14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਵਿਧਾਇਕ ਗੋਲਡੀ ਕੰਬੋਜ ਵਲੋਂ ਸੁਰਘੂਰੀ ਅਤੇ ਡਿੱਬੀਪੁਰਾ ਦੇ ਸਕੂਲਾਂ 'ਚ ਵਿਕਾਸ ਕਾਰਜਾਂ ਦਾ ਉਦਘਾਟਨ

Ad Position 21
No active advertisement
ਅਜੀਤ ਡੈਸਕ 19-04-2026
ਜਲਾਲਾਬਾਦ, 18 ਅਪ੍ਰੈਲ (ਕਰਨ ਚੁਚਰਾ)-ਪੰਜਾਬ ਸਰਕਾਰ ਵਲੋਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ਼ੁਰੂ ਕੀਤੇ 'ਪੰਜਾਬ ਸਿੱਖਿਆ ਕ੍ਰਾਂਤੀ' ਪ੍ਰੋਗਰਾਮ ਤਹਿਤ ਹਲਕਾ ਜਲਾਲਾਬਾਦ ਵਿਚ ਵਿਕਾਸ ਕਾਰਜ ਤੇਜ਼ੀ ਨਾਲ ਜਾਰੀ ਹਨ | ਇਸੇ ਲੜੀ ਤਹਿਤ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਹਲਕੇ ਦੇ ਦੋ ਪਿੰਡਾਂ ਵਿਚ ਲਗਭਗ 41 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਨਵੇਂ ਕਮਰਿਆਂ ਅਤੇ ਹੋਰ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ | ਵਿਧਾਇਕ ਗੋਲਡੀ ਕੰਬੋਜ ਨੇ ਪਿੰਡ ਸੁਰਘੂਰੀ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ 26 ਲੱਖ ਦੀ ਲਾਗਤ ਅਤੇ ਪਿੰਡ ਡਿੱਬੀਪੁਰਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਲਗਭਗ 15 ਲੱਖ ਰੁਪਏ ਨਾਲ ਬਣੇ ਨਵੇਂ ਕਮਰੇ ਵਿਦਿਆਰਥੀਆਂ ਨੂੰ ਸਮਰਪਿਤ ਕੀਤੇ | ਇਸ ਮੌਕੇ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਵਿਕਾਸ ਪੱਖੀ ਸੋਚ ਸਦਕਾ ਸਰਕਾਰੀ ਸਕੂਲਾਂ ਦਾ ਬੁਨਿਆਦੀ ਢਾਂਚਾ ਮਜ਼ਬੂਤ ਹੋ ਰਿਹਾ ਹੈ, ਜਿਸ ਨਾਲ ਹੁਣ ਗ਼ਰੀਬ ਪਰਿਵਾਰਾਂ ਦੇ ਬੱਚਿਆਂ ਨੂੰ ਵੀ ਮਿਆਰੀ ਅਤੇ ਆਧੁਨਿਕ ਸਿੱਖਿਆ ਸਹੂਲਤਾਂ ਮਿਲ ਰਹੀਆਂ ਹਨ | ਉਨ੍ਹਾਂ ਅੱਗੇ ਕਿਹਾ ਕਿ ਮੌਜੂਦਾ ਸਰਕਾਰ ਵਲੋਂ ਲਏ ਗਏ ਇਤਿਹਾਸਕ ਫ਼ੈਸਲਿਆਂ ਸਦਕਾ ਅੱਜ ਸਰਕਾਰੀ ਸਕੂਲ ਪ੍ਰਾਈਵੇਟ ਸਕੂਲਾਂ ਨੂੰ ਮਾਤ ਦੇ ਰਹੇ ਹਨ | ਅਤਿ-ਆਧੁਨਿਕ ਸਹੂਲਤਾਂ ਮਿਲਣ ਕਾਰਨ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਹਰ ਖੇਤਰ ਵਿਚ ਉੱਚੀਆਂ ਮੱਲ੍ਹਾਂ ਮਾਰ ਰਹੇ ਹਨ | ਇਸ ਮੌਕੇ ਸਕੂਲਾਂ ਦੇ ਪਿ੍ੰਸੀਪਲ, ਸਮੂਹ ਅਧਿਆਪਕ ਅਤੇ ਵੱਡੀ ਗਿਣਤੀ ਵਿਚ ਬੱਚੇ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਰਵਹਿੱਤਕਾਰੀ ਵਿੱਦਿਆ ਮੰਦਰ ਦੀ ਹੋਣਹਾਰ ਵਿਦਿਆਰਥਣ ਗਰਿਮਾ ਨੇ ਰਚਿਆ ਇਤਿਹਾਸ ਅਗਲੀ ਖ਼ਬਰ ਬੇਅਦਬੀ ਵਿਰੁੱਧ ਵਿਧਾਨ ਸਭਾ 'ਚ ਪਾਸ ਕੀਤਾ ਕਾਨੂੰਨ ਸਵਾਗਤਯੋਗ-ਬਲਜਿੰਦਰ ਸਿੰਘ
Ad Position 24