21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਪਤੀ-ਪਤਨੀ ਹੈਰੋਇਨ ਸਮੇਤ ਕਾਬੂ

Ad Position 21
No active advertisement
ਅਜੀਤ ਡੈਸਕ 21-04-2026
ਅਬੋਹਰ, 20 ਅਪ੍ਰੈਲ (ਸੁਖਜੀਤ ਸਿੰਘ ਬਰਾੜ)-ਥਾਣਾ ਖੂਈਆਂ ਸਰਵਰ ਪੁਲਿਸ ਵਲੋਂ ਹੈਰੋਇਨ ਸਮੇਤ ਪਤੀ- ਪਤਨੀ ਨੂੰ ਕਾਬੂ ਕੀਤਾ ਗਿਆ ਹੈ | ਥਾਣਾ ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਬੀਰਬਲ ਸਿੰਘ ਪੁਲਿਸ ਪਾਰਟੀ ਸਮੇਤ ਪਿੰਡ ਕਿੱਲਿ੍ਹਆਂਵਾਲੀ ਨੇੜੇ ਚੈਕਿੰਗ ਲਈ ਮੌਜੂਦ ਸਨ | ਇਸ ਦੌਰਾਨ ਜਦੋਂ ਉਨ੍ਹਾਂ ਮੋਟਰਸਾਈਕਲ 'ਤੇ ਸਵਾਰ ਹੋ ਕੇ ਆ ਰਹੇ ਇਕ ਵਿਅਕਤੀ ਅਤੇ ਔਰਤ ਦੀ ਤਲਾਸ਼ੀ ਲਈ ਤਾਂ 50 ਗਰਾਮ ਹੈਰੋਇਨ ਬਰਾਮਦ ਹੋਈ | ਗਿ੍ਫ਼ਤਾਰ ਕੀਤੇ ਵਿਅਕਤੀ ਦੀ ਪਹਿਚਾਣ ਅਜੈ ਸਿੰਘ ਪੁੱਤਰ ਹਰਨੇਕ ਸਿੰਘ ਅਤੇ ਪੂਜਾ ਰਾਣੀ ਪਤਨੀ ਅਜੈ ਸਿੰਘ ਵਾਸੀ ਸਥਾਨਕ ਸਰਾਭਾ ਨਗਰ ਵਜੋਂ ਹੋਈ | ਥਾਣਾ ਖੂਈਆਂ ਸਰਵਰ ਪੁਲਿਸ ਵਲੋਂ ਉਕਤ ਦੋਵੇਂ ਜਣਿਆਂ ਖ਼ਿਲਾਫ਼ ਵੱਖ-ਵੱਖ ਧਰਾਵਾਂ ਦੇ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਬੇਅਦਬੀ ਰੋਕੂ ਕਾਨੂੰਨ ਬਣਾਉਣਾ ਪੰਜਾਬ ਸਰਕਾਰ ਦਾ ਸ਼ਲਾਘਾਯੋਗ ਫੈਸਲਾ-ਹਰਪ੍ਰੀਤ ਸਿੰਘ ਅਗਲੀ ਖ਼ਬਰ 400 ਨਸ਼ੀਲੀਆਂ ਗੋਲੀਆਂ ਸਮੇਤ ਔਰਤ ਕਾਬੂ
Ad Position 24