13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਪੰਜਾਬ ਸਰਕਾਰ ਸਕੂਲਾਂ ਦੇ ਸਰਬਪੱਖੀ ਵਿਕਾਸ ਲਈ ਤੱਤਪਰ-ਵਿਧਾਇਕ ਸਵਨਾ

Ad Position 21
No active advertisement
ਅਜੀਤ ਡੈਸਕ 19-04-2026
ਫ਼ਾਜ਼ਿਲਕਾ, 18 ਅਪ੍ਰੈਲ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਵਲੋਂ 'ਪੰਜਾਬ ਸਿੱਖਿਆ ਕ੍ਰਾਂਤੀ' ਰਾਹੀਂ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਵਿਚ ਵੱਡੇ ਪੱਧਰ 'ਤੇ ਸੁਧਾਰ ਕੀਤੇ ਜਾ ਰਹੇ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਹਲਕੇ ਦੇ ਪਿੰਡ ਰੂਪਨਗਰ ਅਤੇ ਕੋਇਲ ਖੇੜਾ ਦੇ ਸਕੂਲਾਂ ਵਿਚ 84.64 ਲੱਖ ਰੁਪਏ ਦੀ ਲਾਗਤ ਨਾਲ ਹੋਏ ਵਿਕਾਸ ਕਾਰਜਾਂ ਦੇ ਉਦਘਾਟਨ ਕਰਨ ਮੌਕੇ ਕੀਤਾ | ਵਿਧਾਇਕ ਸਵਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿੰਡ ਰੂਪਨਗਰ ਦੇ ਸਰਕਾਰੀ ਪ੍ਰਾਇਮਰੀ ਤੇ ਹਾਈ ਸਕੂਲ ਵਿਚ 38.50 ਲੱਖ ਅਤੇ ਪਿੰਡ ਕੋਇਲ ਖੇੜਾ ਦੇ ਸਰਕਾਰੀ ਮਿਡਲ ਤੇ ਪ੍ਰਾਇਮਰੀ ਸਕੂਲ ਵਿਚ 46.14 ਲੱਖ ਦੀ ਲਾਗਤ ਨਾਲ ਨਵੇਂ ਕਮਰੇ, ਇੰਟਰੈਕਟਿਵ ਟੀਵੀ ਪੈਨਲ, ਨਵੇਂ ਬਾਥਰੂਮ, ਨਵੇਂ ਫ਼ਰਸ਼ ਅਤੇ ਸ਼ੈੱਡ ਤਿਆਰ ਕੀਤੇ ਗਏ ਹਨ | ਉਨ੍ਹਾਂ ਕਿਹਾ ਕਿ ਪੰਜਾਬ ਦਾ ਸਿੱਖਿਆ ਮਾਡਲ ਅੱਜ ਪੂਰੇ ਦੇਸ਼ ਲਈ ਮਿਸਾਲ ਬਣ ਰਿਹਾ ਹੈ ਅਤੇ ਸਰਕਾਰੀ ਸਕੂਲਾਂ ਵਿਚ ਆਧੁਨਿਕ ਸਹੂਲਤਾਂ ਮਿਲਣ ਕਾਰਨ ਲੋਕ ਪ੍ਰਾਈਵੇਟ ਸਕੂਲ ਛੱਡ ਕੇ ਆਪਣੇ ਬੱਚਿਆਂ ਨੂੰ
ਸਰਕਾਰੀ ਸਕੂਲਾਂ ਵਿਚ ਦਾਖ਼ਲ ਕਰਵਾ ਰਹੇ ਹਨ | ਉਨ੍ਹਾਂ ਭਰੋਸਾ ਦਿੱਤਾ ਕਿ ਆਉਣ ਵਾਲੇ ਸਮੇਂ ਵਿਚ ਹਲਕੇ ਦੇ ਹੋਰ ਸਕੂਲਾਂ ਦੀ ਨੁਹਾਰ ਵੀ ਇਸੇ ਤਰ੍ਹਾਂ ਬਦਲੀ ਜਾਵੇਗੀ | ਇਸ ਮੌਕੇ ਵਿਧਾਇਕ ਦੀ ਧਰਮ-ਪਤਨੀ ਸ੍ਰੀਮਤੀ ਖ਼ੁਸ਼ਬੂ ਸਾਵਨਸੁੱਖਾ ਸਵਨਾ, ਮਾਰਕੀਟ ਕਮੇਟੀ ਚੇਅਰਮੈਨ ਪਰਮਜੀਤ ਸਿੰਘ, ਸਿੱਖਿਆ ਕੋਆਰਡੀਨੇਟਰ ਸੁਰਿੰਦਰ ਕੰਬੋਜ, ਸਰਪੰਚ ਮਾਲਾ ਸਿੱਖ, ਬਲਾਕ ਪ੍ਰਧਾਨ ਦਲੀਪ ਸਹਾਰਾਨ ਅਤੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਭਗਵਾਨ ਪਰਸ਼ੂਰਾਮ ਜਨਮ ਉਤਸਵ ਦੇ ਵੰਡੇ ਜਾ ਰਹੇ ਨਿਮੰਤਰਣ ਪਤਰ <br/> ਅਗਲੀ ਖ਼ਬਰ ਦੋ ਦਿਨਾ ਤੋਂ ਲਾਪਤਾ ਦਸਵੀਂ ਦੇ ਵਿਦਿਆਰਥੀ ਦੀ ਲਾਸ਼ ਨਹਿਰ 'ਚੋਂ ਬਰਾਮਦ
Ad Position 24