07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-04-2026

ਜ਼ਿਲ੍ਹੇ ਦੀਆਂ ਮੰਡੀਆਂ 'ਚ ਖ਼ਰੀਦ ਦਾ ਕੰਮ ਜੰਗੀ ਪੱਧਰ 'ਤੇ ਜਾਰੀ-ਡਿਪਟੀ ਕਮਿਸ਼ਨਰ

Ad Position 21
No active advertisement
ਅਜੀਤ ਡੈਸਕ 23-04-2026
ਫ਼ਾਜ਼ਿਲਕਾ, 22 ਅਪ੍ਰੈਲ (ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਕਣਕ ਦੀ ਖ਼ਰੀਦ ਦਾ ਕੰਮ ਜੋਰਾ ਸ਼ੋਰਾਂ 'ਤੇ ਚੱਲ ਰਿਹਾ ਹੈ 'ਤੇ ਮੰਡੀਆਂ ਵਿਚ ਆਉਣ ਵਾਲੀ ਫ਼ਸਲ ਦੀ ਸੰਭਾਲ ਅਤੇ ਲਿਫ਼ਟਿੰਗ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ | ਜ਼ਿਲ੍ਹੇ ਵਿਚ ਕੁੱਲ 173 ਮੰਡੀਆਂ ਅਤੇ ਯਾਰਡ ਹਨ, ਜਿਨ੍ਹਾਂ ਵਿਚੋਂ 155 ਮੰਡੀਆਂ ਵਿਚ ਆਮਦ ਦਰਜ ਕੀਤੀ ਗਈ ਹੈ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿਚ 2,87,064 ਮੀਟਰਿਕ ਟਨ ਕਣਕ ਦੀ ਆਮਦ ਹੋਈ ਹੈ ਜਿਸ ਵਿਚੋਂ 2,66,102 ਮੀਟਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ ਜਿਸ ਵਿਚੋਂ ਪਨਗ੍ਰੇਨ ਵਲੋਂ 80,560 ਮੀਟਰਿਕ ਟਨ, ਮਾਰਕਫੈੱਡ ਵਲੋਂ 75,656 ਮੀਟਰਿਕ ਟਨ, ਪਨਸਪ ਵਲੋਂ 69,701 ਮੀਟਰਿਕ ਟਨ ਤੇ ਪੰਜਾਬ ਸਟੇਟ ਵੇਅਰ ਹਾਊਸਿੰਗ ਕਾਰਪੋਰੇਸ਼ਨ ਵੱਲੋਂ 40,185 ਮੀਟਰਿਕ ਟਨ ਫ਼ਸਲ ਦੀ ਖ਼ਰੀਦ ਕੀਤੀ ਗਈ ਹੈ ਜੋ ਪ੍ਰਤੀਸ਼ਤ ਦੇ ਹਿਸਾਬ ਨਾਲ 93 ਫ਼ੀਸਦੀ ਬਣਦਾ ਹੈ | ਉਨ੍ਹਾਂ ਦੱਸਿਆ ਕਿ ਕੇਵਲ ਮਿਤੀ 21 ਅਪ੍ਰੈਲ 2026 ਨੂੰ ਹੀ 63,830 ਮੀਟਰਿਕ ਟਨ ਕਣਕ ਦੀ ਆਮਦ ਹੋਈ ਜਿਸ ਵਿਚੋਂ 63,081 ਮੀਟਰਿਕ ਟਨ ਵੱਖ ਵੱਖ ਖ਼ਰੀਦ ਏਜੰਸੀਆਂ ਵੱਲੋਂ ਕਣਕ ਦੀ ਖ਼ਰੀਦ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਖ਼ਰੀਦੀ ਗਈ ਫ਼ਸਲ ਦਾ 434 ਕਰੋੜ ਦਾ ਭੁਗਤਾਨ ਕਿਸਾਨਾਂ ਦੇ ਖਾਤਿਆਂ ਵਿਚ ਕੀਤਾ ਜਾ ਚੁੱਕਾ ਹੈ | ਉਨ੍ਹਾਂ ਕਿਹਾ ਕਿ ਸਾਰੀਆਂ ਏਜੰਸੀਆਂ ਨੂੰ ਸਖ਼ਤ ਹਦਾਇਤਾਂ ਹਨ ਕਿ ਮੰਡੀਆਂ ਵਿਚ ਆ ਰਹੀ ਕਣਕ ਦੇ ਇਕ ਇੱਕ ਦਾਣੇ ਦੀ ਸਮੇਂ ਸਿਰ ਖ਼ਰੀਦ, ਤੁਰੰਤ ਲਿਫ਼ਟਿੰਗ ਅਤੇ ਕਿਸਾਨਾਂ ਨੂੰ ਬਿਨਾ ਦੇਰੀ ਭੁਗਤਾਨ ਯਕੀਨੀ ਬਣਾਇਆ ਜਾਵੇ, ਤਾਂ ਜੋ ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ |
Ad Position 22
No active advertisement
ਪਿਛਲੀ ਖ਼ਬਰ ਨਸ਼ੇ ਦੀ ਭੇਟ ਚੜਿ੍ਹਆ 30 ਸਾਲਾਂ ਦਾ ਨੌਜਵਾਨ ਅਗਲੀ ਖ਼ਬਰ ਸ਼ਹੀਦ ਊਧਮ ਸਿੰਘ ਕਲੱਬ ਅਤੇ ਪਟੇਲ ਪਾਰਕ ਸੁਧਾਰ ਸੁਸਾਇਟੀ ਨੇ ਫ਼ੰਡਾਂ ਲਈ ਕੀਤੀ ਮੰਗ
Ad Position 24