15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਕਿ੍ਸ਼ੀ ਵਿਗਿਆਨ ਕੇਂਦਰ ਵਲੋਂ ਉੱਦਮੀਆਂ ਲਈ ਜਾਗਰੂਕਤਾ ਮੀਟਿੰਗ ਦਾ ਆਯੋਜਨ

Ad Position 21
No active advertisement
ਅਜੀਤ ਡੈਸਕ 22-04-2026
ਫ਼ਾਜ਼ਿਲਕਾ, 21 ਅਪ੍ਰੈਲ (ਦਵਿੰਦਰ ਪਾਲ ਸਿੰਘ)-ਖੇਤੀਬਾੜੀ ਪ੍ਰੋਸੈਸਿੰਗ ਅਤੇ ਪੇਂਡੂ ਉਦਮਤਾ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਕਿ੍ਸ਼ੀ ਵਿਗਿਆਨ ਕੇਂਦਰ ਫ਼ਾਜ਼ਿਲਕਾ, ਖੇਤਰੀ ਸਟੇਸ਼ਨ ਅਬੋਹਰ ਵਿਖੇ ਮੀਟਿੰਗ ਦਾ ਆਯੋਜਨ ਕੀਤਾ ਗਿਆ | ਕੇ.ਵੀ.ਕੇ ਫ਼ਾਜ਼ਿਲਕਾ ਦੇ ਮੁਖੀ ਡਾ.ਅਰਵਿੰਦ ਕੁਮਾਰ ਅਹਲਾਵਤ ਦੇ ਮਾਰਗਦਰਸ਼ਨ ਹੇਠ ਡਾ.ਰੁਪਿੰਦਰ ਕੌਰ ਵਲੋਂ ਕਰਵਾਈ ਗਈ ਇਸ ਮੀਟਿੰਗ ਵਿਚ ਵੱਖ-ਵੱਖ ਖੇਤਰਾਂ ਦੇ ਉੱਦਮੀ, ਵਿਗਿਆਨੀ, ਅਗਾਂਹਵਧੂ ਕਿਸਾਨ ਅਤੇ ਸਵੈ-ਸਹਾਇਤਾ ਸਮੂਹਾਂ ਦੇ ਮੈਂਬਰ ਸ਼ਾਮਲ ਹੋਏ | ਮੀਟਿੰਗ ਦਾ ਮੁੱਖ ਮਕਸਦ ਉੱਦਮੀਆਂ ਨੂੰ ਇਕ ਸਾਂਝਾ ਮੰਚ ਪ੍ਰਦਾਨ ਕਰਨਾ ਅਤੇ ਉਨ੍ਹਾਂ ਨੂੰ ਐਗਰੋ-ਪ੍ਰੋਸੈਸਿੰਗ, ਪੈਕੇਜਿੰਗ, ਬ੍ਰਾਂਡਿੰਗ ਅਤੇ ਮੰਡੀਕਰਨ ਬਾਰੇ ਤਕਨੀਕੀ ਜਾਣਕਾਰੀ ਮੁਹੱਈਆ ਕਰਵਾਉਣਾ ਸੀ | ਡਾ.