21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਚਿੱਟੇ ਦਾ ਨਸ਼ਾ ਕਰਦਾ ਵਿਅਕਤੀ ਕਾਬੂ

Ad Position 21
No active advertisement
ਅਜੀਤ ਡੈਸਕ 21-04-2026
ਜਲਾਲਾਬਾਦ,20ਅਪ੍ਰੈਲ(ਜਤਿੰਦਰ ਪਾਲ ਸਿੰਘ)-ਥਾਣਾ ਅਮੀਰ ਖ਼ਾਸ ਪੁਲਿਸ ਨੇ ਚਿੱਟੇ ਦਾ ਨਸ਼ਾ ਕਰਦੇ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ¢ ਐੱਸ.ਆਈ ਜੁਗਰਾਜ ਸਿੰਘ ਨੇ ਦੱਸਿਆ ਕਿ ਜਦ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਨਹਿਰ ਪਟੜੀ ਪਿੰਡ ਅਮੀਰ ਖ਼ਾਸ ਤੋਂ ਪੀਰ ਬਖ਼ਸ਼ ਚੌਹਾਨ ਨੂੰ ਜਾ ਰਹੀ ਸੀ ਤਾਂ ਨਹਿਰ ਪਟੜੀ ਦੇ ਨਾਲ ਝਾੜੀਆਂ ਵਿਚ ਬੈਠਾ ਇੱਕ ਮੋਨਾ ਨੌਜਵਾਨ ਨਸ਼ਾ ਕਰਦਾ ਦਿਖਾਈ ਦਿੱਤਾ¢ ਜਿਸ ਨੂੰ ਸ਼ੱਕ ਦੇ ਆਧਾਰ ਤੇ ਕਾਬੂ ਕਰਕੇ ਪੁੱਛ-ਗਿੱਛ ਕੀਤੀ ਤਾਂ ਪਤਾ ਲੱਗਿਆ ਕਿ ਉਹ ਹੈਰੋਇਨ ਦਾ ਨਸ਼ਾ ਕਰ ਰਿਹਾ ਸੀ¢ ਜਿਸ 'ਤੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਗਿਆ¢ ਦੋਸ਼ੀ ਦੀ ਪਹਿਚਾਣ ਸਤਨਾਮ ਸਿੰਘ ਉਰਫ਼ ਮਿੱਠੂ ਪੁੱਤਰ ਸਵਰਨ ਸਿੰਘ ਵਾਸੀ ਪਿੰਡ ਕਮਰੇ ਵਾਲਾ ਵਜੋਂ ਹੋਈ ਹੈ¢ ਦੋਸ਼ੀ ਕੋਲੋਂ ਸਿਲਵਰ ਪੰਨੀ, ਲਾਈਟਰ ਅਤੇ 10 ਰੁਪਏ ਦਾ ਨੋਟ ਬਰਾਮਦ ਕੀਤਾ ਗਿਆ ਅਤੇ ਉਸ ਵਿਰੁੱਧ ਐਨ.ਡੀ.ਪੀ.ਐੱਸ.ਐਕਟ ਦੇ ਅਧੀਨ ਪਰਚਾ ਦਰਜ ਕਰਕੇ ਕਾਰਵਾਈ ਜਾਰੀ ਹੈ¢
Ad Position 22
No active advertisement
ਪਿਛਲੀ ਖ਼ਬਰ ਗਾਡਵਿਨ ਪਬਲਿਕ ਸਕੂਲ ਘੱਲੂ ਦੇ ਵਿਦਿਆਰਥੀਆਂ ਨੇ ਇੰਗਲਿਸ਼ ਉਲੰਪੀਆਡ 'ਚ ਗੱਡੇ ਝੰਡੇ ਵਿਦਿਆਰਥੀਆਂ ਨੇ 3 ਸੋਨ, 2 ਚਾਂਦੀ... ਅਗਲੀ ਖ਼ਬਰ ਬੇਅਦਬੀ ਰੋਕੂ ਕਾਨੂੰਨ ਬਣਾਉਣਾ ਪੰਜਾਬ ਸਰਕਾਰ ਦਾ ਸ਼ਲਾਘਾਯੋਗ ਫੈਸਲਾ-ਹਰਪ੍ਰੀਤ ਸਿੰਘ
Ad Position 24