ਹੈਰੋਇਨ ਅਤੇ ਨਸ਼ੀਲੀਆਂ ਗੋਲੀਆਂ ਸਮੇਤ 2 ਕਾਬੂ
ਅਜੀਤ ਡੈਸਕ
22-04-2026
ਪੰਚਾਇਤੀ ਚੋਣਾਂ ਦੀ ਰੰਜਿਸ਼ ਕਾਰਨ ਘਰ 'ਚ ਦਾਖਲ ਹੋ ਕੇ ਕੁੱਟਮਾਰ ਕਰਨ ਵਾਲੇ 4 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
ਜਲਾਲਾਬਾਦ, 21 ਅਪ੍ਰੈਲ (ਕਰਨ ਚੁਚਰਾ)-ਥਾਣਾ ਸਿਟੀ ਜਲਾਲਾਬਾਦ ਪੁਲਿਸ ਨੇ ਪੰਚਾਇਤੀ ਚੋਣਾਂ ਦੀ ਰੰਜਿਸ਼ ਕਾਰਨ ਘਰ ਵਿਚ ਦਾਖਲ ਹੋ ਕੇ ਕੁੱਟਮਾਰ ਕਰਨ ਵਾਲੇ 4 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਸ.ਥ ਲਖਮੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਪਰਮਜੀਤ ਸਿੰਘ ਪੁੱਤਰ ਗੁਰਬਚਨ ਸਿੰਘ ਵਾਸੀ ਚੱਕ ਅਰਾਈਆਂਵਾਲਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਪੰਚਾਇਤੀ ਚੋਣਾਂ ਦੀ ਰੰਜਸ਼ ਨੂੰ ਲੈ ਕੇ ਮੰਗਲ ਸਿੰਘ ਪੁੱਤਰ ਪੂਰਨ ਸਿੰਘ, ਜੋਗਿੰਦਰ ਸਿੰਘ ਪੁੱਤਰ ਛਿੰਦਰ ਸਿੰਘ, ਸੁਰਿੰਦਰ ਸਿੰਘ ਪੁੱਤਰ ਪੂਰਨ ਸਿੰਘ ਅਤੇ ਦਰਸ਼ਨ ਸਿੰਘ ਪੁੱਤਰ ਬਾਜ਼ ਸਿੰਘ ਨੇ ਉਸ ਦੇ ਘਰ ਅੰਦਰ ਦਾਖਲ ਹੋ ਕੇ ਉਸ ਦੀ ਕੁੱਟਮਾਰ ਕੀਤੀ ਸੀ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਧਰਾਵਾਂ ਦੇ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ |
ਹੈਰੋਇਨ ਸਮੇਤ 2 ਕਾਬੂ
ਫ਼ਾਜ਼ਿਲਕਾ, 21 ਅਪ੍ਰੈਲ (ਦਵਿੰਦਰ ਪਾਲ ਸਿੰਘ)- ਥਾਣਾ ਸਦਰ ਫ਼ਾਜ਼ਿਲਕਾ ਪੁਲਿਸ ਨੇ ਹੈਰੋਇਨ ਸਮੇਤ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਸ.ਥ ਕੇਵਲ ਕਿ੍ਸ਼ਨ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਅਤੇ ਚੈਕਿੰਗ ਦੌਰਾਨ ਪਿੰਡ ਸਲੇਮਸ਼ਾਹ ਮੌਜੂਦ ਸੀ ਤਾਂ ਸਾਹਮਣੇ ਤੋਂ 2 ਨੌਜਵਾਨ ਸ਼ੱਕੀ ਹਾਲਤ ਵਿਚ ਆਉਂਦੇ ਦਿਖਾਈ ਦਿੱਤੇ | ਪੁਲਿਸ ਵਲੋਂ ਕਾਬੂ ਕੀਤੇ ਗਏ ਵਿਕਰਮ ਸਿੰਘ ਉਰਫ਼ ਵਿਕੀ ਪੁੱਤਰ ਜੰਮੂ ਸਿੰਘ ਅਤੇ ਰਾਜੂ ਸਿੰਘ ਪੁੱਤਰ ਮੁਖ਼ਤਿਆਰ ਸਿੰਘ ਵਾਸੀ ਨਵਾਂ ਸਲੇਮਸ਼ਾਹ ਕੋਲੋਂ ਤਲਾਸ਼ੀ ਦੌਰਾਨ 4 ਗਰਾਮ ਹੈਰੋਇਨ ਬਰਾਮਦ ਹੋਈ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |