ਅਬੋਹਰ, 20 ਅਪ੍ਰੈਲ (ਵਿਵੇਕ ਹੂੜੀਆ)-ਸੀ.ਬੀ.ਐੱਸ.ਈ.ਵਲੋਂ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜਿਆਂ ਵਿਚ ਸਥਾਨਕ 'ਸ਼੍ਰੀ ਰੌਸ਼ਨ ਲਾਲ ਜੈਨ ਸਰਵਹਿੱਤਕਾਰੀ ਵਿੱਦਿਆ ਮੰਦਰ' ਦਾ ਨਤੀਜਾ ਸੌ ਫ਼ੀਸਦੀ ਰਿਹਾ ਹੈ | ਸਕੂਲ ਦੇ ਸਾਰੇ ਵਿਦਿਆਰਥੀਆਂ ਨੇ ਸ਼ਾਨਦਾਰ ਅੰਕ ਹਾਸਲ ਕਰਕੇ ਸੰਸਥਾ ਅਤੇ ਆਪਣੇ ਮਾਪਿਆਂ ਦਾ ਨਾਂ ਰੌਸ਼ਨ ਕੀਤਾ ਹੈ | ਇਨ੍ਹਾਂ ਨਤੀਜਿਆਂ ਵਿਚੋਂ ਵਿਦਿਆਰਥਣ ਜੈਸਿਕਾ ਪੁੱਤਰੀ ਨਿਰਮਲ ਸਿੰਘ ਨੇ 85.20 ਫ਼ੀਸਦੀ ਅੰਕ ਪ੍ਰਾਪਤ ਕਰਕੇ ਸਕੂਲ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ | ਨਰਿੰਦਰ ਕੁਮਾਰ ਪੁੱਤਰ ਰਾਜੀਵ ਕੁਮਾਰ ਨੇ 78.20 ਫ਼ੀਸਦੀ ਅੰਕਾਂ ਨਾਲ ਦੂਜਾ ਅਤੇ ਪਾਰੁਲ ਰਾਣੀ ਪੁੱਤਰੀ ਸੀਤਾ ਰਾਮ ਨੇ 75.40 ਫ਼ੀਸਦੀ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ | ਸਕੂਲ ਦੇ ਬਾਕੀ ਵਿਦਿਆਰਥੀ ਵੀ ਵਧੀਆ ਨੰਬਰ ਲੈ ਕੇ ਪਾਸ ਹੋਏ ਹਨ | ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਫ਼ਕੀਰ ਚੰਦ ਗੋਇਲ, ਚੇਅਰਮੈਨ ਧਨਪਤ ਰਾਏ ਸਿਆਗ ਅਤੇ ਪ੍ਰਬੰਧਕ ਪ੍ਰੋ.ਅਨਿਲ ਮੱਕੜ ਨੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੰਦਿਆਂ ਬੱਚਿਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ | ਉਨ੍ਹਾਂ ਨੇ ਸਕੂਲ ਦੇ ਪਿ੍ੰਸੀਪਲ ਜੌਲੀ ਮੋਂਗਾ ਅਤੇ ਸਮੂਹ ਸਟਾਫ਼ ਦੀ ਮਿਹਨਤ ਦੀ ਵੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਭਵਿੱਖ ਵਿਚ ਵੀ ਇਸੇ ਤਰ੍ਹਾਂ ਸਮਰਪਣ ਭਾਵਨਾ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ |