14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਚਾਰ ਨੌਜਵਾਨ ਹੈਰੋਇਨ ਸਮੇਤ ਕਾਬੂ

Ad Position 21
repet_subhas-goyals [Copy P29]
ਅਜੀਤ ਡੈਸਕ 18-04-2026
ਅਬੋਹਰ, 17 ਅਪ੍ਰੈਲ (ਸੁਖਜੀਤ ਸਿੰਘ ਬਰਾੜ)-ਸਥਾਨਕ ਨਗਰ ਥਾਣਾ ਇਕ ਦੀ ਪੁਲਿਸ ਨੇ ਹੈਰੋਇਨ ਸਮੇਤ ਚਾਰ ਨੌਜਵਾਨਾਂ ਨੂੰ ਕਾਬੂ ਕੀਤਾ ਹੈ | ਥਾਣਾ ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਮੋਹਨ ਲਾਲ ਪੁਲਿਸ ਪਾਰਟੀ ਸਮੇਤ ਸਥਾਨਕ ਨਰਮਾ ਮੰਡੀ ਨੇੜੇ ਗਸ਼ਤ ਉੱਪਰ ਜਾ ਰਹੇ ਸਨ ਤਾਂ ਇਸ ਦੌਰਾਨ ਚਾਰ ਨੌਜਵਾਨ ਨਰਮਾ ਮੰਡੀ ਦੀ ਕੰਧ ਉੱਪਰ ਬੈਠੇ ਸਨ ਜੋ ਕਿ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਗਏ | ਜਦੋਂ ਪੁਲਿਸ ਪਾਰਟੀ ਨੇ ਸ਼ੱਕ ਦੇ ਆਧਾਰ 'ਤੇ ਉਨ੍ਹਾਂ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਪਾਸੋਂ 7 ਗਰਾਮ ਹੈਰੋਇਨ ਬਰਾਮਦ ਹੋਈ | ਗਿ੍ਫ਼ਤਾਰ ਕੀਤੇ ਨੌਜਵਾਨਾਂ ਦੀ ਪਹਿਚਾਣ ਅਰਵਿੰਦ ਪੁੱਤਰ ਸਤੀਸ਼ ਕੁਮਾਰ ਵਾਸੀ ਸਥਾਨਕ ਧਰਮ ਨਗਰੀ, ਸੰਦੀਪ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ਸਥਾਨਕ ਗਲੀ ਨੰਬਰ 15 ਬੀ.ਬੈਕ.ਸਾਈਡ ਬੱਸ ਅੱਡਾ, ਰਜੇਸ਼ ਪੁੱਤਰ ਸੁਸ਼ੀਲ ਕੁਮਾਰ ਵਾਸੀ ਸਥਾਨਕ ਗੁਰੂ ਕਿਰਪਾ ਕਾਲੋਨੀ, ਸਾਹਿਲ ਪੁੱਤਰ ਸ਼ੇਰ ਸਿੰਘ ਵਾਸੀ ਸਥਾਨਕ ਪੰਜਪੀਰ ਨਗਰ ਵਜੋਂ ਹੋਈ | ਨਗਰ ਥਾਣਾ ਇਕ ਦੀ ਪੁਲਿਸ ਵਲੋਂ ਉਕਤ ਚਾਰੇ ਨੌਜਵਾਨਾਂ ਖ਼ਿਲਾਫ਼ ਵੱਖ-ਵੱਖ ਧਰਾਵਾਂ ਦੇ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਬੇਅਦਬੀ ਸੋਧ ਬਿੱਲ ਪਾਸ ਕਰਨਾ ਪੰਜਾਬ ਸਰਕਾਰ ਦਾ ਇਤਿਹਾਸਿਕ ਫ਼ੈਸਲਾ-ਗੁਰਨਾਮ ਸਿੰਘ <br/> ਅਗਲੀ ਖ਼ਬਰ ਕੇਰਾ ਖੇੜਾ ਸਕੂਲ ਵਿਖੇ ਐਨ.ਐਸ.ਐਸ. ਕੈਂਪ ਦਾ ਆਯੋਜਨ
Ad Position 24