15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

20 ਬੋਤਲਾਂ ਨਾਜਾਇਜ਼ ਸ਼ਰਾਬ ਸਣੇ 1 ਕਾਬੂ

Ad Position 21
No active advertisement
ਅਜੀਤ ਡੈਸਕ 22-04-2026
ਜਲਾਲਾਬਾਦ,21ਅਪ੍ਰੈਲ(ਜਤਿੰਦਰ ਪਾਲ ਸਿੰਘ)-ਥਾਣਾ ਸਿਟੀ ਜਲਾਲਾਬਾਦ ਪੁਲਿਸ ਨੇ 1 ਵਿਅਕਤੀ ਨੂੰ ਸਵਾ 20 ਬੋਤਲਾਂ ਨਾਜਾਇਜ਼ ਸ਼ਰਾਬ ਸਣੇ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ¢ ਸਹਾਇਕ ਥਾਣੇਦਾਰ ਗੁਰਦੇਵ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਕਰ ਰਹੇ ਸੀ ਅਤੇ ਜਦੋਂ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਨੇੜੇ ਬਾਹਮਣੀ ਵਾਲਾ ਬੱਸ ਸਟੈਂਡ ਜਲਾਲਾਬਾਦ ਮੌਜੂਦ ਸੀ ਤਾਂ ਮੁਖ਼ਬਰ ਖ਼ਾਸ ਨੇ ਪਾਸ ਆ ਕੇ ਇਤਲਾਹ ਦਿੱਤੀ ਕਿ ਸੁਰਜੀਤ ਸਿੰਘ ਉਰਫ਼ ਸ਼ੀਤੀ ਪੁੱਤਰ ਸੋਨਾ ਸਿੰਘ ਵਾਸੀ ਕੰਨਲ਼ਾ ਵਾਲੇ ਝੁੱਗੇ ਜਲਾਲਾਬਾਦ ਨਾਜਾਇਜ਼ ਸ਼ਰਾਬ ਵੇਚਣ ਦਾ ਆਦੀ ਹੈ, ਜੋ ਅੱਜ ਵੀ ਡੀ ਏ ਵੀ ਕਾਲਜ ਨੇੜੇ ਖ਼ਾਲੀ ਪਏ ਪਲਾਟ ਵਿਚ ਸ਼ਰਾਬ ਵੇਚ ਰਿਹਾ ਹੈ¢ ਇਤਲਾਹ ਠੋਸ ਤੇ ਭਰੋਸੇਯੋਗ ਹੋਣ ਤੇ ਕਾਰਵਾਈ ਕਰਦੇ ਹੋਏ ਦੋਸ਼ੀ ਨੂੰ ਸਵਾ 20 ਬੋਤਲਾਂ ਨਾਜਾਇਜ਼ ਸ਼ਰਾਬ ਸਣੇ ਕਾਬੂ ਕਰਕੇ ਉਸ ਦੇ ਵਿਰੁੱਧ ਮੁਕੱਦਮਾ ਦਰਜ ਕਰਕੇ ਕਾਰਵਾਈ ਜਾਰੀ ਹੈ¢
Ad Position 22
No active advertisement
ਪਿਛਲੀ ਖ਼ਬਰ ਡੀ.ਏ.ਵੀ. ਸਕੂਲ ਹਰੀਪੁਰਾ ਵਿਖੇ ਰਾਸ਼ਟਰੀ ਸਿਵਲ ਸੇਵਾ ਦਿਵਸ ਮਨਾਇਆ ਅਗਲੀ ਖ਼ਬਰ ਹੈਰੋਇਨ ਅਤੇ ਨਸ਼ੀਲੀਆਂ ਗੋਲੀਆਂ ਸਮੇਤ 2 ਕਾਬੂ
Ad Position 24