ਅਬੋਹਰ, 22 ਅਪ੍ਰੈਲ (ਸੁਖਜੀਤ ਸਿੰਘ ਬਰਾੜ)-ਸਥਾਨਕ ਬ੍ਰਹਮ ਰਿਸ਼ੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਿਸ਼ਵ ਧਰਤੀ ਦਿਵਸ ਮਨਾਇਆ ਗਿਆ | ਇਸ ਦੌਰਾਨ ਵੱਖ-ਵੱਖ ਬੁਲਾਰਿਆਂ ਨੇ ਧਰਤੀ ਦੀ ਮਹੱਤਤਾ ਬਾਰੇ ਵਿਸਥਾਰ ਨਾਲ ਜਾਣੂ ਕਰਵਾਉਂਦਿਆਂ ਕਿਹਾ ਕਿ ਸਾਨੂੰ ਸਭ ਨੂੰ ਇਸ ਦੀ ਸਾਂਭ ਸੰਭਾਲ ਕਰਨੀ ਚਾਹੀਦੀ ਹੈ | ਵਧ ਤੋਂ ਵੱਧ ਰੁੱਖ ਲਗਾਉਣਗੇ ਚਾਹੀਦੇ ਹਨ | ਇਸ ਦੌਰਾਨ ਵਿਦਿਆਰਥੀਆਂ ਵਿਚਕਾਰ ਪੋਸਟਰ ਅਤੇ ਲਿਖਾਈ ਮੁਕਾਬਲੇ ਕਰਵਾਏ ਗਏ | ਅੰਤ ਵਿਚ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਸਕੂਲ ਦੇ ਪ੍ਰਬੰਧਕ ਸਵਾਮੀ ਬ੍ਰਹਮਸਰੱਤਾ, ਪਿ੍ੰਸੀਪਲ ਸ੍ਰੇਆ ਭਾਰਤੀ, ਸਕੂਲ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ |