21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਨਹਿਰ ਵਿਚੋਂ ਮਿਲੀ ਅਣਪਛਾਤੀ ਮਹਿਲਾ ਦੀ ਲਾਸ਼

Ad Position 21
No active advertisement
ਅਜੀਤ ਡੈਸਕ 21-04-2026
ਅਬੋਹਰ, 20 ਅਪ੍ਰੈਲ (ਵਿਵੇਕ ਹੂੜੀਆ)-ਅਬੋਹਰ ਦੇ ਹਨੂਮਾਨਗੜ੍ਹ ਰੋਡ 'ਤੇ ਸਥਿਤ ਨਹਿਰ ਵਿਚੋਂ ਅੱਜ ਸਵੇਰੇ ਇਕ ਕਰੀਬ 60 ਸਾਲਾ ਮਹਿਲਾ ਦੀ ਲਾਸ਼ ਤੈਰਦੀ ਹੋਈ ਮਿਲੀ | ਨਰ ਸੇਵਾ ਨਰਾਇਣ ਸੇਵਾ ਸਮਿਤੀ' ਦੇ ਮੈਂਬਰਾਂ ਨੇ ਪੁਲਿਸ ਦੀ ਮੌਜੂਦਗੀ ਵਿਚ ਲਾਸ਼ ਨੂੰ ਨਹਿਰ ਵਿਚੋਂ ਬਾਹਰ ਕੱਢਿਆ ਅਤੇ ਪਛਾਣ ਲਈ ਸਥਾਨਕ ਸਰਕਾਰੀ ਹਸਪਤਾਲ ਦੀ ਮੋਰਚਰੀ ਵਿਚ ਰਖਵਾ ਦਿੱਤਾ ਹੈ | ਸਮਿਤੀ ਮੈਂਬਰ ਬਿੱਟੂ ਨਰੂਲਾ ਅਤੇ ਸੋਨੰੂ ਗਰੋਵਰ ਨੇ ਦੱਸਿਆ ਕਿ ਉਨ੍ਹਾਂ ਨੂੰ ਮਲੂਕਪੁਰਾ ਮਾਈਨਰ ਵਿਚ ਇਕ ਲਾਸ਼ ਹੋਣ ਦੀ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਉਨ੍ਹਾਂ ਨੇ ਤੁਰੰਤ 112 ਹੈਲਪ ਲਾਈਨ ਰਾਹੀਂ ਪੁਲਿਸ ਨੂੰ ਸੂਚਿਤ ਕੀਤਾ | ਮਿ੍ਤਕ ਮਹਿਲਾ ਦੀ ਪਛਾਣ ਅਜੇ ਤੱਕ ਨਹੀਂ ਹੋ ਸਕੀ ਹੈ | ਮਹਿਲਾ ਨੇ ਸਫ਼ੇਦ ਰੰਗ ਦਾ ਸੂਟ ਪਾਇਆ ਹੋਇਆ ਹੈ ਅਤੇ ਉਸ ਦੇ ਕੰਨਾਂ ਵਿਚ ਸੋਨੇ ਦੀਆਂ ਵਾਲੀਆਂ ਹਨ | ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਇਹ ਲਾਸ਼ ਕਾਲਾ ਟਿੱਬਾ ਇਲਾਕੇ ਵਲੋਂ ਵਹਿ ਕੇ ਆਈ ਹੈ | ਥਾਣਾ ਇੰਚਾਰਜ ਦਵਿੰਦਰ ਸਿੰਘ ਨੇ ਦੱਸਿਆ ਕਿ ਲਾਸ਼ ਨੂੰ 72 ਘੰਟਿਆਂ ਲਈ ਮੋਰਚਰੀ ਵਿਚ ਰੱਖਿਆ ਗਿਆ ਹੈ ਅਤੇ ਸਾਰੇ ਥਾਣਿਆਂ ਨੂੰ ਗੁੰਮਸ਼ੁਦਾ ਰਿਪੋਰਟਾਂ ਬਾਰੇ ਸੂਚਿਤ ਕਰ ਦਿੱਤਾ ਗਿਆ ਹੈ | ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਦੀ ਮਹਿਲਾ ਰਿਸ਼ਤੇਦਾਰ ਗੁੰਮਸ਼ੁਦਾ ਹੈ ਤਾਂ ਉਹ ਹਸਪਤਾਲ ਜਾ ਕੇ ਪਛਾਣ ਕਰ ਸਕਦੇ ਹਨ | ਜ਼ਿਕਰਯੋਗ ਹੈ ਕਿ ਦੋ ਦਿਨ ਪਹਿਲਾਂ ਵੀ ਇਸੇ ਨਹਿਰ ਵਿਚੋਂ ਇਕ ਵਿਦਿਆਰਥੀ ਦੀ ਲਾਸ਼ ਮਿਲੀ ਸੀ |
Ad Position 22
No active advertisement
ਪਿਛਲੀ ਖ਼ਬਰ 24 ਘੰਟੇ ਤੋਂ ਵੱਧ ਸਮਾਂ ਬੀਤਣ ਦੇ ਬਾਵਜੂਦ ਬਿਜਲੀ ਨਾ ਆਉਣ ਤੋਂ ਭੜਕੇ ਲੋਕਾਂ ਨੇ ਫਿਰੋਜਪੁਰ-ਫ਼ਾਜ਼ਿਲਕਾ ਹਾਈਵੇਅ ਕੀਤਾ ਜ... ਅਗਲੀ ਖ਼ਬਰ ਨਾਬਾਲਗ ਬੱਚੀ ਨਾਲ ਛੇੜਛਾੜ ਦੇ ਦੋਸ਼ ਅਧੀਨ ਕੇਸ ਦਰਜ
Ad Position 24