07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-04-2026

ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਦਾ ਲਾਭ ਪਹਿਲਾਂ ਬਣੇ ਐੱਸ.ਸੀ ਸਰਟੀਫਿਕੇਟ 'ਤੇ ਵੀ ਮਿਲਣਾ ਯੋਗ ਹੋਵੇਗਾ-ਵਧੀਕ ਡਿਪਟੀ ਕਮਿਸ਼ਨਰ

Ad Position 21
No active advertisement
ਅਜੀਤ ਡੈਸਕ 23-04-2026
ਫ਼ਾਜ਼ਿਲਕਾ, 22 ਅਪ੍ਰੈਲ (ਦਵਿੰਦਰ ਪਾਲ ਸਿੰਘ)-ਵਧੀਕ ਡਿਪਟੀ ਕਮਿਸ਼ਨਰ ਡਾ.ਮਨਦੀਪ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਅਨੁਸੂਚਿਤ ਜਾਤੀ (ਐੱਸ.ਸੀ.) ਦੀਆਂ ਮਹਿਲਾਵਾਂ ਨੂੰ ਹਰ ਮਹੀਨੇ ਆਰਥਿਕ ਸਹਾਇਤਾ ਮਿਲੇਗੀ | ਉਨ੍ਹਾਂ ਕਿਹਾ ਕਿ ਜ਼ਿਲੇ੍ਹ ਦੀਆਂ ਅਨੁਸੂਚਿਤ ਜਾਤੀ (ਐੱਸ.ਸੀ.) ਨਾਲ ਸਬੰਧਿਤ ਮਹਿਲਾਵਾਂ ਜਿਨ੍ਹਾਂ ਦੇ ਪਹਿਲਾ ਹੀ ਇਹ ਜਾਤੀ ਸਰਟੀਫਿਕੇਟ ਬਣੇ ਹੋਏ ਹਨ ਉਹ ਉਨ੍ਹਾਂ ਦੀ ਵਰਤੋਂ ਕਰਕੇ ਇਸ ਯੋਜਨਾ ਦਾ ਲਾਭ ਉਠਾ ਸਕਦੀਆਂ ਹਨ | ਉਨ੍ਹਾਂ ਕਿਹਾ ਕਿ ਇਹ ਦੇਖਣ ਵਿਚ ਆਇਆ ਹੈ ਕਿ ਜ਼ਿਲ੍ਹੇ ਦੀਆਂ ਮਹਿਲਾਵਾਂ ਵੱਲੋਂ ਐੱਸ.ਸੀ. ਸਰਟੀਫਿਕੇਟ ਬਣਾਉਣ ਲਈ ਕਾਫ਼ੀ ਵੱਡੀ ਗਿਣਤੀ ਵਿਚ ਅਪਲਾਈ ਕੀਤਾ ਜਾ ਰਿਹਾ ਹੈ ਜਿਸ ਨਾਲ ਦਫ਼ਤਰੀ ਕੰਮ ਪ੍ਰਭਾਵਿਤ ਹੋ ਰਿਹਾ ਹੈ | ਉਨ੍ਹਾਂ ਜ਼ਿਲ੍ਹੇ ਦੀਆਂ ਮਹਿਲਾਵਾਂ ਨੂੰ ਅਪੀਲ ਕੀਤੀ ਕਿ ਜਿਹੜੀਆਂ ਮਹਿਲਾਵਾਂ ਦਾ ਪਹਿਲਾਂ ਅਨੁਸੂਚਿਤ ਜਾਤੀ (ਐੱਸ.ਸੀ) ਸਰਟੀਫਿਕੇਟ ਬਣਿਆ ਹੈ ਉਹ ਦੁਬਾਰਾ ਬਣਾਉਣ ਲਈ ਅਪਲਾਈ ਨਾ ਕਰਨ ਤੇ ਪਹਿਲਾ ਵਾਲੇ ਜਾਤੀ ਸਰਟੀਫਿਕੇਟ ਦੀ ਮਦਦ ਨਾਲ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਦਾ ਲਾਭ ਉਠਾਉਣ ਲਈ ਰਜਿਸਟਰੇਸ਼ਨ ਕਰਵਾਉਣ |
Ad Position 22
No active advertisement
ਪਿਛਲੀ ਖ਼ਬਰ ਜਲਾਲਾਬਾਦ ਦੇ ਡਿਪਸ ਸਕੂਲ (ਆਈ ਜੇ ਸਕੂਲ) ਦੀ ਪ੍ਰਾਪਰਟੀ ਮਾਮਲੇ ਵਿਚ ਫ਼ਾਜ਼ਿਲਕਾ ਵਾਸੀ ਔਰਤ ਵਲੋਂ ਹਲਕਾ ਵਿਧਾਇਕ 'ਤੇ ਲਗ... ਅਗਲੀ ਖ਼ਬਰ ਅਬੋਹਰ ਦੇ ਸਰਕਾਰੀ ਹਸਪਤਾਲ 'ਚ ਬਾਂਦਰ ਨੇ ਦਿਨ ਭਰ ਮਰੀਜ਼ਾਂ ਅਤੇ ਸਟਾਫ਼ ਨੂੰ ਵਖਤ 'ਚ ਪਾਇਆ
Ad Position 24