15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਫ਼ਿਰੋਜ਼ਪੁਰ ਦੇ ਡਾਕਟਰਾਂ ਵਲੋਂ ਸਿਵਲ ਸਰਜਨ ਡਾ. ਮੀਨਾਕਸ਼ੀ ਦਾ ਵਿਸ਼ੇਸ਼ ਸਨਮਾਨ

Ad Position 21
No active advertisement
ਅਜੀਤ ਡੈਸਕ 22-04-2026
ਫ਼ਿਰੋਜ਼ਪੁਰ, 21 ਅਪ੍ਰੈਲ (ਕੁਲਬੀਰ ਸਿੰਘ ਸੋਢੀ)-ਫ਼ਿਰੋਜ਼ਪੁਰ ਸ਼ਹਿਰ ਦੇ ਨਾਮਵਰ ਸਰਕਾਰੀ ਅਤੇ ਪ੍ਰਾਈਵੇਟ ਡਾਕਟਰਾਂ ਵਲੋਂ ਸਿਵਲ ਸਰਜਨ ਡਾ. ਮੀਨਾਕਸ਼ੀ ਨੂੰ ਸਿਵਲ ਸਰਜਨ ਦਾ ਅਹੁਦਾ ਸੰਭਾਲਣ ਤੇ ਵਧਾਈ ਦਿੱਤੀ ਅਤੇ ਬੁੱਕੇ ਦੇ ਵਿਸ਼ੇਸ਼ ਸਨਮਾਨ ਕੀਤਾ ਗਿਆ | ਦੱਸਣਯੋਗ ਹੈ ਕਿ ਫ਼ਿਰੋਜ਼ਪੁਰ ਦੇ ਕਈ ਮੰਨੇ-ਪ੍ਰਮੰਨੇ ਡਾਕਟਰ ਸਿਵਲ ਸਰਜਨ ਦਫ਼ਤਰ ਵਿਖੇ ਇਕੱਤਰ ਹੋਏ ਅਤੇ ਡਾ. ਮੀਨਾਕਸ਼ੀ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ | ਹਾਜ਼ਰ ਡਾਕਟਰਾਂ ਨੇ ਡਾ. ਮੀਨਾਕਸ਼ੀ ਦੀ ਅਗਵਾਈ ਹੇਠ ਜ਼ਿਲ੍ਹੇ ਵਿਚ ਚੱਲ ਰਹੀਆਂ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤੀ ਨਾਲ ਜ਼ਮੀਨੀ ਪੱਧਰ 'ਤੇ ਲਾਗੂ ਕਰਨ ਬਾਰੇ ਵਿਚਾਰ ਚਰਚਾ ਕੀਤੀ | ਉਨ੍ਹਾਂ ਜ਼ਿਲ੍ਹੇ ਵਿਚ ਸਿਹਤ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਅਤੇ ਆ ਰਹੀਆਂ ਦਰਪੇਸ਼ ਮੁਸ਼ਕਲਾਂ ਬਾਰੇ ਵੀ ਵਿਚਾਰ ਸਾਂਝੇ ਕੀਤੇ | ਸਿਵਲ ਸਰਜਨ ਡਾ. ਮੀਨਾਕਸ਼ੀ ਨੇ ਸਮੂਹ ਡਾਕਟਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਿਹਤ ਸੇਵਾਵਾਂ ਨੂੰ ਹਰ ਨਾਗਰਿਕ ਤੱਕ ਪਹੁੰਚਾਉਣਾ ਸਿਹਤ ਵਿਭਾਗ ਦਾ ਮੁੱਖ ਮੰਤਵ ਹੈ | ਪ੍ਰਾਈਵੇਟ ਅਤੇ ਸਰਕਾਰੀ ਖੇਤਰ ਦੇ ਡਾਕਟਰਾਂ ਦਾ ਸਹਿਯੋਗ ਮਰੀਜ਼ਾਂ ਦੇ ਹਿਤ ਵਿਚ ਬਹੁਤ ਜ਼ਰੂਰੀ ਹੈ | ਇਸ ਮੌਕੇ ਡਾ. ਸੁਸ਼ਮਾ ਠੱਕਰ ਸਹਾਇਕ ਸਿਵਲ ਸਰਜਨ, ਡਾ. ਵਨੀਤਾ ਭੁੱਲਰ, ਡਾ. ਜੋਤੀ ਕਾਲੀਆ, ਡਾ. ਸ਼ਵੇਤਾ, ਡਾ. ਤਰੁਣਪਾਲ ਸੋਢੀ, ਡਾ. ਰੀਚਾ ਅਰੋੜਾ ਸਮੇਤ ਕਈ ਡਾਕਟਰ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਸਰਬੱਤ ਦਾ ਭਲਾ ਚੈਰੀਟੇਬਲ ਸੁਸਾਇਟੀ ਚੰਦੜ ਵਲੋਂ ਧਾਰਮਿਕ ਸਮਾਗਮ ਕਰਵਾਇਆ ਅਗਲੀ ਖ਼ਬਰ ਸ੍ਰੀ ਗੰਗਾਨਗਰ ਵਿਖੇ ਕਾਵਿ-ਸੰਗ੍ਰਹਿ 'ਕੱਕੀਆਂ ਪੈੜਾਂ' ਅਤੇ 'ਪੈੜਾਂ' ਮੈਗਜ਼ੀਨ ਦਾ ਲੋਕ ਅਰਪਣ
Ad Position 24