ਮੰਡੀ ਅਰਨੀਵਾਲਾ, 18 (ਨਿਸ਼ਾਨ ਸਿੰਘ ਮੋਹਲ਼ਾ)- ਭਗਵੰਤ ਮਾਨ ਸਰਕਾਰ ਵਲੋਂ ਵਿਧਾਨ ਸਭਾ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਿਰੁੱਧ ਪਾਸ ਕੀਤੇ ਐਕਟ ਦਾ ਫ਼ੈਸਲਾ ਸਵਾਗਤ ਯੋਗ ਹੈ | ਇਸ ਬਾਰੇ ਆਪਣੀ ਰਾਇ ਪ੍ਰਗਟ ਕਰਦਿਆਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਬਲਜਿੰਦਰ ਸਿੰਘ ਵੈਰੜ ਮੂਲਿਆਂਵਾਲੀ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਸੂਬੇ ਦੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦੀ ਤਰਜਮਾਨੀ ਕਰਦੀ ਹੈ ਅਤੇ ਸੂਬੇ ਅੰਦਰ ਅਮਨ ਕਾਨੂੰਨ ਕਾਇਮ ਰੱਖਣ ਲਈ ਇਹ ਕਾਨੂੰਨ ਬੇਹੱਦ ਜ਼ਰੂਰੀ ਸੀ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਸੂਬੇ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੇ ਰਿਣੀ ਰਹਿਣਗੇ ਜਿਨ੍ਹਾਂ ਨੇ ਇਹ ਕਾਨੂੰਨ ਪਾਸ ਕਰਕੇ ਲੋਕਾਂ ਨਾਲ ਕੀਤੇ ਹੋਏ ਵਾਅਦੇ ਨੂੰ ਪੂਰਾ ਕੀਤਾ ਹੈ |