ਅਬੋਹਰ, 20 ਅਪ੍ਰੈਲ (ਸੁਖਜੀਤ ਸਿੰਘ ਬਰਾੜ)-ਕਾਂਗਰਸ ਜ਼ਿਲ੍ਹਾ ਪ੍ਰਧਾਨ ਹਰਪ੍ਰੀਤ ਸਿੰਘ ਸਿੱਧੂ ਵਲੋਂ ਪਾਰਟੀ ਦੇ ਨਵ-ਨਿਯੁਕਤ ਜ਼ਿਲ੍ਹਾ ਉਪ ਪ੍ਰਧਾਨ ਬਲਦੇਵ ਸਿੰਘ ਨੂੰ ਵਧਾਈ ਦਿੰਦਿਆਂ ਇਹ ਜ਼ਿੰਮੇਵਾਰੀ ਸੌਂਪੀ | ਜ਼ਿਲ੍ਹਾ ਪ੍ਰਧਾਨ ਹਰਪ੍ਰੀਤ ਸਿੰਘ ਸਿੱਧੂ ਨੇ ਉਨ੍ਹਾਂ ਨੂੰ ਕਿਹਾ ਕਿ ਹੁਣ ਵਿਧਾਨ ਸਭਾ ਚੋਣਾਂ 'ਚ ਇਕ ਸਾਲ ਤੋਂ ਵੀ ਘੱਟ ਸਮਾਂ ਰਹਿ ਗਿਆ ਹੈ | ਤੁਸੀਂ ਵੀ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਡਟ ਜਾਓ ਤਾਂ ਕਿ 2027 ਵਿਚ ਸੂਬੇ 'ਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਈ ਜਾ ਸਕੇ | ਜ਼ਿਲ੍ਹਾ ਉਪ ਪ੍ਰਧਾਨ ਬਲਦੇਵ ਸਿੰਘ ਜੋ ਬੱਲੂਆਣਾ ਹਲਕੇ ਤੋਂ ਸੀਨੀਅਰ ਕਾਂਗਰਸ ਆਗੂ ਹਨ ਅਤੇ ਉਹ ਬੱਲੂਆਣਾ (ਰਿਜ਼ਰਵ) ਹਲਕੇ ਤੋਂ ਕਾਂਗਰਸ ਪਾਰਟੀ ਦੀ ਟਿਕਟ ਦੇ ਦਾਅਵੇਦਾਰ ਵੀ ਹਨ | ਜ਼ਿਲ੍ਹਾ ਉਪ ਪ੍ਰਧਾਨ ਬਲਦੇਵ ਸਿੰਘ ਨੇ ਪਾਰਟੀ ਵਲੋਂ ਇਹ ਜ਼ਿੰਮੇਵਾਰੀ ਸੌਂਪੇ ਜਾਣ 'ਤੇ ਜ਼ਿਲ੍ਹਾ ਪ੍ਰਧਾਨ ਹਰਪ੍ਰੀਤ ਸਿੰਘ ਸਿੱਧੂ ਸਮੇਤ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਪੂਰੀ ਮਿਹਨਤ ਕਰਨਗੇ |