15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਭਾਰਤੀ ਸਿੱਖਿਆ ਮੰਡਲ ਪੰਜਾਬ ਪ੍ਰਾਂਤ ਵਲੋਂ 57ਵੇਂ ਸਥਾਪਨਾ ਦਿਵਸ ਮੌਕੇ ਕਰਵਾਇਆ ਸੈਮੀਨਾਰ

Ad Position 21
No active advertisement
ਅਜੀਤ ਡੈਸਕ 19-04-2026
ਫ਼ਾਜ਼ਿਲਕਾ, 18 ਅਪ੍ਰੈਲ (ਦਵਿੰਦਰ ਪਾਲ ਸਿੰਘ)-ਨੈਸ਼ਨਲ ਡਿਗਰੀ ਕਾਲਜ ਚੁਵਾੜਿਆਂ ਵਾਲੀ ਵਿਖੇ ਭਾਰਤੀ ਸਿੱਖਿਆ ਮੰਡਲ ਪੰਜਾਬ ਪ੍ਰਾਂਤ ਵਲੋਂ 'ਭਾਰਤੀ ਗਿਆਨ ਪਰੰਪਰਾ' ਵਿਸ਼ੇ 'ਤੇ ਇਕ ਵਿਸ਼ੇਸ਼ ਸੈਮੀਨਾਰ ਦਾ ਆਯੋਜਨ ਕੀਤਾ ਗਿਆ | ਇਹ ਸੈਮੀਨਾਰ ਭਾਰਤੀ ਸਿੱਖਿਆ ਮੰਡਲ ਦੇ 57ਵੇਂ ਸਥਾਪਨਾ ਦਿਵਸ ਦੇ ਮੌਕੇ 'ਤੇ ਕਰਵਾਇਆ ਗਿਆ | ਇਹ ਪ੍ਰੋਗਰਾਮ ਮਨੀਸ਼ ਖੁੰਗਰ ਮੰਚ ਸੰਚਾਲਕ, ਡਾ.ਸੁਰਿੰਦਰ ਸਿੰਘ ਪ੍ਰਧਾਨ ਅਤੇ ਡਾ.ਸੰਦੀਪ ਕੁਮਾਰ ਧੂੜੀਆ ਦੀ ਰਹਿਨੁਮਾਈ ਹੇਠ ਸਫਲਤਾਪੂਰਵਕ ਨੇਪਰੇ ਚੜਿ੍ਹਆ | ਸੈਮੀਨਾਰ 'ਚ ਜਤਿੰਦਰ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ | ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਜਤਿੰਦਰ ਨੇ ਕਿਹਾ ਕਿ ਸਾਨੂੰ ਆਪਣੀ ਪ੍ਰਾਚੀਨ ਸਿੱਖਿਆ ਪ੍ਰਣਾਲੀ, ਭਾਰਤੀ ਸੰਸਕਿ੍ਤੀ ਅਤੇ ਅਮੀਰ ਪਰੰਪਰਾਵਾਂ ਨੂੰ ਅਪਣਾਉਂਦੇ ਹੋਏ ਨੈਤਿਕ ਕਦਰਾਂ-ਕੀਮਤਾਂ ਅਤੇ ਉੱਤਮ ਆਚਰਨ ਨੂੰ ਜੀਵਨ ਵਿਚ ਧਾਰਨ ਕਰਨਾ ਚਾਹੀਦਾ ਹੈ | ਸੈਮੀਨਾਰ ਦੇ ਅੰਤ ਵਿਚ ਕਾਲਜ ਦੇ ਚੇਅਰਮੈਨ ਜਸਪਾਲ ਸਿੰਘ ਸੰਧੂ, ਸਮੂਹ ਮੈਨੇਜਮੈਂਟ ਅਤੇ ਪਿ੍ੰਸੀਪਲ ਡਾ.ਰਚਨਾ ਮਹਿਰੋਕ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ | ਇਸ ਮੌਕੇ ਕਾਲਜ ਦਾ ਸਟਾਫ਼ ਅਤੇ ਵੱਡੀ ਗਿਣਤੀ ਵਿਚ ਵਿਦਿਆਰਥੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਗੋਲਡੀ ਮੁਸਾਫਿਰ ਨੇ ਸਰਕਾਰੀ ਹਾਈ ਸਕੂਲ ਸ਼ੇਰਗੜ੍ਹ ਵਿਖੇ ਨਵੇਂ ਕਮਰਿਆਂ ਅਤੇ ਕੰਪਿਊਟਰ ਲੈਬ ਦਾ ਕੀਤਾ ਉਦਘਾਟਨ ਅਗਲੀ ਖ਼ਬਰ ਇੰਪਲਾਈਜ਼ ਜੁਆਇੰਟ ਫੋਰਮ ਅਤੇ ਬਿਜਲੀ ਮੁਲਾਜ਼ਮ ਏਕਤਾ ਮੰਚ ਲਾਧੂਕਾ ਵਲੋਂ ਬਿਜਲੀ ਮੰਤਰੀ ਦਾ ਅਰਥੀ ਫ਼ੂਕ ਮੁਜ਼ਾਹਰਾ
Ad Position 24