07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-04-2026

ਸਰਕਾਰੀ ਸਕੂਲ ਕਬੂਲ ਸ਼ਾਹ ਖੁੱਬਣ ਵਿਖੇ ਵਿਸ਼ਵ ਧਰਤੀ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 23-04-2026
ਫ਼ਾਜ਼ਿਲਕਾ, 22 ਅਪ੍ਰੈਲ (ਦਵਿੰਦਰ ਪਾਲ ਸਿੰਘ)-ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਬੂਲ ਸ਼ਾਹ ਖੁੱਬਣ ਵਿਖੇ ਸਕੂਲ ਇੰਚਾਰਜ ਪ੍ਰਵੀਨ ਕੁਮਾਰ ਦੀ ਅਗਵਾਈ ਹੇਠ 'ਵਿਸ਼ਵ ਧਰਤੀ ਦਿਵਸ' ਉਤਸ਼ਾਹ ਨਾਲ ਮਨਾਇਆ ਗਿਆ | ਇਸ ਸਮਾਗਮ ਦਾ ਪ੍ਰਬੰਧ ਈਕੋ ਕਲੱਬ ਇੰਚਾਰਜ ਸ਼੍ਰੀਮਤੀ ਅਭਿਰੁਚੀ ਸਿਡਾਨਾ ਵਲੋਂ ਕੀਤਾ ਗਿਆ | ਸਵੇਰ ਦੀ ਸਭਾ ਦੌਰਾਨ ਈਕੋ ਕਲੱਬ ਦੇ ਵਿਦਿਆਰਥੀਆਂ ਨੇ ਧਰਤੀ ਦਿਵਸ ਦੀ ਮਹੱਤਤਾ 'ਤੇ ਚਾਨਣਾ ਪਾਇਆ ਅਤੇ ਕਵਿਤਾਵਾਂ ਪੇਸ਼ ਕੀਤੀਆਂ | ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਧਰਤੀ ਨੂੰ ਹਰਾ-ਭਰਿਆ ਅਤੇ ਸੋਹਣਾ ਬਣਾਉਣ ਲਈ ਸਹੁੰ ਵੀ ਚੁੱਕੀ | ਇਸ ਮੌਕੇ ਸਾਇੰਸ ਅਧਿਆਪਕਾ ਸ਼੍ਰੀਮਤੀ ਮਨਵਿੰਦਰ ਕੌਰ ਨੇ ਦੱਸਿਆ ਕਿ ਸਾਲ 2026 ਦੇ ਧਰਤੀ ਦਿਵਸ ਦਾ ਮੁੱਖ ਵਿਸ਼ਾ ਸਾਡੀ ਸ਼ਕਤੀ ਸਾਡਾ ਗ੍ਰਹਿ ਹੈ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਨਵਿਆਉਣ ਯੋਗ ਊਰਜਾ ਸਰੋਤਾਂ ਨੂੰ ਵੱਧ ਤੋਂ ਵੱਧ ਅਪਣਾਉਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਕਰਵਾਏ ਗਏ ਮੁਕਾਬਲਿਆਂ ਦੌਰਾਨ ਵਿਦਿਆਰਥੀਆਂ ਨੇ ਮਿੱਟੀ ਦੇ ਗਮਲੇ ਅਤੇ ਵਿਅਰਥ ਪਦਾਰਥਾਂ ਦੀ ਵਰਤੋਂ ਕਰਕੇ ਸੁੰਦਰ ਗਮਲੇ ਤਿਆਰ ਕੀਤੇ | ਜੇਤੂ ਵਿਦਿਆਰਥੀਆਂ ਨੂੰ ਭਾਰਤੀ ਏਅਰਟੈੱਲ ਫਾਊਾਡੇਸ਼ਨ ਵਲੋਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਅਤੇ ਪ੍ਰੋਤਸਾਹਿਤ ਕੀਤਾ ਗਿਆ | ਸਕੂਲ ਇੰਚਾਰਜ ਪ੍ਰਵੀਨ ਕੁਮਾਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਨੂੰ ਧਰਤੀ ਨੂੰ ਰਹਿਣ ਯੋਗ ਬਣਾਉਣ ਦੀ ਸ਼ੁਰੂਆਤ ਆਪਣੇ ਸਕੂਲ ਅਤੇ ਘਰ ਤੋਂ ਕਰਨੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਸਾਡੇ ਸਾਂਝੇ ਉਪਰਾਲੇ ਹੀ ਆਉਣ ਵਾਲੀਆਂ ਪੀੜ੍ਹੀਆਂ ਲਈ ਧਰਤੀ ਨੂੰ ਸੁਰੱਖਿਅਤ ਰੱਖ ਸਕਦੇ ਹਨ |
Ad Position 22
No active advertisement
ਪਿਛਲੀ ਖ਼ਬਰ ਗਰਮੀ ਦੇ ਮੌਸਮ ਦੇ ਮੱਦੇਨਜ਼ਰ ਮਲੇਰੀਆ ਤੋਂ ਬਚਾਅ ਲਈ ਜਾਗਰੂਕਤਾ ਮੁਹਿੰਮ ਤੇਜ਼ ਅਗਲੀ ਖ਼ਬਰ ਜ਼ਿਲ੍ਹੇ 'ਚ ਨੀਟ ਦੀ ਪ੍ਰੀਖਿਆ ਲਈ 2 ਪ੍ਰੀਖਿਆ ਕੇਂਦਰ ਸਥਾਪਿਤ,3 ਮਈ ਨੂੰ ਹੋਵੇਗੀ ਪ੍ਰੀਖਿਆ-ਵਧੀਕ ਡਿਪਟੀ ਕਮਿਸ਼ਨਰ
Ad Position 24