14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਸੱਚਖੰਡ ਕਾਨਵੈਂਟ ਸਕੂਲ ਵਿਖੇ ਉਲੰਪੀਆਡ ਜੇਤੂ ਵਿਦਿਆਰਥੀਆਂ ਲਈ ਸਨਮਾਨ ਸਮਾਰੋਹ ਆਯੋਜਿਤ

Ad Position 21
repet_subhas-goyals [Copy P29]
ਅਜੀਤ ਡੈਸਕ 18-04-2026
ਅਬੋਹਰ, 17 ਅਪ੍ਰੈਲ (ਵਿਵੇਕ ਹੂੜੀਆ)-ਸਥਾਨਕ ਸੱਚਖੰਡ ਕਾਨਵੈਂਟ ਸਕੂਲ ਦੇ ਪ੍ਰਤਿਭਾਸ਼ਾਲੀ ਵਿਦਿਆਰਥੀਆਂ ਨੇ ਓਲੰਪੀਆਡ ਪ੍ਰਤੀਯੋਗਤਾ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਮੈਡਲ ਅਤੇ ਸਰਟੀਫਿਕੇਟ ਜਿੱਤ ਕੇ ਸਕੂਲ ਦਾ ਨਾਂ ਰੌਸ਼ਨ ਕੀਤਾ ਹੈ | ਇਸ ਸ਼ਾਨਦਾਰ ਪ੍ਰਾਪਤੀ ਦੀ ਖ਼ੁਸ਼ੀ ਵਿਚ ਸਕੂਲ ਵਿਖੇ ਇਕ ਵਿਸ਼ੇਸ਼ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਵੱਖ-ਵੱਖ ਵਿਸ਼ਿਆਂ ਵਿਚ ਮੱਲ੍ਹਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਓਲੰਪੀਆਡ ਨਤੀਜਿਆਂ ਵਿਚ ਪੰਜਵੀਂ ਜਮਾਤ ਦੇ ਰਿਸ਼ਵ ਅਤੇ ਤਨਵੀਰ, ਛੇਵੀਂ ਜਮਾਤ ਦੀ ਕੀਰਤੀ ਰਾਏ ਅਤੇ ਅੱਠਵੀਂ ਜਮਾਤ ਦੇ ਹਰਨੂਰ ਸਿੰਘ ਨੇ ਆਪਣੀ-ਆਪਣੀ ਜਮਾਤ ਵਿਚੋਂ ਟਾਪ ਕੀਤਾ | ਵਿਸ਼ੇਸ਼ ਤੌਰ 'ਤੇ ਛੇਵੀਂ ਜਮਾਤ ਦੀ ਵਿਦਿਆਰਥਣ ਕੀਰਤੀ ਰਾਏ ਨੇ ਰਾਜ ਪੱਧਰ 'ਤੇ ਚੌਥਾ ਸਥਾਨ ਪ੍ਰਾਪਤ ਕਰਕੇ ਸਕੂਲ ਅਤੇ ਮਾਪਿਆਂ ਦਾ ਮਾਣ ਵਧਾਇਆ | ਇਸ ਤੋਂ ਇਲਾਵਾ ਤੀਜੀ ਜਮਾਤ ਦੇ ਵਿਦਿਆਰਥੀ ਮਨਦੀਪ ਸਿੰਘ ਨੂੰ ਉਸ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਐਕਸੀਲੈਂਸ ਐਵਾਰਡ ਨਾਲ ਨਿਵਾਜਿਆ ਗਿਆ | ਸਕੂਲ ਦੀ ਪਿ੍ੰਸੀਪਲ ਮਿਸ ਸ਼ਵੇਤਾ ਅਹੂਜਾ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਜਿਹੀਆਂ ਪ੍ਰਤੀਯੋਗਤਾਵਾਂ ਵਿਦਿਆਰਥੀਆਂ ਵਿਚ ਮੁਕਾਬਲੇ ਦੀ ਭਾਵਨਾ ਅਤੇ ਆਤਮ-ਵਿਸ਼ਵਾਸ ਪੈਦਾ ਕਰਦੀਆਂ ਹਨ | ਉਨ੍ਹਾਂ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ | ਸਮਾਰੋਹ ਦੌਰਾਨ ਵਿਦਿਆਰਥੀਆਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ |
Ad Position 22
No active advertisement
ਪਿਛਲੀ ਖ਼ਬਰ ਬ੍ਰਹਮ ਰਿਸ਼ੀ ਸਕੂਲ ਦੇ ਦਸਵੀਂ ਜਮਾਤ ਦੇ 28 ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ ਅਗਲੀ ਖ਼ਬਰ ਦਿੱਲੀ ਪਬਲਿਕ ਸਕੂਲ ਦਾ ਦਸਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ
Ad Position 24