20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਸਿਵਲ ਸਰਜਨ ਡਾ. ਕਵਿਤਾ ਸਿੰਘ ਨੇ ਵਿਸ਼ਵ ਲਿਵਰ ਦਿਵਸ ਮੌਕੇ ਜਾਗਰੂਕਤਾ ਸਮੱਗਰੀ ਕੀਤੀ ਜਾਰੀ

Ad Position 21
No active advertisement
ਅਜੀਤ ਡੈਸਕ 21-04-2026
ਫ਼ਾਜ਼ਿਲਕਾ, 20 ਅਪ੍ਰੈਲ (ਦਵਿੰਦਰ ਪਾਲ ਸਿੰਘ)-ਪੰਜਾਬ ਦੇ ਸਿਹਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਿਵਲ ਸਰਜਨ ਡਾ. ਕਵਿਤਾ ਸਿੰਘ ਨੇ 'ਵਿਸ਼ਵ ਲਿਵਰ ਦਿਵਸ' ਦੇ ਸਬੰਧ ਵਿਚ ਵਿਸ਼ੇਸ਼ ਪ੍ਰਚਾਰ ਸਮਗਰੀ ਜਾਰੀ ਕੀਤੀ | ਇਸ ਮੌਕੇ ਜ਼ਿਲ੍ਹੇ ਦੀਆਂ ਵੱਖ-ਵੱਖ ਸਿਹਤ ਸੰਸਥਾਵਾਂ ਵਿਚ ਜਾਗਰੂਕਤਾ ਪ੍ਰੋਗਰਾਮ ਉਲੀਕੇ ਗਏ | ਡਾ.ਕਵਿਤਾ ਸਿੰਘ ਨੇ ਦੱਸਿਆ ਕਿ ਹਰ ਸਾਲ 19 ਅਪ੍ਰੈਲ ਨੂੰ ਮਨਾਏ ਜਾਣ ਵਾਲੇ 'ਵਿਸ਼ਵ ਲਿਵਰ ਦਿਵਸ' ਦਾ ਮੁੱਖ ਉਦੇਸ਼ ਲੋਕਾਂ ਨੂੰ ਲਿਵਰ ਦੀਆਂ ਬਿਮਾਰੀਆਂ, ਉਨ੍ਹਾਂ ਤੋਂ ਬਚਾਅ ਅਤੇ ਤੰਦਰੁਸਤ ਜੀਵਨ ਸ਼ੈਲੀ ਬਾਰੇ ਜਾਗਰੂਕ ਕਰਨਾ ਹੈ | ਉਨ੍ਹਾਂ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਭਾਰਤ ਵਿਚ ਲਿਵਰ ਦੀਆਂ ਬਿਮਾਰੀਆਂ ਮੌਤ ਦਾ 10ਵਾਂ ਸਭ ਤੋਂ ਵੱਡਾ ਕਾਰਨ ਬਣ ਚੁੱਕੀਆਂ ਹਨ | ਇਸ ਸਾਲ ਇਹ ਦਿਵਸ 'ਸੋਲਿਡ ਹੈਬਿਟਸ, ਸਟਰੌਂਗ ਲਿਵਰ' ਥੀਮ ਹੇਠ ਮਨਾਇਆ ਜਾ ਰਿਹਾ ਹੈ | ਸਿਵਲ ਸਰਜਨ ਨੇ ਜਾਣਕਾਰੀ ਦਿੱਤੀ ਕਿ ਲਿਵਰ ਸਰੀਰ ਦਾ ਦੂਜਾ ਸਭ ਤੋਂ ਵੱਡਾ ਅਤੇ ਗੁੰਝਲਦਾਰ ਅੰਗ ਹੈ, ਜੋ ਪਾਚਨ ਪ੍ਰਣਾਲੀ ਅਤੇ ਸਰੀਰ ਵਿਚੋਂ ਜ਼ਹਿਰੀਲੇ ਪਦਾਰਥ ਬਾਹਰ ਕੱਢਣ ਵਿਚ ਅਹਿਮ ਭੂਮਿਕਾ ਨਿਭਾਉਂਦਾ ਹੈ | ਸੰਤੁਲਿਤ ਖ਼ੁਰਾਕ, ਨਿਯਮਤ ਕਸਰਤ ਅਤੇ ਸ਼ਰਾਬ ਤੋਂ ਪਰਹੇਜ਼ ਕਰਕੇ ਲਿਵਰ ਨੂੰ ਸਿਹਤਮੰਦ ਰੱਖਿਆ ਜਾ ਸਕਦਾ ਹੈ | ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਰਿੰਕੂ ਚਾਵਲਾ ਨੇ ਦੱਸਿਆ ਕਿ ਸਾਲ 2050 ਤੱਕ ਲਿਵਰ ਦੇ ਮਰੀਜ਼ਾਂ ਦੀ ਗਿਣਤੀ ਵਿਚ 42 ਫ਼ੀਸਦੀ ਤੱਕ ਵਾਧਾ ਹੋਣ ਦੀ ਸੰਭਾਵਨਾ ਹੈ | ਮਾਸ ਮੀਡੀਆ ਵਿੰਗ ਦੇ ਮਨਬੀਰ ਸਿੰਘ ਅਤੇ ਦਿਵੇਸ਼ ਕੁਮਾਰ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ 'ਮੁੱਖ ਮੰਤਰੀ ਸਿਹਤ ਯੋਜਨਾ' ਤਹਿਤ ਲਿਵਰ ਦੀਆਂ ਬਿਮਾਰੀਆਂ ਦਾ ਇਲਾਜ ਵੀ ਸ਼ਾਮਲ ਕੀਤਾ ਹੈ | ਇਸ ਮੌਕੇ ਸੁਖਦੇਵ ਸਿੰਘ ਅਤੇ ਵਿਕੀ ਕੁਮਾਰ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮੈਡਮ ਖ਼ੁਸ਼ਬੂ ਸਵਨਾ ਨੇ ਪਿੰਡ ਖੂਈ ਖੇੜਾ ਦੀਆਂ ਲੜਕੀਆਂ ਦੀ ਫੁੱਟਬਾਲ ਟੀਮ ਨੂੰ ਵਰਦੀਆਂ ਅਤੇ ਬੂਟ ਵੰਡੇ ਕਿਹਾ , 'ਖ਼ੁ... ਅਗਲੀ ਖ਼ਬਰ ਜ਼ਿਲ੍ਹਾ ਪ੍ਰਧਾਨ ਹਰਪ੍ਰੀਤ ਸਿੰਘ ਸਿੱਧੂ ਨੇ ਬਲਦੇਵ ਸਿੰਘ ਨੂੰ ਜ਼ਿਲ੍ਹਾ ਉਪ ਪ੍ਰਧਾਨ ਬਣਨ 'ਤੇ ਦਿੱਤੀ ਵਧਾਈ
Ad Position 24