07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-04-2026

ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਅਸ਼ੋਕ ਸਿੰਗਲਾ ਵਲੋਂ ਸਲੇਮਸ਼ਾਹ ਗਊਸ਼ਾਲਾ ਦਾ ਦੌਰਾ, ਪ੍ਰਬੰਧਾਂ ਦਾ ਲਿਆ ਜਾਇਜ਼ਾ

Ad Position 21
No active advertisement
ਅਜੀਤ ਡੈਸਕ 23-04-2026
ਫ਼ਾਜ਼ਿਲਕਾ, 22 ਅਪ੍ਰੈਲ (ਦਵਿੰਦਰ ਪਾਲ ਸਿੰਘ)-ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਅਸ਼ੋਕ ਕੁਮਾਰ ਸਿੰਗਲਾ ਵਲੋਂ ਫ਼ਾਜ਼ਿਲਕਾ ਦੇ ਪਿੰਡ ਸਲੇਮਸ਼ਾਹ ਵਿਖੇ ਸਥਿਤ ਸਰਕਾਰੀ ਗਊਸ਼ਾਲਾ ਦਾ ਵਿਸ਼ੇਸ਼ ਦੌਰਾ ਕੀਤਾ ਗਿਆ | ਇਸ ਦੌਰਾਨ ਉਨ੍ਹਾਂ ਗਊਆਂ ਦੀ ਸਿਹਤ, ਖ਼ੁਰਾਕ ਅਤੇ ਰਹਿਣ-ਸਹਿਣ ਦੇ ਪ੍ਰਬੰਧਾਂ ਦਾ ਬਾਰੀਕੀ ਨਾਲ ਨਿਰੀਖਣ ਕੀਤਾ | ਇਸ ਉਪਰੰਤ ਉਨ੍ਹਾਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀਆਂ ਅਤੇ ਗਊਸ਼ਾਲਾ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ ਕਰਕੇ ਸਮੱਸਿਆਵਾਂ ਦੇ ਹੱਲ ਲਈ ਰਣਨੀਤੀ ਉਲੀਕੀ | ਚੇਅਰਮੈਨ ਅਸ਼ੋਕ ਸਿੰਗਲਾ ਨੇ ਗਊਸ਼ਾਲਾ ਵਿਚ ਮੌਜੂਦ ਕਰੀਬ 800 ਪਸ਼ੂਆਂ ਦੀ ਦੇਖਭਾਲ ਸਬੰਧੀ ਜਾਣਕਾਰੀ ਲਈ | ਉਨ੍ਹਾਂ ਨੇ ਆਪਣੇ ਹੱਥੀਂ ਗਊਆਂ ਨੂੰ ਚਾਰਾ ਅਤੇ ਕੇਲੇ ਖੁਆਏ | ਉਨ੍ਹਾਂ ਸਪਸ਼ਟ ਕੀਤਾ ਕਿ ਪੰਜਾਬ ਸਰਕਾਰ ਗਊ ਸੇਵਾ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਪ੍ਰਬੰਧਾਂ ਵਿਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ ਮੀਟਿੰਗ ਦੌਰਾਨ ਜਦੋਂ ਗਊਸ਼ਾਲਾ ਨੁਮਾਇੰਦਿਆਂ ਨੇ ਪੈਸੇ ਦੀ ਘਾਟ ਦਾ ਮੁੱਦਾ ਉਠਾਇਆ, ਤਾਂ ਚੇਅਰਮੈਨ ਨੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬਣਦੀ ਕਾਨੂੰਨੀ ਕਾਰਵਾਈ ਕਰਕੇ ਫ਼ੰਡਾਂ ਦੀ ਉਪਲਬਧਤਾ ਯਕੀਨੀ ਬਣਾਈ ਜਾਵੇ | ਉਨ੍ਹਾਂ ਭਰੋਸਾ ਦਿੱਤਾ ਕਿ ਜਾਇਜ਼ ਮੰਗਾਂ ਨੂੰ ਡਿਪਟੀ ਕਮਿਸ਼ਨਰ ਰਾਹੀਂ ਜਲਦ ਹੱਲ ਕਰਵਾਇਆ ਜਾਵੇਗਾ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਜਗਵਿੰਦਰਜੀਤ ਸਿੰਘ ਗਰੇਵਾਲ, ਐੱਸ.ਡੀ.ਐੱਮ ਫ਼ਾਜ਼ਿਲਕਾ ਜੁਗਰਾਜ ਸਿੰਘ, ਡੀ. ਡੀ. ਪੀ. ਓ. ਹਰਜਿੰਦਰ ਸਿੰਘ, ਡਿਪਟੀ ਡਾਇਰੈਕਟਰ ਪਸ਼ੂ ਪਾਲਨ ਡਾ.ਮਨਦੀਪ ਸਿੰਘ, ਖੇਤੀਬਾੜੀ ਅਫ਼ਸਰ ਮਮਤਾ ਰਾਣੀ, ਈ.ਓ.ਵਿਕਰਮ ਧੂੜੀਆ, ਬੀ.ਡੀ.ਪੀ.ਓ. ਲਾਲ ਸਿੰਘ, ਸੋਨੂੰ ਵਰਮਾ, ਰਾਕੇਸ਼ ਕੁਮਾਰ ਕੰਬੋਜ ਅਤੇ ਸੁਨੀਲ ਸੈਨ ਸਮੇਤ ਹੋਰ ਅਧਿਕਾਰੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਜੈਵੀਰ ਜਾਖੜ ਨੇ ਕਣਕ ਦੇ ਉਤਪਾਦਨ 'ਚ ਬਣਾਇਆ ਇਕ ਨਵਾਂ ਰਿਕਾਰਡ ਅਗਲੀ ਖ਼ਬਰ ਜਲਾਲਾਬਾਦ ਦੇ ਡਿਪਸ ਸਕੂਲ (ਆਈ ਜੇ ਸਕੂਲ) ਦੀ ਪ੍ਰਾਪਰਟੀ ਮਾਮਲੇ ਵਿਚ ਫ਼ਾਜ਼ਿਲਕਾ ਵਾਸੀ ਔਰਤ ਵਲੋਂ ਹਲਕਾ ਵਿਧਾਇਕ 'ਤੇ ਲਗ...
Ad Position 24