ਅਰਵਿੰਦ ਕੁਮਾਰ ਅਹਲਾਵਤ ਨੇ ਕਿਹਾ ਕਿ ਖੇਤੀ ਉਤਪਾਦਾਂ ਦੀ ਪ੍ਰੋਸੈਸਿੰਗ ਅਤੇ ਵੈਲਿਊ ਐਡੀਸ਼ਨ (ਮੁੱਲ ਵਾਧਾ) ਨਾਲ ਨਾ ਸਿਰਫ਼ ਕਿਸਾਨਾਂ ਦੀ ਆਮਦਨ ਵਧਦੀ ਹੈ, ਸਗੋਂ ਪੇਂਡੂ ਖੇਤਰਾਂ ਵਿਚ ਰੁਜ਼ਗਾਰ ਦੇ ਨਵੇਂ ਮੌਕੇ ਵੀ ਪੈਦਾ ਹੁੰਦੇ ਹਨ | ਡਾ. ਰੁਪਿੰਦਰ ਕੌਰ ਨੇ ਸਵੈ-ਸਹਾਇਤਾ ਸਮੂਹਾਂ ਰਾਹੀਂ ਨਵੇਂ ਉਤਪਾਦਕ ਸਮੂਹ ਸਥਾਪਤ ਕਰਨ ਅਤੇ ਪੇਂਡੂ ਖੇਤਰ ਵਿਚ ਸਵੈ-ਰੁਜ਼ਗਾਰ ਦੇ ਮੌਕੇ ਵਧਾਉਣ ਦੇ ਤਰੀਕਿਆਂ ਬਾਰੇ ਵਿਸਥਾਰ ਨਾਲ ਦੱਸਿਆ | ਕਿਰਨਜੀਤ ਕੌਰ ਨੇ ਉਤਪਾਦਾਂ ਲਈ ਲਾਇਸੈਂਸ ਪ੍ਰਾਪਤ ਕਰਨ, ਫੂਡ ਟੈਸਟਿੰਗ ਦੀ ਪ੍ਰਕਿਰਿਆ ਅਤੇ ਖਾਦ ਸੁਰੱਖਿਆ ਮਾਪਦੰਡਾਂ ਬਾਰੇ ਮਹੱਤਵਪੂਰਨ ਜਾਣਕਾਰੀ ਸਾਂਝੀ ਕੀਤੀ | ਇਸ ਮੀਟਿੰਗ ਵਿਚ 12 ਪਿੰਡਾਂ ਦੇ 18 ਸਵੈ-ਸਹਾਇਤਾ ਸਮੂਹਾਂ ਨੇ ਭਾਗ ਲਿਆ | ਸਫਲ ਉੱਦਮੀਆਂ ਨੇ ਆਪਣੇ ਤਜਰਬੇ ਸਾਂਝੇ ਕਰਦਿਆਂ ਸਿਖਲਾਈ ਅਤੇ ਤਕਨੀਕੀ ਮਾਰਗਦਰਸ਼ਨ ਦੀ ਮਹੱਤਤਾ 'ਤੇ ਜ਼ੋਰ ਦਿੱਤਾ | ਇਸ ਮੌਕੇ ਸੋਲਰ ਡਰਾਇੰਗ ਅਤੇ ਆਧੁਨਿਕ ਤਕਨੀਕਾਂ ਬਾਰੇ ਵੀ ਪ੍ਰਦਰਸ਼ਨੀ ਰਾਹੀਂ ਜਾਣਕਾਰੀ ਦਿੱਤੀ ਗਈ | ਅੰਤ ਵਿਚ ਵਿਸ਼ਵਾਸ ਦਿਵਾਇਆ ਗਿਆ ਕਿ ਭਵਿੱਖ ਵਿਚ ਵੀ ਅਜਿਹੇ ਸਿਖਲਾਈ ਪ੍ਰੋਗਰਾਮ ਜਾਰੀ ਰਹਿਣਗੇ |
Ad Position 22
No active advertisement
ਪਿਛਲੀ ਖ਼ਬਰ ਹੈਰੀ ਸੰਧੂ ਨੇ ਅਬੋਹਰ ਅਨਾਜ ਮੰਡੀ 'ਚ ਕਿਸਾਨਾਂ ਦੀਆ ਮੁਸ਼ਕਲਾਂ ਸੁਣੀਆਂ ਅਗਲੀ ਖ਼ਬਰ ਬੇਰੁਜ਼ਗਾਰ ਅਧਿਆਪਕਾਂ ਵਲੋਂ ਹਲਕਾ ਵਿਧਾਇਕ ਜਗਦੀਪ ਕੰਬੋਜ ਗੋਲਡੀ ਦੇ ਘਰ ਨੇੜੇ ਜੀ ਟੀ ਰੋਡ 'ਤੇ ਧਰਨਾ
Ad Position 24