07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-04-2026

ਆਮ ਆਦਮੀ ਕਲੀਨਿਕਾਂ ਦੇ ਕਲੀਨਿਕਲ ਅਸਿਸਟੈਂਟਾਂ ਲਈ ਆਨਲਾਈਨ ਡਾਟਾ ਪ੍ਰਬੰਧਨ ਸੰਬੰਧੀ ਟਰੇਨਿੰਗ ਆਯੋਜਿਤ

Ad Position 21
No active advertisement
ਅਜੀਤ ਡੈਸਕ 23-04-2026
ਫ਼ਾਜ਼ਿਲਕਾ, 22 ਅਪ੍ਰੈਲ (ਦਵਿੰਦਰ ਪਾਲ ਸਿੰਘ)-ਸਿਹਤ ਵਿਭਾਗ ਵਲੋਂ ਸਰਕਾਰੀ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਅਤੇ ਡਿਜੀਟਲ ਬਣਾਉਣ ਦੇ ਉਦੇਸ਼ ਨਾਲ ਸਿਵਲ ਸਰਜਨ ਡਾ.ਕਵਿਤਾ ਸਿੰਘ ਦੇ ਨਿਰਦੇਸ਼ਾਂ 'ਤੇ ਇਕ ਵਿਸ਼ੇਸ਼ ਟਰੇਨਿੰਗ ਵਰਕਸ਼ਾਪ ਲਗਾਈ ਗਈ | ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ.ਰਿੰਕੂ ਚਾਵਲਾ ਦੀ ਪ੍ਰਧਾਨਗੀ ਹੇਠ ਹੋਈ ਇਸ ਮੀਟਿੰਗ ਵਿਚ ਜ਼ਿਲ੍ਹੇ ਦੇ ਸਮੂਹ ਆਮ ਆਦਮੀ ਕਲੀਨਿਕਾਂ ਦੇ ਕਲੀਨੀਕਲ ਅਸਿਸਟੈਂਟਾਂ ਨੇ ਭਾਗ ਲਿਆ | ਮੀਟਿੰਗ ਦੌਰਾਨ ਡਾ.ਰਿੰਕੂ ਚਾਵਲਾ ਨੇ ਦੱਸਿਆ ਕਿ ਸਰਕਾਰੀ ਸਿਹਤ ਸੇਵਾਵਾਂ ਨੂੰ ਡਿਜੀਟਲ ਮਾਡਲ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ ਹੈ | ਉਨ੍ਹਾਂ ਨਿਰਦੇਸ਼ ਦਿੱਤੇ ਕਿ ਕਲੀਨਿਕ ਵਿਚ ਆਉਣ ਵਾਲੇ ਹਰ ਮਰੀਜ਼ ਦਾ ਰਿਕਾਰਡ 'ਈ-ਸੁਸ਼ਰੁਤ' ਪੋਰਟਲ ਰਾਹੀਂ ਆਨਲਾਈਨ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਡਾਟਾ ਦੀ ਗੁਣਵੱਤਾ ਅਤੇ ਸਮੇਂ ਸਿਰ ਅਪਲੋਡਿੰਗ ਨਾਲ ਸਿਹਤ ਪ੍ਰੋਗਰਾਮਾਂ ਨੂੰ ਲਾਗੂ ਕਰਨ ਵਿਚ ਮਦਦ ਮਿਲੇਗੀ | ਟਰੇਨਿੰਗ ਦੌਰਾਨ ਖ਼ਾਸ ਤੌਰ 'ਤੇ ਹਦਾਇਤ ਕੀਤੀ ਗਈ ਕਿ ਹਾਈ ਰਿਸਕ ਗਰਭਵਤੀ ਮਹਿਲਾਵਾਂ ਦੇ ਜ਼ਰੂਰੀ ਟੈੱਸਟ ਜਿਵੇਂ ਕਿ ਬਲੱਡ ਪ੍ਰੈਸ਼ਰ, ਸ਼ੂਗਰ ਅਤੇ ਖ਼ੂਨ ਦੀ ਕਮੀ ਦੀ ਬਾਰੀਕੀ ਨਾਲ ਜਾਂਚ ਕੀਤੀ ਜਾਵੇ | ਜੇਕਰ ਕੋਈ ਗੰਭੀਰ ਮਾਮਲਾ ਸਾਹਮਣੇ ਆਉਂਦਾ ਹੈ, ਤਾਂ ਉਸ ਨੂੰ ਤੁਰੰਤ ਉੱਚ ਸਿਹਤ ਸੰਸਥਾਵਾਂ ਵਿਚ ਰੈਫ਼ਰ ਕਰਨਾ ਯਕੀਨੀ ਬਣਾਇਆ ਜਾਵੇ | ਜ਼ਿਲ੍ਹਾ ਕੋਆਰਡੀਨੇਟਰ ਸੰਦੀਪ ਗਰੋਵਰ ਨੇ ਆਨਲਾਈਨ ਪੋਰਟਲ ਦੀ ਵਰਤੋਂ, ਡਾਟਾ ਸੁਰੱਖਿਆ, ਲੌਗਇਨ ਐਕਸੈੱਸ ਅਤੇ ਤਕਨੀਕੀ ਸਮੱਸਿਆਵਾਂ ਦੇ ਹੱਲ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ | ਇਸ ਤੋਂ ਇਲਾਵਾ ਕਲੀਨਿਕਾਂ ਵਿਚ ਸਾਫ਼-ਸਫ਼ਾਈ, ਬਾਇਓ-ਮੈਡੀਕਲ ਵੇਸਟ ਮੈਨੇਜਮੈਂਟ ਅਤੇ ਇਨਫੈਕਸ਼ਨ ਕੰਟਰੋਲ ਦੇ ਨਿਯਮਾਂ ਦੀ ਪਾਲਨਾ ਕਰਨ ਲਈ ਵੀ ਕਿਹਾ ਗਿਆ | ਇਸ ਮੌਕੇ ਮਾਸ ਮੀਡੀਆ ਵਿੰਗ ਤੋਂ ਮਨਬੀਰ ਸਿੰਘ, ਦਿਵੇਸ਼ ਕੁਮਾਰ, ਡੀ.ਐੱਸ.ਏ. ਮੈਡਮ ਚਾਈਨਾ, ਬਲਜਿੰਦਰ ਕੌਰ ਅਤੇ ਹੋਰ ਸਟਾਫ਼ ਹਾਜ਼ਰ ਸੀ |
Ad Position 22
No active advertisement
ਪਿਛਲੀ ਖ਼ਬਰ ਇਕ ਪਿਸਤੌਲ, ਮੈਗਜ਼ੀਨ ਅਤੇ ਅਤੇ 6 ਜ਼ਿੰਦਾ ਰੌਂਦ ਸਮੇਤ 3 ਕਾਬੂ ਅਗਲੀ ਖ਼ਬਰ ਗੌਰਮਿੰਟ ਪੈਨਸ਼ਨਰਜ਼ ਯੂਨੀਅਨ ਵਲੋਂ ਪ੍ਰਧਾਨ ਮੰਤਰੀ ਦੇ ਨਾਂਅ 10 ਸੂਤਰੀ ਮੰਗ ਪੱਤਰ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਸੌਂਪਿ...
Ad Position 24