15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਹੈਰੀ ਸੰਧੂ ਨੇ ਅਬੋਹਰ ਅਨਾਜ ਮੰਡੀ 'ਚ ਕਿਸਾਨਾਂ ਦੀਆ ਮੁਸ਼ਕਲਾਂ ਸੁਣੀਆਂ

Ad Position 21
No active advertisement
ਅਜੀਤ ਡੈਸਕ 22-04-2026
ਅਬੋਹਰ, 21 ਅਪ੍ਰੈਲ (ਸੁਖਜੀਤ ਸਿੰਘ ਬਰਾੜ)-ਹਲਕਾ ਅਬੋਹਰ ਤੋਂ ਅਕਾਲੀ ਦੇ ਹਲਕਾ ਇੰਚਾਰਜ ਹਰਬਿੰਦਰ ਸਿੰਘ ਹੈਰੀ ਸੰਧੂ ਵਲੋਂ ਸਰਕਲ ਪ੍ਰਧਾਨਾਂ ਸਮੇਤ ਸਥਾਨਕ ਅਨਾਜ ਮੰਡੀ 'ਚ ਕਿਸਾਨਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ | ਇਸ ਦੌਰਾਨ ਹਲਕਾ ਇੰਚਾਰਜ ਹਰਬਿੰਦਰ ਸਿੰਘ ਹੈਰੀ ਸੰਧੂ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਢਿੱਲੀ ਕਾਰਗੁਜ਼ਾਰੀ ਕਾਰਨ ਇਸ ਵਾਰ ਕਣਕ ਦੀ ਖ਼ਰੀਦ ਦਾ ਕੰਮ ਕਾਫ਼ੀ ਢਿੱਲਾ ਚੱਲ ਰਿਹਾ ਹੈ | ਵਿਕੀ ਹੋਈ ਕਣਕ ਦੀ ਲਿਫ਼ਟਿੰਗ ਵੀ ਬਹੁਤ ਘੱਟ ਹੋ ਰਹੀ ਹੈ | ਬਾਰਦਾਣੇ ਦੀ ਵੀ ਘਾਟ ਚੱਲ ਰਹੀ ਹੈ | ਜਿਸ ਕਾਰਨ ਕਿਸਾਨਾਂ ਨੂੰ ਕਣਕ ਵੇਚਣ 'ਚ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਕਣਕ ਦੀ ਖ਼ਰੀਦ ਦੇ ਕੰਮ 'ਚ ਤੇਜ਼ੀ ਲਿਆਂਦੀ ਜਾਵੇ ਤਾਂ ਕਿ ਕਿਸਾਨਾਂ ਨੂੰ ਖੱਜਲ ਨਾ ਹੋਣਾ ਪਵੇ | ਇਸ ਮੌਕੇ ਸਰਕਲ ਪ੍ਰਧਾਨ ਬੱਬਲ ਬੁੱਟਰ, ਪਟੇਲ ਘੁਲਾ, ਅਜੀਤਪਾਲ ਸਿੰਘ ਰਿੰਕੂ, ਸਾਬਕਾ ਪ੍ਰਧਾਨ ਜਸਵਿੰਦਰ ਸਿੰਘ ਜੱਸੀ ਸੰਧੂ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਉਸਾਰੀ ਕਿਰਤੀ ਲਾਭਪਾਤਰੀਆਂ ਦੀ ਹੋ ਰਹੀ ਲੁੱਟ ਅਤੇ ਖੱਜਲ ਖ਼ੁਆਰੀ ਤੋਂ ਸਰਕਾਰ ਹੈ ਬੇਖ਼ਬਰ ਅਗਲੀ ਖ਼ਬਰ ਕਿ੍ਸ਼ੀ ਵਿਗਿਆਨ ਕੇਂਦਰ ਵਲੋਂ ਉੱਦਮੀਆਂ ਲਈ ਜਾਗਰੂਕਤਾ ਮੀਟਿੰਗ ਦਾ ਆਯੋਜਨ
Ad Position 24