14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਜ਼ਮੀਨ 'ਤੇ ਨਾਜਾਇਜ਼ ਕਬਜ਼ੇ ਕਰਨ ਅਤੇ ਧੋਖਾਧੜੀ ਕਰਨ ਵਾਲੇ 4 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 19-04-2026
ਫ਼ਾਜ਼ਿਲਕਾ, 18 ਅਪ੍ਰੈਲ (ਦਵਿੰਦਰ ਪਾਲ ਸਿੰਘ)-ਥਾਣਾ ਖੂਈ ਖੇੜਾ ਪੁਲਿਸ ਨੇ ਜ਼ਮੀਨ 'ਤੇ ਨਾਜਾਇਜ਼ ਕਬਜ਼ੇ ਕਰਨ ਅਤੇ ਧੋਖਾਧੜੀ ਕਰਨ ਵਾਲੇ 4 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਐੱਸ ਆਈ ਪ੍ਰਗਟ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਅਰਪਿਤ ਗੁਪਤਾ ਪੁੱਤਰ ਰਮੇਸ਼ ਗੁਪਤਾ ਵਾਸੀ ਗਊਸ਼ਾਲਾ ਰੋਡ ਫ਼ਾਜ਼ਿਲਕਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦੇ ਪਿਤਾ ਡਾ. ਰਮੇਸ਼ ਕੁਮਾਰ ਗੁਪਤਾ ਦੀ ਜ਼ਮੀਨ ਪਿੰਡ ਬੇਗਾਂ ਵਾਲੀ ਵਿਖੇ ਹੈ ਜੋ ਕਿ ਡਾ.ਰੰਜਨਾ ਗੁਪਤਾ ਦੇ ਨਾਮ 'ਤੇ ਹੈ | ਨੈਸ਼ਨਲ ਹਾਈਵੇ ਲਈ 71 ਮਰਲੇ ਜ਼ਮੀਨ ਐਕੁਆਇਰ ਕਰਨ ਦੀ ਬਜਾਏ 112 ਮਰਲੇ ਜ਼ਮੀਨ 'ਤੇ ਨਾਜਾਇਜ਼ ਕਬਜ਼ਾ ਕਰ ਲਿਆ ਗਿਆ ਅਤੇ ਮੁਆਵਜ਼ਾ ਵੀ ਨਹੀਂ ਦਿੱਤਾ ਗਿਆ | ਇਸ ਸਬੰਧੀ ਗੁਰਬਚਨ ਸਿੰਘ ਠੇਕੇਦਾਰ, ਪਰਮਿੰਦਰ ਸਿੰਘ, ਜੋਗਿੰਦਰ ਸਿੰਘ ਅਤੇ ਅਸ਼ੋਕ ਕੁਮਾਰ ਖ਼ਿਲਾਫ਼ ਵੱਖ-ਵੱਖ ਧਰਾਵਾਂ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਚੂਰਾ ਪੋਸਤ ਸਮੇਤ ਇਕ ਕਾਬੂ ਅਗਲੀ ਖ਼ਬਰ ਮਿਆਰੀ ਅਤੇ ਆਧੁਨਿਕ ਸਿਹਤ ਸੇਵਾਵਾਂ ਲਈ ਜਾਣਿਆ ਜਾਂਦਾ ਹੈ ਮੈਸ਼ ਪ੍ਰੋਲਾਈਫ ਹਸਪਤਾਲ ਗਿੱਲ <br/>
Ad Position 24