ਅਬੋਹਰ, 20 ਅਪ੍ਰੈਲ (ਸੁਖਜੀਤ ਸਿੰਘ ਬਰਾੜ)-ਅਕਾਲੀ ਦਲ ਦੇ ਵਰਕਿੰਗ ਕਮੇਟੀ ਮੈਂਬਰ ਜਥੇਦਾਰ ਗੁਰਲਾਲ ਸਿੰਘ ਦਾਨੇਵਾਲੀਆ ਵਲੋਂ ਹਲਕਾ ਗੁਰੂਹਰਸਹਾਏ ਤੋਂ ਅਕਾਲੀ ਦਲ ਦੇ ਹਲਕਾ ਇੰਚਾਰਜ ਵਰਦੇਵ ਸਿੰਘ ਨੋਨੀ ਮਾਨ ਨਾਲ ਉਨ੍ਹਾਂ ਦੇ ਨਿਵਾਸ ਸਥਾਨ 'ਤੇ ਪੁੱਜ ਕੇ ਮੁਲਾਕਾਤ ਕੀਤੀ ਗਈ | ਇਸ ਦੌਰਾਨ ਜਥੇਦਾਰ ਦਾਨੇਵਾਲੀਆ ਨੇ ਉਨ੍ਹਾਂ ਨੂੰ ਅਬੋਹਰ, ਬੱਲੂਆਣਾ ਹਲਕਿਆਂ 'ਚ ਅਕਾਲੀ ਦਲ ਦੀ ਮੌਜੂਦਾ ਸਥਿਤੀ ਬਾਰੇ ਜਾਣੂ ਕਰਵਾਇਆ ਅਤੇ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਵਿਚਾਰ ਵਟਾਂਦਰਾ ਕੀਤਾ | ਇਸ ਮੌਕੇ ਸਾਬਕਾ ਵਿਧਾਇਕ ਹਰਪ੍ਰੀਤ ਸਿੰਘ ਕੋਟਭਾਈ, ਸੀਨੀਅਰ ਅਕਾਲੀ ਆਗੂ ਹਰਚਰਨ ਸਿੰਘ ਪੱਪੂ, ਸੇਵਾਮੁਕਤ ਪਰਮਿੰਦਰ ਸਿੰਘ ਪੰਮਾ ਬਰਾੜ, ਹਰਪਿੰਦਰ ਸਿੰਘ ਮਾਨ, ਸੁਨੀਲ ਕੁਮਾਰ, ਸੁਖਚੈਨ ਸਿੰਘ ਸੇਖੋਂ ਆਦਿ ਹਾਜ਼ਰ ਸਨ |