ਜਲਾਲਾਬਾਦ,21ਅਪ੍ਰੈਲ(ਜਤਿੰਦਰ ਪਾਲ ਸਿੰਘ)-ਥਾਣਾ ਸਦਰ ਜਲਾਲਾਬਾਦ ਪੁਲਿਸ ਨੇ 553 ਗਰਾਮ ਹੈਰੋਇਨ ਸਣੇ 3 ਦੋਸ਼ੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ¢ ਸਹਾਇਕ ਥਾਣੇਦਾਰ ਗੁਰਨਾਮ ਸਿੰਘ ਨੇ ਦੱਸਿਆ ਕਿ ਉਹ ਸਾਥੀ ਮੁਲਾਜ਼ਮਾਂ ਦੇ ਨਾਲ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਦੇ ਸੰਬੰਧ ਵਿਚ ਰਵਾਨਾ ਸੀ ਅਤੇ ਜਦੋਂ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਬਸਤੀ ਕੇਰਾ ਦੇ ਕਬਰਸਤਾਨ ਨੇੜੇ ਪਹੁੰਚੀ ਤਾਂ ਢਾਣੀ ਅਮੀਰ ਸਿੰਘ ਤਰਫ਼ੋਂ ਤਿੰਨ ਨੌਜਵਾਨ ਆਉਂਦੇ ਦਿਖਾਈ ਦਿੱਤੇ ਜੋ ਕਿ ਪੁਲਿਸ ਪਾਰਟੀ ਨੂੰ ਦੇਖ ਕੇ ਖੇਤਾਂ ਵੱਲ ਹੋ ਤੁਰੇ¢ ਸ਼ੱਕ ਦੀ ਬਿਨਾਅ ਤੇ ਉਨ੍ਹਾਂ ਨੂੰ ਰੋਕ ਕੇ ਤਲਾਸ਼ੀ ਲਈ ਗਈ ਤਾਂ ਉਨ੍ਹਾਂ ਕੋਲੋਂ 553 ਗਰਾਮ ਹੈਰੋਇਨ ਬਰਾਮਦ ਹੋਈ¢ ਜਿਸ ਤੇ ਨੌਜਵਾਨਾਂ ਨੂੰ ਗਿ੍ਫ਼ਤਾਰ ਕਰ ਲਿਆ ਗਿਆ¢ ਦੋਸ਼ੀਆਂ ਦੀ ਪਹਿਚਾਣ ਜਸਪਾਲ ਸਿੰਘ ਪੁੱਤਰ ਗੁਰਦਿਆਲ ਸਿੰਘ, ਮਨਜੀਤ ਸਿੰਘ ਪੁੱਤਰ ਜਸਵੰਤ ਸਿੰਘ ਵਾਸੀਆਨ ਪਿੰਡ ਫੱਤੂ ਵਾਲਾ ਅਤੇ ਗੁਰਸਾਜਨ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਢਾਣੀ ਝੋਕ ਹਾਲ ਆਬਾਦ ਢਾਣੀ ਅਮੀਰ ਸਿੰਘ ਵਜੋਂ ਹੋਈ ਹੈ¢ ਦੋਸ਼ੀਆਂ ਖ਼ਿਲਾਫ਼ ਐਨ ਡੀ ਪੀ ਐੱਸ ਐਕਟ ਅਧੀਨ ਮੁਕੱਦਮਾ ਦਰਜ ਕਰਕੇ ਕਾਰਵਾਈ ਜਾਰੀ ਹੈ¢