ਅਬੋਹਰ, 17 ਅਪ੍ਰੈਲ (ਸੁਖਜੀਤ ਸਿੰਘ ਬਰਾੜ)-ਸਥਾਨਕ ਬ੍ਰਹਮ ਰਿਸ਼ੀ ਮਿਸ਼ਨ ਸਕੂਲ ਦੇ ਦਸਵੀਂ ਜਮਾਤ ਦੇ ਨਤੀਜਿਆਂ 'ਚ ਮੱਲ੍ਹਾਂ ਮਾਰਨ ਵਾਲੇ 28 ਹੋਣਹਾਰ ਵਿਦਿਆਰਥੀਆਂ ਨੂੰ ਨਗਦੀ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਸਕੂਲ ਵਿਚੋਂ ਪਹਿਲਾ ਸਥਾਨ ਹਾਸਲ ਕਰਨ ਵਾਲੀ ਵਿਦਿਆਰਥਣ ਸਾਇਨਾ ਮਿੱਤਲ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਤੋਂ ਇਲਾਵਾ 95 ਫ਼ੀਸਦੀ ਤੋਂ ਉੱਪਰ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ 10 ਹਜ਼ਾਰ ਨਗਦ ਇਨਾਮ, 90 ਤੋਂ 95 ਫ਼ੀਸਦੀ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਅੱਠ ਹਜ਼ਾਰ ਨਗਦ ਇਨਾਮ ਅਤੇ 85 ਤੋਂ 90 ਫ਼ੀਸਦੀ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਪੰਜ ਹਜ਼ਾਰ ਰੁਪਏ ਨਗਦ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਸਕੂਲ ਦੇ ਪ੍ਰਬੰਧਕ ਸਵਾਮੀ ਬ੍ਰਹਮਸਰੱਤਾ ਅਤੇ ਪਿ੍ੰਸੀਪਲ ਸ੍ਰੇਆ ਭਾਰਤੀ ਵਲੋਂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਕੂਲ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ |