ਜਲਾਲਾਬਾਦ, 20 ਅਪ੍ਰੈਲ(ਕਰਨ ਚੁਚਰਾ)-ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਬਾਹਮਣੀ ਵਾਲਾ (ਬਲਾਕ ਜਲਾਲਾਬਾਦ-2) ਵਿਖੇ ਨਵੇਂ ਬਣੇ ਕਮਰੇ ਦਾ ਉਦਘਾਟਨ ਮਾਰਕੀਟ ਕਮੇਟੀ ਜਲਾਲਾਬਾਦ ਦੇ ਚੇਅਰਮੈਨ ਦੇਵਰਾਜ ਸ਼ਰਮਾ ਵਲੋਂ ਕੀਤਾ ਗਿਆ | ਸਮਾਗਮ ਦੀ ਸ਼ੁਰੂਆਤ ਮੌਕੇ ਸ੍ਰੀਮਤੀ ਸੁਖਵਿੰਦਰ ਕੌਰ ਸੀ.ਐੱਚ.ਟੀ.ਨੇ ਆਏ ਹੋਏ ਮਹਿਮਾਨਾਂ ਦਾ ਨਿੱਘਾ ਸਵਾਗਤ ਕੀਤਾ | ਉਦਘਾਟਨ ਤੋਂ ਬਾਅਦ ਸਕੂਲੀ ਬੱਚਿਆਂ ਵਲੋਂ ਗਿੱਧਾ ਅਤੇ ਡਾਂਸ ਪੇਸ਼ ਕਰਕੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ | ਸਮਾਗਮ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਦੇਵ ਰਾਜ ਸ਼ਰਮਾ ਨੇ ਸਾਲ 2022 ਤੋਂ ਬਾਅਦ ਪੰਜਾਬ ਸਰਕਾਰ ਵਲੋਂ ਸਿੱਖਿਆ ਦੇ ਖੇਤਰ ਵਿਚ ਕੀਤੀਆਂ ਪ੍ਰਾਪਤੀਆਂ ਦਾ ਜ਼ਿਕਰ ਕੀਤਾ ਅਤੇ ਬੱਚਿਆਂ ਨੂੰ ਮਿਹਨਤ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੀਆਂ ਸਟੇਟ ਪੱਧਰੀ ਖੇਡਾਂ ਵਿਚ ਭਾਗ ਲੈ ਕੇ ਆਏ ਵਿਦਿਆਰਥੀ ਰਮਨਦੀਪ ਕੌਰ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਦੇ ਨਾਲ ਹੀ ਪੜ੍ਹਾਈ ਵਿਚ ਚੰਗੀਆਂ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਹੋਰ ਵਿਦਿਆਰਥੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ | ਇਸ ਮੌਕੇ ਪਿੰਡ ਦੇ ਸਰਪੰਚ ਬਲਬੀਰ ਸਿੰਘ, ਐੱਸ.ਐਮ.ਸੀ. ਚੇਅਰਮੈਨ ਹਰਜਿੰਦਰ ਸਿੰਘ, ਸਕੂਲ ਪਿ੍ੰਸੀਪਲ ਸੁਭਾਸ਼ ਸਿੰਘ, ਸੁਰਜੀਤ ਸਿੰਘ ਈ.ਟੀ.ਟੀ. ਅਧਿਆਪਕ, ਹੈੱਡ ਟੀਚਰ ਬਚਨ ਸਿੰਘ, ਗੁਰਚਰਨ ਸਿੰਘ, ਰੀਨਾ ਰਾਣੀ, ਸਾਜੀਆ ਮੋਂਗਾ, ਵੀਰਪਾਲ ਕੌਰ ਆਦਿ ਹਾਜ਼ਰ ਸਨ |