ਜ਼ੀਰਾ, 21 ਅਪ੍ਰੈਲ(ਪ੍ਰਤਾਪ ਸਿੰਘ ਹੀਰਾ)-ਅਵਾਨ ਰੋਡ ਜ਼ੀਰਾ ਵਿਖੇ ਸਥਿਤ ਅਮਬਰੋਜੀਅਲ ਸਕੂਲ ਦੀ ਚਾਰ ਰੋਜ਼ਾ ਸਪੋਰਟਸ ਮੀਟ ਦਾ ਆਗਾਜ਼ ਬੜੇ ਜੋਸ਼ੋ ਖਰੋਸ਼ ਨਾਲ ਸ਼ੁਰੂ ਕੀਤਾ ਗਿਆ, ਦਾ ਉਦਘਾਟਨ ਚੇਅਰਮੈਨ ਸਤਨਾਮ ਸਿੰਘ ਬੁੱਟਰ ਵਲੋਂ ਕੀਤਾ ਗਿਆ | ਇਸ ਸਪੋਰਟਸ ਮੀਟ ਦੀ ਸ਼ੁਰੂਆਤ ਨੌਵੀਂ ਕਲਾਸ ਤੋਂ ਲੈ ਕੇ ਬਾਰ੍ਹਵੀਂ ਕਲਾਸ ਦੇ ਵਿਦਿਆਰਥੀਆਂ ਦੌਰਾਨ ਕਰਵਾਈ ਗਈ | ਇਸ ਮੌਕੇ ਪਿ੍ੰਸੀਪਲ ਤੇਜ਼ ਸਿੰਘ ਠਾਕਰ ਨੇ ਦੱਸਿਆ ਕਿ ਇਹਨਾਂ ਖੇਡਾਂ ਦੌਰਾਨ ਨਰਸਰੀ ਕਲਾਸ ਤੋਂ ਲੈ ਕੇ ਅੱਠਵੀਂ ਕਲਾਸ ਤੱਕ ਵੱਖ-ਵੱਖ ਖੇਡ ਮੁਕਾਬਲੇ ਕਰਵਾਏ ਜਾਣਗੇ | ਇਨ੍ਹਾਂ ਖੇਡਾਂ ਦੌਰਾਨ 100 ,200, 400 ਮੀਟਰ ਰੇਸ, ਰੀਲੇਅ ਰੇਸ, ਲਾਂਗ ਜੰਪ, ਸ਼ਾਟਪੁੱਟ ,ਡਿਸਕਸ ਥਰੋਅ, ਬੈਡਮਿੰਟਨ ,ਬਾਕਸਿੰਗ, ਫੁੱਟਬਾਲ , ਵਾਲੀਬਾਲ ਦੇ ਵੱਖ-ਵੱਖ ਮੁਕਾਬਲੇ ਕਰਵਾਏ ਜਾਣਗੇ | ਉਹਨਾਂ ਦੱਸਿਆ ਕਿ ਜੇਤੂ ਖਿਡਾਰੀਆਂ ਨੂੰ ਪ੍ਰੋਗਰਾਮ ਦੇ ਆਖ਼ਰੀ ਦਿਨ ਸਨਮਾਨਿਤ ਕੀਤਾ ਜਾਵੇਗਾ |