੜ ਸੜ ਕੇ ਸੁਆਹ ਹੋ ਗਿਆ | ਮੌਕੇ 'ਤੇ ਪਹੁੰਚੇ ਕਿਸਾਨਾਂ ਅਤੇ ਇਲਾਕਾ ਨਿਵਾਸੀਆਂ ਨੇ ਸਖ਼ਤ ਮਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ, ਜਿਸ ਸਦਕਾ ਨਜ਼ਦੀਕ ਖੜ੍ਹੀ ਕਣਕ ਦੀ ਫ਼ਸਲ ਦਾ ਨੁਕਸਾਨ ਹੋਣੋਂ ਬਚ ਗਿਆ | ਪਿੰਡ ਮੁਹੰਮਦ ਪੀਰਾ ਦੇ ਸਰਪੰਚ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਇਕ ਕਿਸਾਨ ਵਲੋਂ ਕਣਕ ਦੀ ਕਟਾਈ ਤੋਂ ਬਾਅਦ ਪਸ਼ੂਆਂ ਦੇ ਚਾਰੇ ਦੀ ਬਿਜਾਈ ਲਈ ਖੇਤ ਦੇ ਇਕ ਛੋਟੇ ਹਿੱਸੇ ਵਿਚ ਅੱਗ ਲਗਾਈ ਗਈ ਸੀ ਪਰ ਹਵਾ ਤੇਜ਼ ਹੋਣ ਕਾਰਨ ਅੱਗ ਬੇਕਾਬੂ ਹੋ ਗਈ ਅਤੇ ਗੁਆਂਢੀ ਕਿਸਾਨ ਲਖਬੀਰ ਸਿੰਘ ਦੇ ਖੇਤ ਤੱਕ ਫੈਲ ਗਈ | ਇਸ ਹਾਦਸੇ ਵਿਚ ਲਖਬੀਰ ਸਿੰਘ ਦੀ 8 ਏਕੜ ਕਣਕ ਦਾ ਨਾੜ ਸੜ ਗਿਆ | ਅੱਗ ਲੱਗਣ ਦੀ ਖ਼ਬਰ ਮਿਲਦਿਆਂ ਹੀ ਆਲੇ-ਦੁਆਲੇ ਦੇ ਕਿਸਾਨ ਵੱਡੀ ਗਿਣਤੀ ਵਿਚ ਇਕੱਠੇ ਹੋ ਗਏ | ਫਾਇਰ ਬਿ੍ਗੇਡ ਦੇ ਪਹੁੰਚਣ ਤੋਂ ਪਹਿਲਾਂ ਹੀ ਲੋਕਾਂ ਨੇ ਦਰਖਤਾਂ ਦੀਆਂ ਟਾਹਣੀਆਂ ਅਤੇ ਹੋਰ ਸਾਧਨਾਂ ਦੀ ਮਦਦ ਨਾਲ ਜੰਗੀ ਪੱਧਰ 'ਤੇ ਕੋਸ਼ਿਸ਼ਾਂ ਕਰਕੇ ਅੱਗ ਨੂੰ ਅੱਗੇ ਵਧਣ ਤੋਂ ਰੋਕਿਆ | ਸਰਪੰਚ ਅਨੁਸਾਰ ਜੇਕਰ ਸਮੇਂ ਸਿਰ ਅੱਗ 'ਤੇ ਕਾਬੂ ਨਾ ਪਾਇਆ ਜਾਂਦਾ ਤਾਂ ਨਾਲ ਲੱਗਦੀਆਂ ਖੜ੍ਹੀਆਂ ਫ਼ਸਲਾਂ ਨੂੰ ਭਾਰੀ ਨੁਕਸਾਨ ਪਹੁੰਚ ਸਕਦਾ ਸੀ |
Ad Position 22
No active advertisement
ਪਿਛਲੀ ਖ਼ਬਰ ਨਗਰ ਨਿਗਮ ਅਬੋਹਰ ਵਲੋਂ ਡੇਂਗੂ ਦੇ ਬਚਾਅ ਲਈ ਕਰਵਾਈ ਗਈ ਫੋਗਿੰਗ ਅਗਲੀ ਖ਼ਬਰ ਬਿਜਲੀ ਮੁਲਾਜ਼ਮਾਂ ਨੇ ਫ਼ਾਜ਼ਿਲਕਾ ਵਿਖੇ ਬਿਜਲੀ ਮੰਤਰੀ ਦਾ ਫੂਕਿਆ ਪੁਤਲਾ
Ad Position 24