07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-04-2026

ਗਰਮੀ ਦੇ ਮੌਸਮ ਦੇ ਮੱਦੇਨਜ਼ਰ ਮਲੇਰੀਆ ਤੋਂ ਬਚਾਅ ਲਈ ਜਾਗਰੂਕਤਾ ਮੁਹਿੰਮ ਤੇਜ਼

Ad Position 21
No active advertisement
ਅਜੀਤ ਡੈਸਕ 23-04-2026
ਫ਼ਾਜ਼ਿਲਕਾ, 22 ਅਪ੍ਰੈਲ (ਦਵਿੰਦਰ ਪਾਲ ਸਿੰਘ)-ਆਗਾਮੀ ਗਰਮੀ ਦੇ ਮੌਸਮ ਨੂੰ ਧਿਆਨ ਵਿਚ ਰੱਖਦਿਆਂ ਸਿਹਤ ਵਿਭਾਗ ਵਲੋਂ ਮਲੇਰੀਆ ਬੁਖ਼ਾਰ ਤੋਂ ਬਚਾਅ ਲਈ ਸਰਵੇ ਅਤੇ ਜਾਗਰੂਕਤਾ ਗਤੀਵਿਧੀਆਂ ਲਗਾਤਾਰ ਜਾਰੀ ਹਨ | ਫ਼ਾਜ਼ਿਲਕਾ ਦੇ ਸਿਵਲ ਸਰਜਨ ਡਾ.ਕਵਿਤਾ ਸਿੰਘ ਅਤੇ ਜ਼ਿਲ੍ਹਾ ਐਪੀਡੇਮੋਲੋਜਿਸਟ ਡਾ.ਸੁਨੀਤਾ ਕੰਬੋਜ ਦੇ ਦਿਸ਼ਾ-ਨਿਰਦੇਸ਼ਾਂ ਹੇਠ, ਐੱਸ.ਐਮ.ਓ.ਸੀ.ਐੱਚ.ਸੀ.ਡੱਬਵਾਲਾ ਕਲਾਂ ਡਾ.ਪੰਕਜ ਚੌਹਾਨ ਅਤੇ ਐੱਸ.ਆਈ.ਵਿਜੇ ਕੁਮਾਰ ਨਾਗਪਾਲ ਦੀ ਅਗਵਾਈ ਵਿਚ ਪਿੰਡ ਟਾਹਲੀ ਵਾਲਾ ਬੋਦਲਾ ਦੀ ਮਾਲਵਾ ਬਿ੍ਕਸ ਕੰਪਨੀ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਦੌਰਾਨ ਮਲਟੀਪਰਪਜ਼ ਹੈਲਥ ਵਰਕਰ ਬਲਦੇਵ ਰਾਜ ਨੇ ਭੱਠਾ ਮਜ਼ਦੂਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੋਈ ਵੀ ਬੁਖ਼ਾਰ ਮਲੇਰੀਆ ਹੋ ਸਕਦਾ ਹੈ, ਇਸ ਲਈ ਲਾਪਰਵਾਹੀ ਨਾ ਵਰਤੀ ਜਾਵੇ | ਉਨ੍ਹਾਂ ਦੱਸਿਆ ਕਿ ਮਲੇਰੀਆ ਦਾ ਇਲਾਜ ਸਰਕਾਰੀ ਹਸਪਤਾਲਾਂ ਵਿਚ ਬਿਲਕੁਲ ਮੁਫ਼ਤ ਕੀਤਾ ਜਾਂਦਾ ਹੈ | ਸਿਹਤ ਕਰਮਚਾਰੀਆਂ ਨੇ ਮਜ਼ਦੂਰਾਂ ਨੂੰ ਆਪਣੇ ਆਲੇ-ਦੁਆਲੇ ਦੀ ਸਫ਼ਾਈ ਰੱਖਣ ਅਤੇ ਪਾਣੀ ਜਮਾਂ ਨਾ ਹੋਣ ਦੇਣ ਦੀ ਅਪੀਲ ਕੀਤੀ, ਕਿਉਂਕਿ ਖੜ੍ਹਾ ਪਾਣੀ ਮੱਛਰਾਂ ਦੇ ਪੈਦਾ ਹੋਣ ਦਾ ਮੁੱਖ ਕਾਰਨ ਬਣਦਾ ਹੈ | ਇਸ ਮੌਕੇ ਵੱਡੀ ਗਿਣਤੀ ਵਿਚ ਭੱਠਾ ਮਜ਼ਦੂਰ ਹਾਜ਼ਰ ਸਨ, ਜਿਨ੍ਹਾਂ ਨੂੰ ਹਫ਼ਤੇ ਵਿਚ ਇਕ ਦਿਨ ਪਾਣੀ ਦੇ ਬਰਤਨਾਂ ਦੀ ਸਫ਼ਾਈ ਕਰਨ ਲਈ ਵੀ ਪ੍ਰੇਰਿਤ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਮੰਡੀ ਬੋਰਡ ਵਲੋਂ ਹਲਕਾ ਜਲਾਲਾਬਾਦ ਨੂੰ ਦਿੱਤਾ ਨਵੇਂ ਖ਼ਰੀਦ ਕੇਂਦਰ ਦਾ ਤੋਹਫ਼ਾ ਅਗਲੀ ਖ਼ਬਰ ਸਰਕਾਰੀ ਸਕੂਲ ਕਬੂਲ ਸ਼ਾਹ ਖੁੱਬਣ ਵਿਖੇ ਵਿਸ਼ਵ ਧਰਤੀ ਦਿਵਸ ਮਨਾਇਆ
Ad Position 24