ਜਲਾਲਾਬਾਦ, 21ਅਪ੍ਰੈਲ(ਜਤਿੰਦਰ ਪਾਲ ਸਿੰਘ)-ਉਸਾਰੀ ਕਿਰਤੀ ਲਾਭਪਾਤਰੀਆਂ ਦੇ ਹੱਕ ਵਿਚ ਦੇਸ਼ ਦੀ ਪਾਰਲੀਮੈਂਟ ਵਿਚ ਬਣੇ ਬੀ ਓ ਸੀ ਡਬਲਿਊ ਕਾਨੂੰਨ ਨੂੰ ਭਾਵੇਂ ਕਿ ਕਈ ਦਹਾਕੇ ਬੀਤ ਗਏ, ਪਰੰਤੂ ਇਸ ਦੇ ਬਾਵਜੂਦ ਕਿਰਤ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵਲ਼ੋਂ ਇਸ ਕਾਨੂੰਨ ਨੂੰ ਪਾਰਦਰਸ਼ੀ ਢੰਗ ਨਾਲ ਲਾਗੂ ਨਹੀਂ ਕੀਤਾ ਜਾ ਰਿਹਾ¢ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜਲਾਲਾਬਾਦ ਦੇ ਕਿਰਤ ਦਫ਼ਤਰ ਸਾਹਮਣੇ ਕੰਸਟਰੱਕਸ਼ਨ ਵਰਕਰ ਐਂਡ ਲੇਬਰ ਯੂਨੀਅਨ (ਰਜਿ:) ਏਟਕ ਵਲ਼ੋਂ ਕੀਤੇ ਗਏ ਰੋਸ ਪ੍ਰਦਰਸ਼ਨ ਮੌਕੇ ਸੰਬੋਧਨ ਕਰਦਿਆਂ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਐਡਵੋਕੇਟ ਪਰਮਜੀਤ ਢਾਬਾਂ ਅਤੇ ਜ਼ਿਲ੍ਹਾ ਸਕੱਤਰ ਸੋਨਾ ਧੁੰਨਕੀਆਂ ਨੇ ਕੀਤਾ¢ ਯੂਨੀਅਨ ਆਗੂਆਂ ਨੇ ਕਿਹਾ ਕਿ ਕਾਨੂੰਨ ਦੇ ਮੁਤਾਬਿਕ ਉਸਾਰੀ ਕਿਰਤੀ ਦੀ ਕਾਪੀ 14 ਦਿਨਾਂ ਵਿਚ ਨਵੀਂ ਬਣਨੀ ਅਤੇ 14 ਦਿਨਾਂ ਵਿਚ ਹੀ ਉਸ ਕਾਪੀ ਦਾ ਨਵੀਨੀਕਰਨ ਹੋਣਾ ਜ਼ਰੂਰੀ ਹੈ,ਪ੍ਰੰਤੂ ਇਸ ਦੇ ਬਾਵਜੂਦ ਵੀ ਕਿ ਉਹ ਸਾਰੀ ਕਿਰਤੀ ਨੂੰ ਆਪਣੀ ਕਾਪੀ ਬਣਾਉਣ ਜਾਂ ਨਵੀਂ ਕਰਵਾਉਣ ਵਿਚ ਉਸ ਦਾ ਸਾਲ ਤੱਕ ਬੀਤ ਜਾਂਦਾ ਹੈ¢ ਵਜ਼ੀਫ਼ਾ 60 ਦਿਨਾਂ ਵਿਚ ਤਾਂ ਕੀ ਪਾਸ ਹੋਣਾ 2-2 ਸਾਲ ਲੱਗ ਜਾਂਦੇ ਹਨ¢ ਆਗੂਆਂ ਨੇ ਦੋਸ਼ ਲਾਇਆ ਕਿ ਇੱਥੇ ਕਿਰਤ ਦਫ਼ਤਰ ਵਿਚ ਸ਼ਰੇਆਮ ਰਿਸ਼ਵਤ ਖੋਰੀ ਵੱਡੇ ਪੱਧਰ 'ਤੇ ਚੱਲ ਰਹੀ ਹੈ ਅਤੇ ਏਜੈਂਟਾਂ ਦਾ ਕੰਮ ਪਹਿਲ ਦੇ ਆਧਾਰ ਤੇ ਕੀਤਾ ਜਾ ਰਿਹਾ ਹੈ¢ ਆਗੂਆਂ ਨੇ ਉਸਾਰੀ ਕਿਰਤੀਆਂ ਦੇ ਭਲਾਈ ਲਈ ਬਣੇ ਬੋਰਡ ਦੇ ਚੇਅਰਮੈਨ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੋਂ ਮੰਗ ਕਰਦਿਆਂ ਕਿਹਾ ਕਿ ਉਹ ਇਸ ਦੀ ਪੜਤਾਲ ਕਰਾਉਣ ਅਤੇ ਦੋਸ਼ੀ ਪਾਏ ਜਾਣ ਵਾਲੇ ਕਿਰਤ ਅਧਿਕਾਰੀਆਂ ਅਤੇ ਕਰਮਚਾਰੀਆਂ ਖ਼ਿਲਾਫ਼ ਜਾਂਚ ਪੜਤਾਲ ਕਰਕੇ ਉਨ੍ਹਾਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇ¢ ਅੱਜ ਯੂਨੀਅਨ ਵਲ਼ੋਂ ਜਲਾਲਾਬਾਦ ਕਿਰਤ ਦਫ਼ਤਰ ਦੇ ਸਾਹਮਣੇ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਕਿਰਤ ਵਿਭਾਗ ਦੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ¢ ਇਸ ਮੌਕੇ ਹਾਜ਼ਰ ਉਸਾਰੀ ਕਿਰਤੀ ਲਾਭਪਾਤਰੀ ਔਰਤਾਂ ਤੇ ਮਰਦਾਂ ਨੇ ਦੋਸ਼ ਲਾਇਆ ਕਿ ਉਹ ਸਵੇਰੇ ਆਉਂਦੇ ਹਨ ਪ੍ਰੰਤੂ ਵਾਰੀ ਆਉਣ ਤੇ ਉਨ੍ਹਾਂ ਨੂੰ ਬੇਰੰਗ ਵਾਪਸ ਭੇਜ ਦਿੱਤਾ ਜਾਂਦਾ ਹੈ¢ ਇਸ ਮੌਕੇ ਕੁੱਲ ਹਿੰਦ ਖੇਤ ਮਜ਼ਦੂਰ ਸਭਾ ਦੇ ਜ਼ਿਲ੍ਹਾ ਪ੍ਰਧਾਨ ਸਾਥੀ ਬਲਵੀਰ ਕਾਠਗੜ੍ਹ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਇਹ ਵਾਅਦਾ ਕੀਤਾ ਸੀ ਕਿ ਉਹ ਕੰਮੀਆਂ ਦੇ ਵਿਹੜਿਆਂ ਵਿਚ ਰੌਣਕਾਂ ਲੈ ਕੇ ਆਵੇਗੀ, ਪ੍ਰੰਤੂ ਕਿਰਤੀ ਅੱਜ ਵੀ ਉਸੇ ਤਰ੍ਹਾਂ ਖੱਜਲ ਖ਼ੁਆਰ ਹੋ ਰਹੇ ਹਨ¢ ਜੇਕਰ ਮੁੱਖ ਮੰਤਰੀ ਨੂੰ ਕਿਰਤੀਆਂ ਪ੍ਰਤੀ ਦਰਦ ਹੈ, ਤਾਂ ਉਹ ਜ਼ਰੂਰ ਜਲਾਲਾਬਾਦ ਦਫ਼ਤਰ ਦੀ ਜਾਂਚ ਕਰਵਾਉਣ¢ ਦੂਜੇ ਪਾਸੇ ਕਿਰਤ ਵਿਭਾਗ ਤੇ ਲੱਗੇ ਦੋਸ਼ਾਂ ਨੂੰ ਨਕਾਰਦਿਆਂ ਕਿਰਤ ਇੰਸਪੈਕਟਰ ਸੌਰਵ ਕਪੂਰ ਨੇ ਕਿਹਾ ਕਿ ਉਨ੍ਹਾਂ ਕੋਲ ਸਟਾਫ਼ ਦੀ ਘਾਟ ਹੋਣ ਕਰਕੇ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ¢ ਉਨ੍ਹਾਂ ਕਿਹਾ ਕਿ ਉਹ ਕੋਸ਼ਿਸ਼ ਕਰਨਗੇ ਕਿ ਉਸਾਰੀ ਕਿਰਤੀ ਲਾਭਪਾਤਰੀਆਂ ਨੂੰ ਕਿਸੇ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ¢