ਫ਼ਾਜ਼ਿਲਕਾ, 18 ਅਪ੍ਰੈਲ (ਦਵਿੰਦਰ ਪਾਲ ਸਿੰਘ)-ਲਾਲਾ ਸਰਨ ਦਾਸ ਬੂਟਾ ਰਾਮ ਅਗਰਵਾਲ ਸਰਵਹਿੱਤਕਾਰੀ ਵਿੱਦਿਆ ਮੰਦਰ ਦਾ ਦਸਵੀਂ ਜਮਾਤ ਦਾ ਨਤੀਜਾ ਪਿਛਲੇ ਸਾਲਾਂ ਦੀ ਤਰ੍ਹਾਂ ਇਸ ਵਾਰ ਵੀ ਸ਼ਾਨਦਾਰ ਰਿਹਾ ਹੈ | ਸਕੂਲ ਦੇ ਅਧਿਆਪਕਾਂ ਦੀ ਅਣਥੱਕ ਮਿਹਨਤ ਅਤੇ ਵਿਦਿਆਰਥੀਆਂ ਦੀ ਲਗਨ ਸਦਕਾ ਸੰਸਥਾ ਨੇ ਵਿੱਦਿਅਕ ਖੇਤਰ 'ਚ ਆਪਣੀ ਉੱਚੀ ਪਿਰਤ ਨੂੰ ਬਰਕਰਾਰ ਰੱਖਿਆ ਹੈ | ਇਸ ਪ੍ਰੀਖਿਆ ਵਿਚ ਸਕੂਲ ਦੇ ਕੁੱਲ 146 ਵਿਦਿਆਰਥੀਆਂ ਨੇ ਭਾਗ ਲਿਆ, ਜਿਨ੍ਹਾਂ ਨੇ ਆਪਣੀ ਸ਼ਾਨਦਾਰ ਕਾਰਗੁਜ਼ਾਰੀ ਨਾਲ ਸਕੂਲ ਅਤੇ ਮਾਪਿਆਂ ਦਾ ਨਾਂ ਰੌਸ਼ਨ ਕੀਤਾ ਹੈ | ਇਨ੍ਹਾਂ ਨਤੀਜਿਆਂ ਵਿਚ 27 ਵਿਦਿਆਰਥੀਆਂ ਨੇ 90 ਫ਼ੀਸਦੀ ਤੋਂ ਵੱਧ ਅੰਕ ਹਾਸਿਲ ਕੀਤੇ | 40 ਵਿਦਿਆਰਥੀਆਂ ਨੇ 80 ਫ਼ੀਸਦੀ ਤੋਂ ਵੱਧ ਅਤੇ 41 ਵਿਦਿਆਰਥੀਆਂ ਨੇ 70 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ | ਉਨ੍ਹਾਂ ਦੱਸਿਆ ਕਿ ਰਿੱਧੀ ਅਤੇ ਸ਼ਫਾ ਨੇ 97.2 ਫ਼ੀਸਦੀ ਅੰਕ ਪ੍ਰਾਪਤ ਕਰ ਪਹਿਲਾ, ਨਾਜ਼ ਨੇ ਦੂਸਰਾ, ਅਮਾਨਤ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ | ਵਿਦਿਆਰਥੀਆਂ ਨੇ ਵੱਖ-ਵੱਖ ਵਿਸ਼ਿਆਂ ਵਿਚ ਵੀ ਮੱਲ੍ਹਾਂ ਮਾਰੀਆਂ ਹਨ | ਸਕੂਲ ਪ੍ਰਬੰਧਕ ਕਮੇਟੀ ਦੇ ਸਮੂਹ ਮੈਂਬਰਾਂ ਅਤੇ ਪਿ੍ੰਸੀਪਲ ਸ੍ਰੀਮਤੀ ਮਧੂ ਸ਼ਰਮਾ ਨੇ ਇਸ ਸ਼ਾਨਦਾਰ ਸਫਲਤਾ 'ਤੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ ਅਤੇ ਬੱਚਿਆਂ ਦੇ ਉੱਜਵਲ ਭਵਿੱਖ ਲਈ ਸ਼ੁੱਭਕਾਮਨਾਵਾਂ ਭੇਟ ਕੀਤੀਆਂ |