20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਮੈਡਮ ਖ਼ੁਸ਼ਬੂ ਸਵਨਾ ਨੇ ਪਿੰਡ ਖੂਈ ਖੇੜਾ ਦੀਆਂ ਲੜਕੀਆਂ ਦੀ ਫੁੱਟਬਾਲ ਟੀਮ ਨੂੰ ਵਰਦੀਆਂ ਅਤੇ ਬੂਟ ਵੰਡੇ ਕਿਹਾ , 'ਖ਼ੁਸ਼ੀ ਫਾਊਾਡੇਸ਼ਨ' ਲੋੜਵੰਦਾਂ ਦੀ ਭਲਾਈ ਅਤੇ ਮਨੁੱਖਤਾ ਦੀ ਸੇਵਾ ਲਈ ਵਚਨਬੱਧ

Ad Position 21
No active advertisement
ਅਜੀਤ ਡੈਸਕ 21-04-2026
ਫ਼ਾਜ਼ਿਲਕਾ, 20 ਅਪ੍ਰੈਲ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਵਿਚ ਮੈਡਮ ਖ਼ੁਸ਼ਬੂ ਸਵਨਾ ਦੀ ਅਗਵਾਈ ਹੇਠ ਚੱਲ ਰਹੀ 'ਖ਼ੁਸ਼ੀ ਫਾਊਾਡੇਸ਼ਨ' ਸੰਸਥਾ ਵਲੋਂ ਮਨੁੱਖਤਾ ਦੀ ਸੇਵਾ ਅਤੇ ਲੋੜਵੰਦਾਂ ਦੀ ਭਲਾਈ ਲਈ ਲਗਾਤਾਰ ਕੰਮ ਕੀਤੇ ਜਾ ਰਹੇ ਹਨ | ਇਸੇ ਲੜੀ ਤਹਿਤ ਖ਼ੁਸ਼ਬੂ ਸਵਨਾ ਵਲੋਂ ਪਿੰਡ ਖੂਈ ਖੇੜਾ ਦੀਆਂ ਲਗਭਗ 16 ਲੜਕੀਆਂ ਦੀ ਫੁੱਟਬਾਲ ਟੀਮ ਨੂੰ ਖੇਡ ਵਰਦੀਆਂ ਅਤੇ ਬੂਟ ਮੁਹੱਈਆ ਕਰਵਾਏ ਗਏ | ਇਸ ਮੌਕੇ ਸੰਬੋਧਨ ਕਰਦਿਆਂ ਮੈਡਮ ਖ਼ੁਸ਼ਬੂ ਸਵਨਾ ਨੇ ਕਿਹਾ ਕਿ ਉਨ੍ਹਾਂ ਦੀ ਸੰਸਥਾ ਸਮਾਜ ਸੇਵਾ ਅਤੇ ਜਨ ਕਲਿਆਣ ਲਈ ਯਤਨਸ਼ੀਲ ਹੈ ਤਾਂ ਜੋ ਕੋਈ ਵੀ ਲੋੜਵੰਦ ਸਹੂਲਤਾਂ ਤੋਂ ਵਾਂਝਾ ਨਾ ਰਹੇ | ਉਨ੍ਹਾਂ ਕਿਹਾ ਕਿ ਉਹ ਖ਼ੁਦ ਨੂੰ ਖ਼ੁਸ਼ਨਸੀਬ ਸਮਝਦੇ ਹਨ ਕਿ ਉਹ ਲੋੜਵੰਦ ਲੜਕੀਆਂ ਦੇ ਬਿਹਤਰ ਭਵਿੱਖ ਲਈ ਆਪਣਾ ਯੋਗਦਾਨ ਪਾ ਰਹੇ ਹਨ | ਉਨ੍ਹਾਂ ਅੱਗੇ ਦੱਸਿਆ ਕਿ 'ਖ਼ੁਸ਼ੀ ਫਾਊਾਡੇਸ਼ਨ' ਸਿਹਤ ਸਹੂਲਤਾਂ ਦੇ ਨਾਲ-ਨਾਲ ਗ਼ਰੀਬ ਪਰਿਵਾਰਾਂ ਦੀ ਆਰਥਿਕ ਮਦਦ ਕਰਨ ਵਿਚ ਵੀ ਮੋਹਰੀ ਰਹੀ ਹੈ | ਫਾਊਾਡੇਸ਼ਨ ਵਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਵੀ ਲਗਾਤਾਰ ਰਾਹਤ ਸਮਗਰੀ ਪਹੁੰਚਾਈ ਗਈ ਹੈ | ਵਰਤਮਾਨ ਵਿਚ ਸੰਸਥਾ ਸਿੱਖਿਆ, ਸਿਹਤ ਅਤੇ ਰੁਜ਼ਗਾਰ ਦੇ ਖੇਤਰਾਂ ਵਿਚ ਕੰਮ ਕਰ ਰਹੀ ਹੈ, ਜਿਸ ਤਹਿਤ ਮੁਫ਼ਤ ਮੈਡੀਕਲ ਕੈਂਪ ਲਗਾਏ ਜਾ ਰਹੇ ਹਨ ਅਤੇ ਅÏਰਤਾਂ ਨੂੰ ਸੈਨੇਟਰੀ ਨੈਪਕਿਨ ਵੀ ਵੰਡੇ ਜਾ ਰਹੇ ਹਨ |
Ad Position 22
No active advertisement
ਪਿਛਲੀ ਖ਼ਬਰ ਮਾਰਕੀਟ ਕਮੇਟੀ ਚੇਅਰਮੈਨ ਦੇਵਰਾਜ ਸ਼ਰਮਾ ਨੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਬਾਹਮਣੀ ਵਾਲਾ ਵਿਖੇ ਨਵੇਂ ਕਮਰੇ ਦਾ ਕੀਤਾ... ਅਗਲੀ ਖ਼ਬਰ ਸਿਵਲ ਸਰਜਨ ਡਾ. ਕਵਿਤਾ ਸਿੰਘ ਨੇ ਵਿਸ਼ਵ ਲਿਵਰ ਦਿਵਸ ਮੌਕੇ ਜਾਗਰੂਕਤਾ ਸਮੱਗਰੀ ਕੀਤੀ ਜਾਰੀ
Ad Position 24