21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਆਨਲਾਈਨ ਰਿਪੋਰਟਿੰਗ ਲਈ ਸਿਹਤ ਵਿਭਾਗ ਦੇ ਫ਼ੀਲਡ ਸਟਾਫ਼ ਨੂੰ ਦਿੱਤੀ ਟਰੇਨਿੰਗ

Ad Position 21
No active advertisement
ਅਜੀਤ ਡੈਸਕ 21-04-2026
ਫ਼ਾਜ਼ਿਲਕਾ, 20 ਅਪ੍ਰੈਲ (ਦਵਿੰਦਰ ਪਾਲ ਸਿੰਘ)-ਸਿਹਤ ਸੇਵਾਵਾਂ ਨੂੰ ਡਿਜੀਟਲ ਰੂਪ ਵਿਚ ਵਧੇਰੇ ਮਜ਼ਬੂਤ, ਪਾਰਦਰਸ਼ੀ ਅਤੇ ਪ੍ਰਭਾਵਸ਼ਾਲੀ ਬਣਾਉਣ ਦੇ ਉਦੇਸ਼ ਨਾਲ ਸਿਵਲ ਸਰਜਨ ਫ਼ਾਜ਼ਿਲਕਾ ਡਾ.ਕਵਿਤਾ ਸਿੰਘ ਦੀ ਪ੍ਰਧਾਨਗੀ ਹੇਠ ਅਬੋਹਰ ਅਤੇ ਫ਼ਾਜ਼ਿਲਕਾ ਖੇਤਰ ਦੀਆਂ ਸਮੂਹ ਏ.ਐਨ.ਐਮਜ਼, ਬੀ.ਐੱਸ.ਏ.ਅਤੇ ਸੂਚਨਾ ਸਹਾਇਕਾਂ ਲਈ ਇਕ ਵਿਸ਼ੇਸ਼ ਸਿਖਲਾਈ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ | ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ.ਰਿੰਕੂ ਚਾਵਲਾ ਅਤੇ ਜ਼ਿਲ੍ਹਾ ਐਪੀਡੈਮੋਲੋਜਿਸਟ ਡਾ. ਸੁਨੀਤਾ ਕੰਬੋਜ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ | ਸਿਖਲਾਈ ਦੌਰਾਨ ਜ਼ਿਲ੍ਹਾ ਕੋਆਰਡੀਨੇਟਰ ਸੰਦੀਪ ਗਰੋਵਰ ਨੇ ਸਟਾਫ਼ ਨੂੰ ਹੈਲਥ ਮੈਨੇਜਮੈਂਟ ਇਨਫਰਮੇਸ਼ਨ ਸਿਸਟਮ, ਆਭਾ ਆਈ.ਡੀ.ਅਤੇ ਆਰ. ਸੀ. ਐੱਚ.2.0 ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ | ਉਨ੍ਹਾਂ ਨੇ ਡਾਟਾ ਐਂਟਰੀ ਦੀ ਸ਼ੁੱਧਤਾ ਅਤੇ ਸਮੇਂ ਸਿਰ ਆਨਲਾਈਨ ਰਿਪੋਰਟਿੰਗ ਕਰਨ 'ਤੇ ਜ਼ੋਰ ਦਿੱਤਾ | ਸਿਵਲ ਸਰਜਨ ਡਾ.ਕਵਿਤਾ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਡਿਜੀਟਲ ਹੈਲਥ ਪ੍ਰੋਗਰਾਮ ਸਿਹਤ ਵਿਭਾਗ ਦੀ ਮਜ਼ਬੂਤ ਨੀਂਹ ਹਨ | ਉਨ੍ਹਾਂ ਦੱਸਿਆ ਕਿ ਆਭਾ.ਆਈ.ਡੀ. ਹਰੇਕ ਨਾਗਰਿਕ ਦੀ ਇਕ ਵਿਸ਼ੇਸ਼ ਡਿਜੀਟਲ ਸਿਹਤ ਪਛਾਣ ਹੈ, ਜਿਸ ਨਾਲ ਭਵਿੱਖ ਵਿਚ ਇਲਾਜ ਅਤੇ ਰਿਕਾਰਡ ਰੱਖਣਾ ਆਸਾਨ ਹੋ ਜਾਵੇਗਾ | ਉਨ੍ਹਾਂ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਟਰੇਨਿੰਗ ਵਿਚ ਸਿੱਖੀ ਜਾਣਕਾਰੀ ਨੂੰ ਜ਼ਮੀਨੀ ਪੱਧਰ 'ਤੇ ਇੰਨ-ਬਿੰਨ ਲਾਗੂ ਕੀਤਾ ਜਾਵੇ | ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ.ਰਿੰਕੂ ਚਾਵਲਾ ਨੇ ਸਟਾਫ਼ ਨੂੰ ਨਿਰਦੇਸ਼ ਦਿੱਤੇ ਕਿ ਆਪਣੇ ਖੇਤਰ ਦੀਆਂ 14 ਤੋਂ 15 ਸਾਲ ਤੱਕ ਦੀਆਂ ਕਿਸ਼ੋਰੀਆਂ ਦਾ ਐੱਚ.ਪੀ.ਵੀ.ਟੀਕਾਕਰਨ ਜਲਦੀ ਤੋਂ ਜਲਦੀ ਮੁਕੰਮਲ ਕੀਤਾ ਜਾਵੇ | ਇਸ ਮੌਕੇ ਮਨਬੀਰ ਸਿੰਘ, ਦਿਵੇਸ਼ ਕੁਮਾਰ, ਪੂਜਾ ਅਤੇ ਹੋਰ ਸਟਾਫ਼ ਮੈਂਬਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਗੁਰਲਾਲ ਸਿੰਘ ਦਾਨੇਵਾਲੀਆ ਨੇ ਨੋਨੀ ਮਾਨ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ ਖੇਡ ਗਰਾਊਾਡ ਬਣਾਉਣ 'ਚ ਘਟੀਆ ਮਟੀਰੀਅਲ ਦੀ ਵਰਤੋਂ, ਪਿੰਡਾਂ ਦੇ ਲੋਕਾਂ ਨੇ ਜਤਾਇਆ ਰੋਸ
Ad Position 24