07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-04-2026

ਜ਼ਿਲ੍ਹੇ 'ਚ ਨੀਟ ਦੀ ਪ੍ਰੀਖਿਆ ਲਈ 2 ਪ੍ਰੀਖਿਆ ਕੇਂਦਰ ਸਥਾਪਿਤ,3 ਮਈ ਨੂੰ ਹੋਵੇਗੀ ਪ੍ਰੀਖਿਆ-ਵਧੀਕ ਡਿਪਟੀ ਕਮਿਸ਼ਨਰ

Ad Position 21
No active advertisement
ਅਜੀਤ ਡੈਸਕ 23-04-2026
ਫ਼ਾਜ਼ਿਲਕਾ, 22 ਅਪ੍ਰੈਲ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਫ਼ਾਜ਼ਿਲਕਾ ਵਿਚ 3 ਮਈ 2026 ਦਿਨ ਐਤਵਾਰ ਨੂੰ ਹੋਣ ਵਾਲੀ ਨੀਟ ਦੀ ਪ੍ਰੀਖਿਆ ਨੂੰ ਲੈ ਕੇ ਵਧੀਕ ਡਿਪਟੀ ਕਮਿਸ਼ਨਰ ਡਾ. ਮਨਦੀਪ ਕੌਰ ਨੇ ਆਪਣੇ ਦਫ਼ਤਰ ਵਿਖੇ ਵੱਖ-ਵੱਖ ਵਿਭਾਗੀ ਅਧਿਕਾਰੀਆਂ ਨਾਲ ਮੀਟਿੰਗ ਕੀਤੀ | ਵਧੀਕ ਡਿਪਟੀ ਕਮਿਸ਼ਨਰ ਨੇ ਸਿੱਖਿਆ ਵਿਭਾਗ, ਪੁਲਿਸ ਵਿਭਾਗ, ਬਿਜਲੀ ਵਿਭਾਗ ਅਤੇ ਹੋਰਨਾਂ ਵਿਭਾਗੀ ਅਧਿਕਾਰੀਆਂ ਨੂੰ ਸਮਾਂ ਰਹਿੰਦਿਆਂ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚੜ੍ਹਾਉਣ ਲਈ ਪੁਖ਼ਤਾ ਪ੍ਰਬੰਧ ਕਰਨ ਦੇ ਆਦੇਸ਼ ਦਿੱਤੇ | ਉਨ੍ਹਾਂ ਦੱਸਿਆ ਕਿ ਇਨ੍ਹਾਂ ਪ੍ਰਬੰਧਾਂ ਵਿਚ ਸੈਂਟਰਾਂ ਵਿਖੇ ਤਜਰਬੇਕਾਰ ਸਟਾਫ਼, ਟਰੈਫ਼ਿਕ ਪਲਾਨ ਆਦਿ ਵਿਚ ਤਰੁੱਟੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਪ੍ਰੀਖਿਆ ਐਮ.ਆਰ ਸਰਕਾਰੀ ਕਾਲਜ ਫ਼ਾਜ਼ਿਲਕਾ ਅਤੇ ਸਕੂਲ ਆਫ਼ ਐਮੀਨੈਂਸ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਫ਼ਾਜ਼ਿਲਕਾ ਵਿਖੇ ਹੋਵੇਗੀ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਨੀਟ ਦੀ ਪ੍ਰੀਖਿਆ ਸੁਚਾਰੂ ਤਰੀਕੇ ਨਾਲ ਮੁਕੰਮਲ ਕਰਨ ਲਈ ਨੋਡਲ ਅਧਿਕਾਰੀ ਤਾਇਨਾਤ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਨੀਟ ਦੀ ਪ੍ਰੀਖਿਆ ਪੂਰੀ ਪਾਰਦਰਸ਼ਤਾ ਅਤੇ ਸੁਖਾਵੇਂ ਮਾਹੌਲ ਵਿਚ ਹੋਵੇ, ਇਸ ਲਈ ਸਮੂਹ ਅਧਿਕਾਰੀ ਆਪੋ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣ | ਇਸ ਮੌਕੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਸਕੂਲ ਕਬੂਲ ਸ਼ਾਹ ਖੁੱਬਣ ਵਿਖੇ ਵਿਸ਼ਵ ਧਰਤੀ ਦਿਵਸ ਮਨਾਇਆ ਅਗਲੀ ਖ਼ਬਰ ਜੀਨੀਅਸ ਕਾਨਵੈਂਟ ਸਕੂਲ ਕਟੈਹੜਾ ਵਿਖੇ ਮਨਾਇਆ ਗਿਆ ਵਿਸ਼ਵ ਧਰਤੀ ਦਿਵਸ
Ad Position 24