15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਫ਼ਾਜ਼ਿਲਕਾ ਦੇ ਪਿੰਡ ਨਵਾਂ ਮੌਜ਼ਮ 'ਚ ਜ਼ਮੀਨੀ ਵਿਵਾਦ ਨੂੰ ਲੈ ਕੇ ਖ਼ੂਨੀ ਝੜਪ, ਸਰਪੰਚ ਪਰਿਵਾਰ ਸਮੇਤ 9 ਲੋਕ ਜ਼ਖ਼ਮੀ

Ad Position 21
No active advertisement
ਅਜੀਤ ਡੈਸਕ 22-04-2026
ਫ਼ਾਜ਼ਿਲਕਾ, 21 ਅਪ੍ਰੈਲ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਅਧੀਨ ਆਉਂਦੇ ਪਿੰਡ ਨਵਾਂ ਮੌਜ਼ਮ ਵਿਚ ਡੇਢ ਏਕੜ ਜ਼ਮੀਨ ਦੀ ਮਾਲਕੀ ਅਤੇ ਕਣਕ ਦੀ ਕਟਾਈ ਨੂੰ ਲੈ ਕੇ ਦੋ ਧਿਰਾਂ ਵਿਚ ਹੋਏ ਖ਼ੂਨੀ ਟਕਰਾਅ ਵਿਚ 9 ਲੋਕ ਗੰਭੀਰ ਜ਼ਖਮੀ ਹੋ ਗਏ | ਜ਼ਖਮੀਆਂ ਨੂੰ ਇਲਾਜ ਲਈ ਫ਼ਾਜ਼ਿਲਕਾ ਦੇ ਸਰਕਾਰੀ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ | ਘਟਨਾ ਅਨੁਸਾਰ ਉਕਤ ਜ਼ਮੀਨ 'ਤੇ ਕਣਕ ਦੀ ਕਟਾਈ ਨੂੰ ਲੈ ਕੇ ਕਸ਼ਮੀਰ ਸਿੰਘ ਅਤੇ ਮੰਗਲ ਸਿੰਘ ਦੇ ਪਰਿਵਾਰਾਂ ਵਿਚਾਲੇ ਵਿਵਾਦ ਸੀ | ਪੁਲਿਸ ਅਤੇ ਸਰਪੰਚ ਦੀ ਮੌਜੂਦਗੀ ਵਿਚ ਠੇਕੇਦਾਰ ਵੱਲੋਂ ਕਣਕ ਦੀ ਕਟਾਈ ਕਰਵਾਈ ਗਈ, ਜਿਸ ਤੋਂ ਬਾਅਦ ਮਾਮਲਾ ਹੋਰ ਭਖ ਗਿਆ | ਮਹਿਲਾ ਸਰਪੰਚ ਅਰਸ਼ਾ ਬਾਈ ਦੇ ਲੜਕੇ ਸੁਰਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਅਤੇ ਪੰਚਾਇਤ ਦੀ ਮੌਜੂਦਗੀ ਵਿਚ ਫ਼ਸਲ ਕਟਵਾਈ ਗਈ ਸੀ | ਉਨ੍ਹਾਂ ਦੋਸ਼ ਲਾਇਆ ਕਿ ਮੰਗਲ ਸਿੰਘ ਪੱਖ ਨੇ ਇਸੇ ਰੰਜਸ਼ ਕਾਰਨ ਉਨ੍ਹਾਂ ਦੇ ਘਰ ਵੜ ਕੇ ਹਮਲਾ ਕਰ ਦਿੱਤਾ, ਜਿਸ ਵਿਚ ਗੁਰਚਰਨ ਸਿੰਘ, ਕੁਲਵੰਤ ਕੌਰ, ਰਾਜ ਰਾਣੀ ਅਤੇ ਬਾਂਸੋਂ ਬਾਈ ਜ਼ਖਮੀ ਹੋ ਗਏ | ਦੂਜੇ ਪੱਖ ਦੇ ਜੋਗਿੰਦਰ ਸਿੰਘ ਦਾ ਕਹਿਣਾ ਹੈ ਕਿ ਅਦਾਲਤੀ ਫ਼ੈਸਲਾ ਉਨ੍ਹਾਂ ਦੇ ਹੱਕ ਵਿਚ ਹੈ ਅਤੇ ਜ਼ਮੀਨ ਦੀ ਰਜਿਸਟਰੀ ਵੀ ਉਨ੍ਹਾਂ ਦੇ ਨਾਮ ਹੈ | ਉਨ੍ਹਾਂ ਦੋਸ਼ ਲਾਇਆ ਕਿ ਉਨ੍ਹਾਂ ਦੀ ਜ਼ਮੀਨ 'ਤੇ ਨਾਜਾਇਜ਼ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ | ਇਸ ਝੜਪ ਦੌਰਾਨ ਉਨ੍ਹਾਂ ਦੇ 12 ਸਾਲਾ ਬੱਚੇ ਗੁਰਪ੍ਰੀਤ ਸਿੰਘ ਦੇ ਸਿਰ ਵਿਚ ਇੱਟ ਮਾਰੀ ਗਈ ਅਤੇ ਪਰਮਜੀਤ ਸਿੰਘ, ਸਰੋਜ ਰਾਣੀ ਸਮੇਤ ਪੰਜ ਲੋਕ ਜ਼ਖਮੀ ਹੋਏ ਹਨ | ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ | ਅਧਿਕਾਰੀਆਂ ਦਾ ਕਹਿਣਾ ਹੈ ਕਿ ਦੋਵਾਂ ਧਿਰਾਂ ਦੇ ਬਿਆਨ ਕਲਮਬੱਧ ਕੀਤੇ ਜਾ ਰਹੇ ਹਨ ਅਤੇ ਜਾਂਚ ਤੋਂ ਬਾਅਦ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ 553 ਗਰਾਮ ਹੈਰੋਇਨ ਸਣੇ 3 ਕਾਬੂ ਅਗਲੀ ਖ਼ਬਰ ਉਸਾਰੀ ਕਿਰਤੀ ਲਾਭਪਾਤਰੀਆਂ ਦੀ ਹੋ ਰਹੀ ਲੁੱਟ ਅਤੇ ਖੱਜਲ ਖ਼ੁਆਰੀ ਤੋਂ ਸਰਕਾਰ ਹੈ ਬੇਖ਼ਬਰ
Ad Position 24